Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 8:38 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਆਪ ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਦਾਖ਼ਲ ਹੋਣ ਤੋਂ ਰੋਕਣ ਤੇ ਆਤਿਸ਼ੀ ਨੇ ਕੀਤਾ ਜ਼ਬਰਦਸਤ ਵਿਰੋਧ

ਦਿੱਲੀ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਆਪ ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਦਾਖ਼ਲ ਹੋਣ ਤੋਂ ਰੋਕਣ ਤੇ ਆਤਿਸ਼ੀ ਨੇ ਕੀਤਾ ਜ਼ਬਰਦਸਤ ਵਿਰੋਧ

ਦਿੱਲੀ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਆਪ ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਦਾਖ਼ਲ ਹੋਣ ਤੋਂ ਰੋਕਣ ਤੇ ਆਤਿਸ਼ੀ ਨੇ ਕੀਤਾ ਜ਼ਬਰਦਸਤ ਵਿਰੋਧ
ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਦਾਖ਼ਲ ਹੋਣ ਤੋਂ ਰੋਕਣ ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਵਿਰੋਧੀ ਧਿਰ ਨੇਤਾ ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ `ਤੇ ਪੋਸਟ ਕਰਦੇ ਹੋਏ ਕਿਹਾ ਕਿ ਭਾਜਪਾ ਵਾਲਿਆਂ ਨੇ ਸੱਤਾ ਵਿਚ ਆਉਂਦਿਆਂ ਹੀ ਤਾਨਾਸ਼ਾਹੀ ਦੀਆਂ ਹੱਦਾਂ ਪਾਰ ਕਰ ਦਿੱਤੀਆਂ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੈਸ਼ਨ ਦੇ ਦੂਜੇ ਦਿਨ ਆਮ ਆਦਮੀ ਪਾਰਟੀ ਦੇ 21 ਵਿਧਾਇਕਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਸੀ । ਵਿਧਾਨ ਸਭਾ `ਚ ਐਂਟਰੀ ਨਾ ਮਿਲਣ ਦਾ ਕਾਰਨ ਦੱਸਦਿਆਂ ਆਤਿਸ਼ੀ ਨੇ ਭਾਜਪਾ ਸਰਕਾਰ `ਤੇ ਦੋਸ਼ ਲਗਾਇਆ ਕਿ `ਆਪ` ਵਿਧਾਇਕਾਂ ਨੇ `ਜੈ ਭੀਮ` ਦੇ ਨਾਅਰੇ ਲਗਾਏ ਸਨ, ਇਸ ਲਈ ਉਨ੍ਹਾਂ ਨੂੰ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ ਅਤੇ ਅੱਜ `ਆਪ` ਵਿਧਾਇਕਾਂ ਨੂੰ ਵਿਧਾਨ ਸਭਾ ਕੰਪਲੈਕਸ `ਚ ਵੀ ਨਹੀਂ ਜਾਣ ਦਿੱਤਾ ਜਾ ਰਿਹਾ। ਦਿੱਲੀ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ ਕਿ ਚੁਣੇ ਹੋਏ ਵਿਧਾਇਕਾਂ ਨੂੰ ਵਿਧਾਨ ਸਭਾ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਾ ਦਿੱਤੀ ਗਈ ਹੋਵੇ। ਦਿੱਲੀ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਨੇਤਾ ਅਤੇ `ਆਪ` ਵਿਧਾਇਕ ਆਤਿਸ਼ੀ ਦੀ ਅੱਜ ਵਿਧਾਨ ਸਭਾ ਕੰਪਲੈਕਸ `ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਹੋਈ ।ਇਸ ਦੌਰਾਨ ਆਤਿਸ਼ੀ ਨੇ ਪੁਲਿਸ ਵਾਲਿਆਂ ਤੋਂ ਪੁੱਛਿਆ ਕਿ ਉਨ੍ਹਾਂ ਨੂੰ ਵਿਧਾਨ ਸਭਾ `ਚ ਦਾਖ਼ਲ ਕਿਉਂ ਨਹੀਂ ਹੋਣ ਦਿੱਤਾ ਜਾ ਰਿਹਾ, ਜਿਸ `ਤੇ ਪੁਲਿਸ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੂੰ ਸਪੀਕਰ ਵੱਲੋਂ `ਆਪ` ਵਿਧਾਇਕਾਂ ਨੂੰ ਅੰਦਰ ਨਾ ਜਾਣ ਦੇਣ ਦੇ ਹੁਕਮ ਦਿੱਤੇ ਗਏ ਸਨ । `ਆਪ` ਵਿਧਾਇਕ ਅਤੇ ਦਿੱਲੀ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਅਤੇ ਪਾਰਟੀ ਦੇ ਹੋਰ ਵਿਧਾਇਕਾਂ ਨੂੰ ਕਥਿਤ ਤੌਰ `ਤੇ ਵਿਧਾਨ ਸਭਾ ਕੰਪਲੈਕਸ `ਚ ਦਾਖ਼ਲ ਹੋਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਹੜਤਾਲ `ਤੇ ਬੈਠ ਗਏ। ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਮੰਗਲਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਦੇ ਨਵੇਂ ਬਣੇ ਸਦਨ ਦੇ ਉਦਘਾਟਨੀ ਭਾਸ਼ਣ ਵਿੱਚ ਵਿਘਨ ਪਾਉਣ ਲਈ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਸਮੇਤ `ਆਪ` ਦੇ 21 ਵਿਧਾਇਕਾਂ ਨੂੰ ਤਿੰਨ ਦਿਨਾਂ ਲਈ ਮੁਅੱਤਲ ਕਰ ਦਿੱਤਾ ਸੀ ।

Advertisement
Advertisement
Advertisement
Advertisement
Scroll to Top