Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:07 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ : ਮੋਹਿੰਦਰ ਭਗਤ

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ : ਮੋਹਿੰਦਰ ਭਗਤ

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ: ਮੋਹਿੰਦਰ ਭਗਤ
ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਜਵਾਨਾਂ ਲਈ ਵਿੱਤੀ ਸਹਾਇਤਾ ਵਿੱਚ ਕੀਤਾ ਵਾਧਾ
ਚੰਡੀਗੜ੍ਹ, 27 ਫਰਵਰੀ : ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਗਿਆ ਹੈ । ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਇਸ ਸੋਧੀ ਹੋਈ ਨੀਤੀ ਤਹਿਤ, ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਦੁੱਗਣੀ ਕਰ ਦਿੱਤੀ ਗਈ ਹੈ, ਜੋ ਪ੍ਰਭਾਵਿਤ ਸੈਨਿਕਾਂ ਲਈ ਵਧੇਰੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ । ਨਵੇਂ ਉਪਬੰਧਾਂ ਮੁਤਾਬਕ, 76 ਫ਼ੀਸਦ ਤੋਂ 100 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ ਹੁਣ 40 ਲੱਖ ਰੁਪਏ ਦਿੱਤੇ ਜਾਣਗੇ, ਜੋ ਕਿ ਪਹਿਲਾਂ ਇਹ ਰਾਸ਼ੀ 20 ਲੱਖ ਰੁਪਏ ਸੀ । ਇਸੇ ਤਰ੍ਹਾਂ, 51 ਫ਼ੀਸਦ ਤੋਂ 75 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 10 ਲੱਖ ਰੁਪਏ ਦੀ ਥਾਂ ਹੁਣ 20 ਲੱਖ ਰੁਪਏ ਦਿੱਤੇ ਜਾਣਗੇ, ਜਦੋਂ ਕਿ 25 ਫ਼ੀਸਦ ਤੋਂ 50 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 5 ਲੱਖ ਰੁਪਏ ਦੀ ਥਾਂ ਹੁਣ 10 ਲੱਖ ਰੁਪਏ ਦਿੱਤੇ ਜਾਣਗੇ । ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੱਤੀ ਜਾਵੇ ਅਤੇ ਪ੍ਰਗਤੀਸ਼ੀਲ ਨੀਤੀਆਂ ਰਾਹੀਂ ਉਨ੍ਹਾਂ ਦਾ ਸਮਰਥਨ ਕੀਤਾ ਜਾਵੇ ।

Advertisement
Advertisement
Advertisement
Advertisement
Scroll to Top