Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 8:57 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਲ ਮਜ਼ਦੂਰੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਆਦੇਸ਼

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਲ ਮਜ਼ਦੂਰੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਆਦੇਸ਼

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਲ ਮਜ਼ਦੂਰੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਆਦੇਸ਼
ਪਟਿਆਲਾ 27 ਫਰਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਰਾਜ ਵਿੱਚ ਬਾਲ ਮਜਦੂਰੀ ਦੇ ਮੁਕੰਮਲ ਖਾਤਮੇ ਲਈ ਸਰਕਾਰ ਵੱਲੋਂ ਤਿਆਰ ਕੀਤੇ ਗਏ ਐਕਸ਼ਨ ਪਲਾਨ ਤਹਿਤ ਜ਼ਿਲ੍ਹਾ ਪੱਧਰ ‘ਤੇ ਬਣਾਈ ਟਾਸਕ ਫੋਰਸ ਦੀ ਮੀਟਿੰਗ ਕੀਤੀ । ਡਾ. ਪ੍ਰੀਤੀ ਯਾਦਵ ਨੇ ਮੀਟਿੰਗ ਵਿੱਚ ਬਾਲ ਮਜਦੂਰੀ, ਬਾਲ ਭਿਖਿਆ ਅਤੇ ਬਾਲ ਵਿਆਹ ਬਾਰੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਕੋਈ The Child and Adolescent Labour (Prohibition & regulation) Act 1986 ਤਹਿਤ ਦਿੱਤੀ ਗਈ ਹਦਾਇਤਾਂ ਦੀ ਪਾਲਣਾ ਨਹੀ ਕਰਦਾ ਤਾਂ ਉਸ ਦੇ ਖਿਲਾਫ ਬੱਚਿਆਂ ਦੀ ਸੁਰੱਖਿਆ ਲਈ ਵੱਖ-ਵੱਖ ਕਾਨੂੰਨਾਂ ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਐਕਟ ਦੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ । ਡਾ. ਪ੍ਰੀਤੀ ਯਾਦਵ ਨੇ ਬਾਲ ਉਲੰਘਣਾ ਦੀਆਂ ਸ਼ਿਕਾਇਤਾਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਬਾਲ ਮਜਦੂਰੀ, ਬਾਲ ਭਿਖਿਆ ਅਤੇ ਬਾਲ ਵਿਆਹ ਸਬੰਧੀ ਕੋਈ ਵੀ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ ਤਾਂ ਉਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਬਿਨਾਂ ਕਿਸੇ ਦੇਰੀ ਤੋਂ ਨਿਪਟਾਰਾ ਕੀਤਾ ਜਾਵੇ । ਉਹਨਾਂ ਸਮੂਹ ਐਸ. ਡੀ. ਐਮਜ਼. ਨੂੰ ਵੀ ਹਦਾਇਤ ਕੀਤੀ ਕਿ ਸਬ-ਡਵੀਜ਼ਨਾਂ ਵਿੱਚ ਜੇਕਰ ਕੋਈ ਅਜਿਹੇ ਕੇਸ ਨਜ਼ਰ ਆਉਂਦੇ ਹਨ ਤਾਂ
ਉਹਨਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ । ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਡਾ: ਨਵਜੋਤ ਕੌਰ, ਐਸਿਸਟੈਂਟ ਲੇਬਰ ਕਮਿਸ਼ਨਰ ਜਸਬੀਰ ਸਿੰਘ ਖਰੌੜ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top