Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 8:42 am

+91 90915 01313 , +91 90916 01313

punjabbanni@gmail.com
punjabbani@yahoo.com

ਮਦਦਗਾਰ ਫ਼ਰਿਸ਼ਤੇ ਬਨਾਉਂਣ ਹਿੱਤ ਡੀ. ਬੀ. ਜੀ. ਬੱਚਿਆਂ ਨੋਜਵਾਨਾਂ ਨੂੰ ਉਤਸ਼ਾਹਿਤ ਕਰ ਰਹੀ

ਮਦਦਗਾਰ ਫ਼ਰਿਸ਼ਤੇ ਬਨਾਉਂਣ ਹਿੱਤ ਡੀ. ਬੀ. ਜੀ. ਬੱਚਿਆਂ ਨੋਜਵਾਨਾਂ ਨੂੰ ਉਤਸ਼ਾਹਿਤ ਕਰ ਰਹੀ

ਮਦਦਗਾਰ ਫ਼ਰਿਸ਼ਤੇ ਬਨਾਉਂਣ ਹਿੱਤ ਡੀ. ਬੀ. ਜੀ. ਬੱਚਿਆਂ ਨੋਜਵਾਨਾਂ ਨੂੰ ਉਤਸ਼ਾਹਿਤ ਕਰ ਰਹੀ
ਪਟਿਆਲਾ : ਸਕੂਲਾਂ ਦੇ ਵਿਦਿਆਰਥੀਆਂ ਅਧਿਆਪਕਾਂ ਅਤੇ ਉਨ੍ਹਾਂ ਰਾਹੀਂ ਮਾਪਿਆਂ ਨੂੰ ਹਾਦਸਿਆਂ ਤੋਂ ਬਚਣ, ਹਾਦਸੇ ਘਟਾਉਣ ਅਤੇ ਪੀੜਤਾਂ ਦੀ ਸਹਾਇਤਾ ਕਰਨ ਲਈ ਤਿਆਰ ਕਰਨ ਹਿੱਤ ਡੈਡੀਕੇਟਿਡ ਬ੍ਰਦਰਜ਼ ਗਰੁੱਪ ਪਟਿਆਲਾ ਵਲੋਂ ਜੰਗੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ ਕਿਉਂਕਿ 90 ਪ੍ਰਤੀਸ਼ਤ ਹਾਦਸੇ, ਘਟਨਾਵਾਂ, ਇਨਸਾਨੀ ਗਲਤੀਆਂ, ਲਾਪਰਵਾਹੀਆਂ, ਕਾਹਲੀ, ਤੇਜ਼ੀ, ਨਾਸਮਝੀ ਕਾਰਨ ਹੋ ਰਹੇ ਹਨ ਅਤੇ 80 ਪ੍ਰਤੀਸ਼ਤ ਪੀੜਤਾਂ ਦੀਆ ਮੌਤਾਂ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ, ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਬੇਹੋਸ਼ੀ ਸਾਹ ਦਿਲ ਦਿਮਾਗ ਦੀਆਂ ਕਿਰਿਆਵਾਂ ਬੰਦ ਹੋਣ ਜਾ ਵੱਧ ਖੂਨ ਨਿਕਲਣ ਕਾਰਨ ਹੋ ਰਹੀਆਂ ਹਨ, ਜਿਸ ਹਿੱਤ ਸ਼੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਰੈੱਡ ਕਰਾਸ ਸੁਸਾਇਟੀ ਵੱਲੋਂ ਫਸਟ ਏਡ ਸੀ. ਪੀ. ਆਰ. ਜ਼ਖਮੀਆਂ ਦੀ ਸੇਵਾ ਸੰਭਾਲ ਅਤੇ ਫਾਇਰ ਸੇਫਟੀ ਦੀ ਟ੍ਰੇਨਿੰਗ ਦੇਣ ਲਈ ਯਤਨ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਪ੍ਰਧਾਨ ਡਾਕਟਰ ਰਾਕੇਸ਼ ਵਰਮੀ ਸਕੱਤਰ ਹਰਪ੍ਰੀਤ ਸਿੰਘ ਸੰਧੂ, ਪਟਿਆਲਾ ਦੇ ਮੇਅਰ ਸ਼੍ਰੀ ਕੁੰਦਨ ਗੋਗੀਆ ਅਤੇ ਸਰਕਾਰੀ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾਕਟਰ ਬੀ. ਐਲ. ਭਾਰਦਵਾਜ ਨੇ, ਭਾਸ਼ਾ ਭਵਨ ਵਿਖੇ ਕਰਵਾਏ ਪ੍ਰੋਗਰਾਮ ਵਿਖੇ ਪ੍ਰਗਟ ਕੀਤੇ। ਕੁੰਦਨ ਗੋਗੀਆ ਅਤੇ ਡਾਕਟਰ ਭਾਰਦਵਾਜ ਨੇ ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਮਹੀਨੇ ਦੇ ਪਹਿਲੇ ਐਤਵਾਰ ਨੂੰ ਹਾਦਸੇ ਘਟਾਉਣ ਅਤੇ ਜਾਨਾਂ ਬਚਾਉਣ ਵਾਲੇ ਸੜਕ ਸੁਰੱਖਿਆ ਫੋਰਸ, ਫਾਇਰ ਬ੍ਰਿਗੇਡ, ਪੁਲਿਸ, ਐਨ ਐਸ ਐਸ ਵੰਲਟੀਅਰਾਂ, ਐਨ. ਸੀ. ਸੀ. ਕੇਡਿਟਜ ਅਤੇ ਆਮ ਨਾਗਰਿਕਾਂ ਨੂੰ ਸਨਮਾਨਿਤ ਕਰਨਾ ਪ੍ਰਸੰਸਾਯੋਗ ਉਪਰਾਲੇ ਹਨ । ਕਾਕਾ ਰਾਮ ਵਰਮਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਵਿਦਿਆਰਥੀਆਂ, ਅਧਿਆਪਕਾਂ, ਪੁਲਿਸ ਫੈਕਟਰੀ ਕਰਮਚਾਰੀਆਂ, ਐਨ. ਐਸ. ਐਸ. ਵੰਲਟੀਅਰਾਂ, ਐਨ. ਸੀ. ਸੀ. ਕੇਡਿਟਜ ਨੂੰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ. ਪੀ. ਆਰ., ਵੈਟੀਲੈਟਰ ਬਣਾਉਟੀ ਸਾਹ ਕਿਰਿਆ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ ਪੀੜਤਾਂ ਨੂੰ ਰੈਸਕਿਯੂ ਟਰਾਂਸਪੋਰਟ ਕਰਨ, ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜ਼ੋ ਹਾਦਸੇ ਦੁਰਘਟਨਾਵਾਂ ਘਟਾਈਆਂ ਜਾਣ ਅਤੇ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਇਆ ਜਾਏ। ਸਨਮਾਨ ਪ੍ਰਾਪਤ ਕਰਨ ਵਾਲੇ ਪੁਲਿਸ ਜਵਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨਾਲੋਂ ਡੈਡੀਕੇਟਿਡ ਬ੍ਰਦਰਜ਼ ਗਰੁੱਪ ਵਲੋਂ ਪੀੜਤਾਂ ਦੇ ਮਦਦਗਾਰ ਫ਼ਰਿਸ਼ਤਿਆਂ ਨੂੰ ਹਰ ਮਹੀਨੇ ਸਨਮਾਨਿਤ ਕਰਨਾ, ਬੱਚਿਆਂ ਨੋਜਵਾਨਾਂ ਅਤੇ ਨਾਗਰਿਕਾਂ ਨੂੰ ਪੀੜਤਾਂ ਦੇ ਮਦਦਗਾਰ ਫ਼ਰਿਸ਼ਤੇ ਬਣਾਉਣ ਲਈ ਚੰਗੇ ਉਪਰਾਲੇ ਕੀਤੇ ਜਾ ਰਹੇ ਹਨ । ਡਾਕਟਰ ਰਾਕੇਸ਼ ਵਰਮੀ ਨੇ ਕਿਹਾ ਕਿ 2 ਮਾਰਚ ਨੂੰ ਭਾਸ਼ਾ ਭਵਨ ਵਿਖੇ ਸ਼ਾਮੀ 4 ਵਜੇ, 40 ਸ਼ਖ਼ਸੀਅਤਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top