Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:28 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚਲੇ ਪ੍ਰਸ਼ਨਾਂ ਨੂੰ ਸੌਖਿਆਂ ਹੱਲ ਕਰਨ ਦੀ ਸਿਖਲਾਈ ਦਿੱਤੀ

ਪੰਜਾਬੀ ਯੂਨੀਵਰਸਿਟੀ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚਲੇ ਪ੍ਰਸ਼ਨਾਂ ਨੂੰ ਸੌਖਿਆਂ ਹੱਲ ਕਰਨ ਦੀ ਸਿਖਲਾਈ ਦਿੱਤੀ

ਪੰਜਾਬੀ ਯੂਨੀਵਰਸਿਟੀ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚਲੇ ਪ੍ਰਸ਼ਨਾਂ ਨੂੰ ਸੌਖਿਆਂ ਹੱਲ ਕਰਨ ਦੀ ਸਿਖਲਾਈ ਦਿੱਤੀ
ਪਟਿਆਲਾ, 27 ਫਰਵਰੀ : ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਵਿਖੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚਲੇ ਪ੍ਰਸ਼ਨਾਂ ਨੂੰ ਸੌਖਿਆਂ ਅਤੇ ਜਲਦੀ ਹੱਲ ਕਰਨ ਦੇ ਢੰਗਾਂ ਬਾਰੇ ਸਿਖਲਾਈ ਦਿੱਤੀ ਗਈ। ਇਸ ਮਕਸਦ ਲਈ 2 ਘੰਟੇ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ । ਇਸ ਸੈਸ਼ਨ ਲਈ ਸਰਕਾਰੀ ਸਕੂਲ ਲੈਕਚਰਾਰ ਵਜੋਂ 25 ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲੇ ਬੁਲਾਰੇ ਸੁਨੀਲ ਕੁਮਾਰ ਨੂੰ ਸੱਦਾ ਦਿੱਤਾ ਗਿਆ ਸੀ । ਉਨ੍ਹਾਂ ਪਲੇਸਮੈਂਟ ਨਾਲ਼ ਸਬੰਧਤ ਗਤੀਵਿਧੀਆਂ ਦੀ ਸਿਖਲਾਈ ਬਾਰੇ ਲੜੀ ਤਹਿਤ ਇਸ ਦਿਸ਼ਾ ਵਿੱਚ ਕੁਆਲੀਟੇਟਿਵ ਅਤੇ ਕੁਆਂਟੀਟੇਟਿਵ ਐਪਟੀਚੂਡ ਪ੍ਰਸ਼ਨਾਂ ਨੂੰ ਹੱਲ ਕਰਨ ਲਈ ਸ਼ਾਰਟਕੱਟ ਤਰੀਕਿਆਂ ਬਾਰੇ ਸਿਖਾਇਆ। ਸੁਨੀਲ ਕੁਮਾਰ ਨੇ ਵਿਦਿਆਰਥੀਆਂ ਨੂੰ ਸਬੰਧਤ ਪ੍ਰਸ਼ਨਾਂ ਨੂੰ ਹੱਲ ਕਰਨ ਲਈ ਵਿਹਾਰਕ ਪੱਧਰ ਉੱਤੇ ਅਪਣਾਏ ਜਾ ਸਕਣ ਵਾਲ਼ੇ ਸ਼ਾਰਟਕੱਟ ਅਤੇ ਸੌਖੇ ਤਰੀਕੇ ਦੱਸੇ। ਵਿਦਿਆਰਥੀਆਂ ਵੱਲੋਂ ਇਸ ਸੈਸ਼ਨ ਬਾਰੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਅਜਿਹੇ ਹੋਰ ਸਿਖਲਾਈ ਸੈਸ਼ਨਾਂ ਦੀ ਮੰਗ ਕੀਤੀ ਗਈ। ਵਿਭਾਗ ਦੇ ਮੁਖੀ ਪ੍ਰੋ. ਗਗਨਦੀਪ ਨੇ ਕਿਹਾ ਕਿ ਅੱਜਕੱਲ੍ਹ ਸਾਰੀਆਂ ਸਰਕਾਰੀ ਨੌਕਰੀਆਂ ਟੈਸਟਾਂ ‘ਤੇ ਅਧਾਰਤ ਹੁੰਦੀਆਂ ਹਨ ਜਿਨ੍ਹਾਂ ਵਿੱਚ ਅਜਿਹੇ ਪ੍ਰਸ਼ਨ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਯੂ. ਜੀ. ਸੀ. ਨੈੱਟ ਪ੍ਰੀਖਿਆ, ਜੋ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸਹਾਇਕ ਪ੍ਰੋਫੈਸਰ ਦੀ ਨੌਕਰੀ ਲਈ ਯੋਗਤਾ ਪ੍ਰੀਖਿਆ ਹੈ, ਵਿੱਚ ਵੀ ਅਜਿਹੇ ਪ੍ਰਸ਼ਨ ਸ਼ਾਮਿਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਲੜੀ ਤਹਿਤ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਉਲੀਕੀਆਂ ਜਾਣਗੀਆਂ ।

Advertisement
Advertisement
Advertisement
Advertisement
Scroll to Top