Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:57 am

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਤੋਂ ਰਾਜ ਸਭਾ ਵਿੱਚ ਦਾਖਲ ਹੋਣ ਲਈ ਰਾਜ ਸਭਾ ਦੀ ਸੀਟ ਖਾਲੀ ਕੀਤੀ ਜਾ ਰਹੀ ਹੈ : ਰੇਖਾ ਅਗਰਵਾਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਤੋਂ ਰਾਜ ਸਭਾ ਵਿੱਚ ਦਾਖਲ ਹੋਣ ਲਈ ਰਾਜ ਸਭਾ ਦੀ ਸੀਟ ਖਾਲੀ ਕੀਤੀ ਜਾ ਰਹੀ ਹੈ : ਰੇਖਾ ਅਗਰਵਾਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਤੋਂ ਰਾਜ ਸਭਾ ਵਿੱਚ ਦਾਖਲ ਹੋਣ ਲਈ ਰਾਜ ਸਭਾ ਦੀ ਸੀਟ ਖਾਲੀ ਕੀਤੀ ਜਾ ਰਹੀ ਹੈ : ਰੇਖਾ ਅਗਰਵਾਲ
ਪਟਿਆਲਾ, 27 ਫਰਵਰੀ () : ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੀ ਮਹਿਲਾ ਵਿੰਗ ਪ੍ਰਧਾਨ ਰੇਖਾ ਅਗਰਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਤੋਂ ਰਾਜ ਸਭਾ ਵਿੱਚ ਦਾਖਲ ਹੋਣ ਲਈ ਰਾਜ ਸਭਾ ਦੀ ਸੀਟ ਖਾਲੀ ਕੀਤੀ ਜਾ ਰਹੀ ਹੈ । ਉਨ੍ਹਾਂ ਆਮ ਆਦਮੀ ਪਾਰਟੀ `ਤੇ ਦੋਸ਼ ਲਗਾਇਆ ਕਿ ਉਹ ਪੰਜਾਬ ਤੋਂ ਸੰਸਦ ਦੇ ਉੱਚ ਸਦਨ ਵਿੱਚ ਦਾਖਲ ਹੋਣ ਲਈ ਇੱਕ ਹੋਰ ਗੈਰ-ਪੰਜਾਬ ਲਈ ਰਾਹ ਪੱਧਰਾ ਕਰ ਰਹੀ ਹੈ ।
ਰੇਖਾ ਅਗਰਵਾਲ ਨੇ ਕਿਹਾ ਕਿ `ਆਪ` ਇਕ ਵਾਰ ਫਿਰ ਪੰਜਾਬੀਆਂ ਦੀ ਪਿੱਠ `ਤੇ ਚਾਕੂ ਮਾਰਨ ਜਾ ਰਹੀ ਹੈ । ਇਸ ਤੋਂ ਪਹਿਲਾਂ ਪਾਰਟੀ ਨੇ ਗੈਰ-ਪੰਜਾਬੀ ਸੰਦੀਪ ਪਾਠਕ ਨੂੰ ਪੰਜਾਬ ਤੋਂ ਰਾਜ ਸਭਾ ਲਈ ਭੇਜਿਆ ਸੀ । ਹਾਲਾਂਕਿ ਉਹ ਪੰਜਾਬ ਦੇ ਮੁੱਖ ਮੁੱਦਿਆਂ ਨੂੰ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ, ਜਿਸਦੀ ਉਦਾਹਰਣ ਅਕਤੂਬਰ 2023 ਵਿੱਚ ਹਰਿਆਣਾ ਵਿੱਚ ਇੱਕ ਪੱਤਰਕਾਰ ਨਾਲ ਗੱਲਬਾਤ ਕਰਦਿਆਂ, ਸੰਦੀਪ ਪਾਠਕ ਦਰਿਆਈ ਪਾਣੀਆਂ `ਤੇ ਪੰਜਾਬ ਦੇ ਦਾਅਵਿਆਂ ਦਾ ਜ਼ੋਰਦਾਰ ਬਚਾਅ ਕਰਨ ਵਿੱਚ ਅਸਮਰੱਥ ਰਹਿਣ ਤੋਂ ਮਿਲਦੀ ਹੈ । ਰੇਖਾ ਅਗਰਵਾਲ ਨੇ ਕਿਹਾ ਕਿ ਅਸੀਂ `ਆਪ` ਦੇ ਗੈਰ-ਪੰਜਾਬੀ ਰਾਜ ਸਭਾ ਮੈਂਬਰਾਂ ਤੋਂ ਹੋਰ ਕੀ ਉਮੀਦ ਕਰ ਸਕਦੇ ਹਾਂ । ਰੇਖਾ ਅਗਰਵਾਲ ਨੇ ਕਿਹਾ ਕਿ ਇਸ ਕਦਮ ਦਾ ਇਕੋ ਇਕ ਮਕਸਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਸੇ ਕਰਨਾ ਹੈ ਤੇ ਇਹ ਸਪੱਸ਼ਟ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਦੇ ਫੈਸਲੇ ਲੈਣਗੇ । ਰੇਖਾ ਅਗਰਵਾਲ ਨੇ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਨੂੰ ਪੰਜਾਬ ਦੀ ਆਬਕਾਰੀ ਨੀਤੀ ਦੀ ਵੀ ਜਾਂਚ ਕਰਨ ਦੀ ਅਪੀਲ ਕੀਤੀ, ਜੋ ਦਿੱਲੀ ਦੀ ਸ਼ਰਾਬ ਨੀਤੀ ਦੀ ਨਕਲ ਹੈ। ਕੈਗ ਦੀ ਰਿਪੋਰਟ ਮੁਤਾਬਕ 2021-22 `ਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ `ਚ ਮਕੁਝ ਮਸਲਿਆਂ ਕਾਰਨ ਦਿੱਲੀ ਸਰਕਾਰ ਨੂੰ 2,002 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ । ਰੇਖਾ ਅਗਰਵਾਲ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਵੀ ਇਸੇ ਤਰ੍ਹਾਂ ਦੀ ਗੜਬੜੀ ਹੋਣ ਦੀ ਸੰਭਾਵਨਾ ਹੈ ਅਤੇ ਇਸ ਦਾ ਪਰਦਾਫਾਸ਼ ਕਰਨ ਦੀ ਲੋੜ ਹੈ ।

Advertisement
Advertisement
Advertisement
Advertisement
Scroll to Top