Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:58 am

+91 90915 01313 , +91 90916 01313

punjabbanni@gmail.com
punjabbani@yahoo.com

40 ਸਾਲਾ ਵਿਅਕਤੀ ਨੇ 70 ਸਾਲਾ ਪਿਤਾ ਦਾ ਸਿਰਫ਼ 10 ਰੁਪਏ ਨਾ ਦੇਣ ਕਾਰਨ ਕੀਤਾ ਬੇਰਹਿਮੀ ਨਾਲ ਕਤਲ

40 ਸਾਲਾ ਵਿਅਕਤੀ ਨੇ 70 ਸਾਲਾ ਪਿਤਾ ਦਾ ਸਿਰਫ਼ 10 ਰੁਪਏ ਨਾ ਦੇਣ ਕਾਰਨ ਕੀਤਾ ਬੇਰਹਿਮੀ ਨਾਲ ਕਤਲ

40 ਸਾਲਾ ਵਿਅਕਤੀ ਨੇ 70 ਸਾਲਾ ਪਿਤਾ ਦਾ ਸਿਰਫ਼ 10 ਰੁਪਏ ਨਾ ਦੇਣ ਕਾਰਨ ਕੀਤਾ ਬੇਰਹਿਮੀ ਨਾਲ ਕਤਲ
ਉੜੀਸਾ : ਭਾਰਤ ਦੇਸ਼ ਦੇ ਸੂਬੇ ਉੜੀਸਾ ਦੇ ਮਯੂਰਭੰਜ ਜਿ਼ਲ੍ਹੇ ਵਿੱਚ 40 ਸਾਲਾ ਵਿਅਕਤੀ ਨੇ ਆਪਣੇ 70 ਸਾਲਾ ਪਿਤਾ ਦਾ ਸਿਰਫ਼ 10 ਰੁਪਏ ਨਾ ਦੇਣ ਕਾਰਨ ਬੇਰਹਿਮੀ ਨਾਲ ਕਤਲ ਕਰ ਦਿੱਤਾ । ਪੁਲਸ ਅਨੁਸਾਰ ਮੁਲਜ਼ਮ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਪਿਤਾ ਬਾਈਧਰ ਸਿੰਘ ਦਾ ਕਤਲ ਕਰ ਦਿੱਤਾ ਅਤੇ ਫਿਰ ਕੱਟਿਆ ਹੋਇਆ ਸਿਰ ਲੈ ਕੇ ਸਿੱਧਾ ਥਾਣੇ ਜਾ ਕੇ ਆਤਮ ਸਮਰਪਣ ਕਰ ਦਿੱਤਾ । ਬਾਰੀਪਾਡਾ ਦੇ ਐਸ. ਡੀ. ਪੀ. ਓ. ਪ੍ਰਵੀਨ ਮਲਿਕ ਨੇ ਦੱਸਿਆ ਕਿ ਕਤਲ ਦਾ ਕਾਰਨ ਬਹੁਤ ਮਾਮੂਲੀ ਸੀ । ਦੋਸ਼ੀ ਨੇ ਆਪਣੇ ਪਿਤਾ ਤੋਂ 10 ਰੁਪਏ ਮੰਗੇ ਸਨ ਤਾਂ ਜੋ ਉਹ ਗੁਟਖਾ ਖ਼ਰੀਦ ਸਕੇ ਪਰ ਪਿਤਾ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ `ਤੇ ਬੇਟੇ ਨੇ ਗੁੱਸੇ `ਚ ਆ ਕੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ । ਘਟਨਾ ਸਮੇਂ ਦੋਸ਼ੀ ਦੀ ਮਾਂ ਵੀ ਉੱਥੇ ਮੌਜੂਦ ਸੀ ਪਰ ਆਪਣੇ ਪਤੀ ਦਾ ਕਤਲ ਹੁੰਦਾ ਦੇਖ ਕੇ ਉਹ ਡਰ ਗਈ ਅਤੇ ਮੌਕੇ ਤੋਂ ਭੱਜ ਗਈ ।ਪੁਲਸ ਨੇ ਮੌਕੇ `ਤੇ ਪਹੁੰਚ ਕੇ ਫੋਰੈਂਸਿਕ ਟੀਮ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ । ਫ਼ਿਲਹਾਲ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ।ਘਟਨਾ ਤੋਂ ਬਾਅਦ ਇਲਾਕੇ `ਚ ਸੋਗ ਦਾ ਮਾਹੌਲ ਹੈ। ਘਟਨਾ ਬਾਰੇ ਸੁਣ ਕੇ ਹਰ ਕੋਈ ਹੈਰਾਨ ਹੈ । ਲੋਕਾਂ ਵਿੱਚ ਇਹ ਚਰਚਾ ਦਾ ਵਿਸ਼ਾ ਬਣ ਗਿਆ ਹੈ ਕਿ ਸਿਰਫ਼ ਦਸ ਰੁਪਏ ਲਈ ਇੱਕ ਪੁੱਤਰ ਆਪਣੇ ਪਿਤਾ ਨੂੰ ਕਿਵੇਂ ਮਾਰ ਸਕਦਾ ਹੈ। ਘਟਨਾ ਤੋਂ ਬਾਅਦ ਲੋਕ ਵੱਖ-ਵੱਖ ਗੱਲਾਂ ਕਰ ਰਹੇ ਹਨ ।

Advertisement
Advertisement
Advertisement
Advertisement
Scroll to Top