Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 2:58 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪਟਿਆਲਾ, 27 ਫਰਵਰੀ : ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ. ਐਚ. ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਸ਼ਿਕਾਇਤਕਰਤਾ ਦੇ ਅਨੁਸਾਰ, ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਪਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੇਸ ਦਰਜ ਨਾ ਕਰਨ ਵਿੱਚ ਮਦਦ ਕਰਨ ਬਦਲੇ ਥਾਣੇ ਦੇ ਪੁਲਿਸ ਮੁਲਾਜ਼ਮਾਂ ਤਰਫੋਂ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਇਹ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ । ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਸ਼ਿਕਾਇਤ ਵਿੱਚ ਹੋਮਗਾਰਡ ਵਾਲੰਟੀਅਰ ਮਲਕੀਤ ਸਿੰਘ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top