ਮਹਾਰਾਸ਼ਟਰਾ ਦੇ ਮੁੱਖ ਮੰਤਰੀ ਦਫ਼ਤਰ ਨੂੰ ਮਿਲੀ ਪਾਕਿਸਤਾਨੀ ਨੰਬਰ ਤੋਂ ਹਮਲੇ ਦੀ ਧਮਕੀ

ਮਹਾਰਾਸ਼ਟਰਾ ਦੇ ਮੁੱਖ ਮੰਤਰੀ ਦਫ਼ਤਰ ਨੂੰ ਮਿਲੀ ਪਾਕਿਸਤਾਨੀ ਨੰਬਰ ਤੋਂ ਹਮਲੇ ਦੀ ਧਮਕੀ
ਮੁੰਬਈ, 28 ਫਰਵਰੀ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਸ਼ਹਿਰ ਮੁੰਬਈ ਪੁਲਸ ਦੇ ਟ੍ਰੈਫਿਕ ਵਿੰਗ ਨੂੰ ਵਟਸਐਪ ’ਤੇ ਇੱਕ ਸੰਦੇਸ਼ ਭੇਜ ਕੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਦਫ਼ਤਰ ’ਤੇ ਹਮਲੇ ਦੀ ਧਮਕੀ ਦਿੱਤੀ ਗਈ ਹੈ । ਇਸ ਸਬੰਧੀ ਵਰਲੀ ਪੁਲਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲੀਸ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨੀ ਨੰਬਰ ਤੋਂ ਸੰਦੇਸ਼ ਮਿਲਿਆ ਸੀ ਅਤੇ ਉਨ੍ਹਾਂ ਨੂੰ ਗੁਆਂਢੀ ਦੇਸ਼ ਤੋਂ ਮੁੱਖ ਮੰਤਰੀ ਦਫਤਰ ’ਤੇ ਹਮਲਾ ਕਰਨ ਦੀ ਸਾਜ਼ਿਸ਼ ਦਾ ਸ਼ੱਕ ਸੀ । ਸੰਦੇਸ਼ ਭੇਜਣ ਵਾਲੇ ਨੇ ਆਪਣਾ ਨਾਂ ਮਲਿਕ ਸ਼ਾਹਬਾਜ਼ ਹੁਮਾਯੂੰ ਰਾਜਾ ਦੇਵ ਦੱਸਿਆ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਾਵਧਾਨੀ ਦੇ ਤੌਰ ’ਤੇ ਮੁੱਖ ਮੰਤਰੀ, ਉਨ੍ਹਾਂ ਦੇ ਦਫਤਰ ਅਤੇ ਹੋਰ ਪ੍ਰਮੁੱਖ ਸਰਕਾਰੀ ਇਮਾਰਤਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ । ਪੁਲਸ ਸੰਦੇਸ਼ ਦੇ ਸਰੋਤ ਦਾ ਪਤਾ ਲਗਾਉਣ ਅਤੇ ਇਸਦੀ ਭਰੋਸੇਯੋਗਤਾ ਨੂੰ ਨਿਰਧਾਰਤ ਕਰਨ ਲਈ ਕੰਮ ਕਰ ਰਹੀ ਹੈ ।
