Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:50 pm

+91 90915 01313 , +91 90916 01313

punjabbanni@gmail.com
punjabbani@yahoo.com

ਗਾਜੀਪੁਰ, ਸ਼ੰਭੂ ਕਲਾਂ, ਮਸੀਂਗਣ ਤੇ ਗੁਲਾਹੜ 'ਚ ਲੱਗੇ ਜਨ ਸੁਵਿਧਾ ਕੈਂਪਾਂ ਦਾ ਲੋਕਾਂ ਨੇ ਲਾਭ ਲੈਂਦਿਆਂ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ

ਗਾਜੀਪੁਰ, ਸ਼ੰਭੂ ਕਲਾਂ, ਮਸੀਂਗਣ ਤੇ ਗੁਲਾਹੜ 'ਚ ਲੱਗੇ ਜਨ ਸੁਵਿਧਾ ਕੈਂਪਾਂ ਦਾ ਲੋਕਾਂ ਨੇ ਲਾਭ ਲੈਂਦਿਆਂ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ

ਗਾਜੀਪੁਰ, ਸ਼ੰਭੂ ਕਲਾਂ, ਮਸੀਂਗਣ ਤੇ ਗੁਲਾਹੜ ‘ਚ ਲੱਗੇ ਜਨ ਸੁਵਿਧਾ ਕੈਂਪਾਂ ਦਾ ਲੋਕਾਂ ਨੇ ਲਾਭ ਲੈਂਦਿਆਂ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ
-ਲੋਕਾਂ ਦੀਆਂ ਸ਼ਿਕਾਇਤਾਂ ਸੁਣਕੇ ਮੌਕੇ ‘ਤੇ ਮਸਲੇ ਕੀਤੇ ਹੱਲ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਕਰਵਾਇਆ ਜਾਣੂ
ਪਟਿਆਲਾ, 5 ਮਾਰਚ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਪਹਿਲਕਦਮੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਅੱਜ ਜ਼ਿਲ੍ਹੇ ਵਿੱਚ ਤਿੰਨ ਥਾਵਾਂ ‘ਤੇ ਜਨ ਸੁਵਿਧਾ ਕੈਂਪ ਲਗਾਏ ਗਏ। ਸਮਾਣਾ ਬਲਾਕ ਦੇ ਪਿੰਡ ਗਾਜੀਪੁਰ, ਰਾਜਪੁਰਾ ਸਬ ਡਵੀਜਨ ‘ਚ ਸ਼ੰਭੂ ਕਲਾਂ, ਦੂਧਨਸਾਧਾਂ ਸਬ ਡਵੀਜਨ ‘ਚ ਮਸੀਂਗਣ ਅਤੇ ਪਾਤੜਾਂ ਨੇੜੇ ਪਿੰਡ ਗੁਲਾਹੜ ਵਿਖੇ ਲਗਾਏ ਇਨ੍ਹਾਂ ਕੈਂਪਾਂ ਵਿੱਚ ਜ਼ਿਲ੍ਹਾ ਅਧਿਕਾਰੀਆਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਇਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਦਿਆਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ।
ਬਲਾਕ ਸਮਾਣਾ ਦੇ ਪਿੰਡ ਗਾਜੀਪੁਰ ਵਿਖੇ ਐਸ. ਡੀ. ਐਮ. ਸਮਾਣਾ ਤਰਸੇਮ ਚੰਦ, ਪਾਤੜਾਂ ਦੇ ਪਿੰਡ ਗੁਲਾਹੜ ਵਿਖੇ ਐਸ.ਡੀ.ਐਮ ਅਸ਼ੋਕ ਕੁਮਾਰ, ਮਸੀਂਗਣ ਵਿਖੇ ਨਾਇਬ ਤਹਿਸੀਲਦਾਰ ਸੀਮਾ ਅਰੋੜਾ ਅਤੇ ਸ਼ੰਭੂ ਕਲਾਂ ਵਿਖੇ ਬੀ. ਡੀ. ਪੀ. ਓ. ਜਤਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ ।
ਇਸ ਦੌਰਾਨ ਸਮਾਣਾ ਦੇ ਬੀ. ਡੀ. ਪੀ. ਓ. ਅਮਰਜੀਤ ਸਿੰਘ, ਪਾਤੜਾਂ ਦੇ ਬੀ. ਡੀ. ਪੀ. ਓ. ਬਘੇਲ ਸਿੰਘ, ਭੁਨਰਹੇੜੀ ਬੀ. ਡੀ. ਪੀ. ਓ. ਮਹਿੰਦਰਜੀਤ ਸਿੰਘ, ਸ਼ੰਭੂ ਕਲਾਂ ਦੇ ਬੀ.ਡੀ.ਪੀ.ਓ. ਜਤਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ ਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਖ਼ੁਦ ਚੱਲਕੇ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਦੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ ‘ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ । ਇਸ ਕੈਂਪ ਦਾ ਲਾਭ ਲੈਣ ਵਾਲੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਸ਼ਹਿਰ ਵਿੱਚ ਨਹੀਂ ਜਾਣਾ ਪੈਂਦਾ ਤੇ ਉਨ੍ਹਾਂ ਦੇ ਜਰੂਰੀ ਪ੍ਰਸ਼ਾਸਨਿਕ ਕੰਮ ਪਿੰਡ ਵਿੱਚ ਹੀ ਅਜਿਹੇ ਕੈਂਪਾਂ ਜਰੀਏ ਹੋ ਜਾਂਦੇ ਹਨ । ਇਸ ਜਨ ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੇ ਮਸਲੇ ਸੁਣੇ ਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਵੀ ਕੀਤਾ ।

Advertisement
Advertisement
Advertisement
Advertisement
Scroll to Top