Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:46 am

+91 90915 01313 , +91 90916 01313

punjabbanni@gmail.com
punjabbani@yahoo.com

ਮੁਗਲਾਂ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਦਿੱਲੀ ਨੇ ਕਦੇ ਵੀ ਪੰਜਾਬ ਨੂੰ ਸਮਝਣ ਦੀ ਕੋਸਿ਼ਸ਼ ਨਹੀਂ ਕੀਤੀ : ਤਿਵਾੜੀ

ਮੁਗਲਾਂ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਦਿੱਲੀ ਨੇ ਕਦੇ ਵੀ ਪੰਜਾਬ ਨੂੰ ਸਮਝਣ ਦੀ ਕੋਸਿ਼ਸ਼ ਨਹੀਂ ਕੀਤੀ : ਤਿਵਾੜੀ

ਮੁਗਲਾਂ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਦਿੱਲੀ ਨੇ ਕਦੇ ਵੀ ਪੰਜਾਬ ਨੂੰ ਸਮਝਣ ਦੀ ਕੋਸਿ਼ਸ਼ ਨਹੀਂ ਕੀਤੀ : ਤਿਵਾੜੀ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਮੁਗਲਾਂ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਦਿੱਲੀ ਨੇ ਕਦੇ ਵੀ ਪੰਜਾਬ ਨੂੰ ਸਮਝਣ ਦੀ ਕੋਸਿ਼ਸ਼ ਨਹੀਂ ਕੀਤੀ ਤੇ ਇਸ ਦਾ ਵੱਡਾ ਖਮਿਆਜਾ ਦਿੱਲੀ ਅਤੇ ਪੰਜਾਬ ਦੋਵਾਂ ਨੂੰ ਭੁਗਤਣਾ ਪਿਆ । ਯੂਥ ਕਾਂਗਰਸ ਦੇ ਸਾਬਕਾ ਜਿ਼ਲ੍ਹਾ ਪ੍ਰਧਾਨ ਡਾ. ਅੱਛਰ ਸ਼ਰਮਾ ਵੱਲੋਂ ਪਾਰਟੀ ਵਰਕਰਾਂ ਦੇ ਰੱਖੇ ਗਏ ਪ੍ਰੋਗਰਾਮ ’ਚ ਪੁੱਜੇ । ਤਿਵਾੜੀ ਨੇ ਕਿਹਾ ਕਿ ਕੇਂਦਰ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬ ਦੀ ਇਕ ਅਮੀਰ ਵਿਰਾਸਤ ਹੈ ਤੇ ਪੰਜਾਬੀਆਂ ਨੂੰ ਆਪਣੀ ਬੋਲੀ ’ਤੇ ਮਾਣ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੀ ਹੋਂਦ ਪੰਜਾਬ, ਪੰਜਾਬੀਅਤ ਤੇ ਪੰਜਾਬੀ ਤੇ ਨਿਰਭਰ ਹੈ ਤੇ ਜੇਕਰ ਸੀ. ਬੀ. ਐਸ. ਈ. ਜਾਂ ਹੋਰ ਅਦਾਰਾ ਸੂਬੇ ਅੰਦਰੋਂ ਪੰਜਾਬੀ ਨੂੰ ਖ਼ਤਮ ਕਰਨ ਦੀ ਗੱਲ ਵੀ ਕਰੇਗਾ ਤਾਂ ਪੰਜਾਬੀ ਉਸ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ ।
ਕੇਂਦਰੀ ਅਦਾਰੇ ਬੀ. ਬੀ. ਐਮ. ਬੀ. ਵਿੱਚ ਪੰਜਾਬ ਦੀ ਘੱਟ ਰਹੀ ਨੁਮਾਇੰਦਗੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਤਿਵਾੜੀ ਨੇ ਕਿਹਾ ਕਿ ਪੁਰਾਣੀਆਂ ਰਵਾਇਤਾਂ ਨੂੰ ਤੋੜ ਕੇ ਕੇਂਦਰ ਵੱਲੋਂ ਬੀ. ਬੀ. ਐਮ. ਬੀ. ਵਿੱਚ ਪੰਜਾਬ ਦੀ ਨੁਮਾਇੰਦਗੀ ਨੂੰ ਘੱਟ ਕੀਤਾ ਜਾਣਾ ਨਿੰਦਣਯੋਗ ਹੈ । ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਲਈ ਪਾਰਟੀ ਅੰਦਰ ਚੱਲ ਰਹੀ ਖ਼ਾਨਾਜੰਗੀ ਬਾਰੇ ਤਿਵਾੜੀ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਸੂਬਾ ਕਾਂਗਰਸ ਨੂੰ ਵਧੀਆ ਢੰਗ ਨਾਲ ਚਲਾ ਰਹੇ ਹਨ ਅਤੇ ਰਾਣਾ ਗੁਰਜੀਤ ਸਿੰਘ ਵੱਲੋਂ ਬੀਤੇ ਦਿਨੀਂ ਕਾਂਗਰਸ ਪ੍ਰਧਾਨ ਬਾਰੇ ਕੀਤੀ ਗਈ ਬਿਆਨਬਾਜ਼ੀ ਮੰਦਭਾਗੀ । ਉਹਨਾਂ ਕਿਹਾ ਕਿ ਆਗੂਆਂ ਅੰਦਰ ਆਪਸੀ ਵੱਖਰੇਵੇਂ ਹੋਣੇ ਸੰਭਾਵਿਕ ਹਨ ਪ੍ਰੰਤੂ ਜਨਤਕ ਪਲੇਟਫਾਰਮ ਦੀ ਥਾਂ ਪਾਰਟੀ ਅੰਦਰ ਹੀ ਇਹਨਾਂ ਨੂੰ ਵਿਚਾਰਨਾ ਚਾਹੀਦਾ ਹੈ । ਲੁਧਿਆਣਾ ਵੈਸਟ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਆਗੂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਸੰਭਾਵਨਾ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦੇ ਆ ਤਿਵਾੜੀ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਪੰਜਾਬ ਦੇ ਹਾਲਾਤ ਦੇਸ਼ ਨਾਲੋਂ ਵੱਖਰੇ ਹਨ ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਕੁਝ ਮਸਲਿਆਂ ਤੇ ਇੱਕਮੁੱਠ ਹੋ ਕੇ ਪੰਜਾਬ ਦੇ ਭਵਿੱਖ ਬਾਰੇ ਸੋਚਣਾ ਪਵੇਗਾ ਤੇ ਆਮ ਸਹਿਮਤੀ ਬਣਾਉਣੀ ਪਵੇਗੀ। ਕਿਸੇ ਸਜ਼ਾ ਯਾਫ਼ਤਾ ਆਗੂ ਨੂੰ ਸਦਾ ਲਈ ਚੋਣਾਂ ਲੜਨ ਲਈ ਆਯੋਗ ਕਰਾਰ ਦੇਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਤਿਵਾੜੀ ਨੇ ਕੇਂਦਰ ਸਰਕਾਰ ਨਾਲ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਕਾਨੂੰਨ ਅਨੁਸਾਰ ਜੇਕਰ ਕੋਈ ਕਿਸੇ ਤੇ ਗੁਨਾਹ ਲਈ ਸਜ਼ਾ ਕੱਟ ਲੈਂਦਾ ਹੈ ਤਾਂ ਉਸ ਨੂੰ ਸਦਾ ਲਈ ਚੋਣ ਲੜਨ ਲਈ ਆਯੋਗ ਕਰਾਰ ਦੇਣਾ ਯੋਗ ਨਹੀਂ । ਇਸ ਮੌਕੇ ਬਲਬੀਰ ਸਿੰਘ ਭੀਰੀ, ਕੁਲਦੀਪ ਸਿੰਘ ਬੰਗਾ, ਰਾਜ ਸਿੰਘ ਨੰਗਲ, ਪ੍ਰਤਾਪ ਸੈਣੀ, ਪਵਨ ਦੀਵਾਨ, ਗੁਰਬੀਰ ਸਿੰਘ ਗੱਜਪੁਰ ਅਤੇ ਜਸਵੀਰ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਜਸਵੀਰ ਸਿੰਘ ਸੈਣੀ ਵਿਸ਼ੇਸ਼ ਤੌਰ ਤੇ ਮੌਜੂਦ ਸਨ ।

Advertisement
Advertisement
Advertisement
Advertisement
Scroll to Top