Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:31 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਆਰ. ਟੀ. ਏ. ਦਫ਼ਤਰ ਦੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਵੱਲੋਂ ਆਰ. ਟੀ. ਏ. ਦਫ਼ਤਰ ਦੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਵੱਲੋਂ ਆਰ. ਟੀ. ਏ. ਦਫ਼ਤਰ ਦੀ ਅਚਨਚੇਤ ਚੈਕਿੰਗ
-ਲੋਕਾਂ ਨੂੰ ਸਾਰੀਆਂ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ : ਡਾ. ਪ੍ਰੀਤੀ ਯਾਦਵ
ਪਟਿਆਲਾ, 5 ਮਾਰਚ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ ‘ਚ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ । ਇਸ ਦੌਰਾਨ ਉਨ੍ਹਾਂ ਆਰ. ਟੀ. ਏ. ਦਫ਼ਤਰ ਵਿਖੇ ਆਪਣੇ ਕੰਮਾਂ-ਕਾਰਾਂ ਲਈ ਪੁੱਜੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਇਸ ਦਫ਼ਤਰ ਵਿਖੇ ਪ੍ਰਦਾਨ ਕੀਤੀਆਂ ਜਾਂਦੀਆਂ ਵੱਖ ਵੱਖ ਸੇਵਾਵਾਂ ਬਾਬਤ ਫੀਡਬੈਕ ਵੀ ਹਾਸਲ ਕੀਤੀ । ਡਿਪਟੀ ਕਮਿਸ਼ਨਰ ਨੇ ਦਫ਼ਤਰੀ ਅਮਲੇ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਅਧਾਰ ‘ਤੇ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਟਾਫ਼ ਨੂੰ ਦਫ਼ਤਰੀ ਸਮੇਂ ਮੁਤਾਬਕ ਆਪਣੀ ਸੀਟ ਦਾ ਕੰਮ ਸ਼ੁਰੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂ ਬੱਧ ਸੇਵਾਵਾਂ ਮੁਹੱਈਆ ਕਰਵਾਉਣ ਸਾਡੀ ਜ਼ਿੰਮੇਵਾਰੀ ਹੈ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਜੇਕਰ ਲੋਕਾਂ ਵੱਲੋਂ ਕੋਈ ਸ਼ਿਕਾਇਤ ਪ੍ਰਾਪਤ ਹੋਈ ਤਾਂ ਸਬੰਧਤ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਕਰਮਚਾਰੀ ਛੁੱਟੀ ‘ਤੇ ਹੈ ਜਾਂ ਫੀਲਡ ਜਾਂ ਕਿਸੇ ਅਦਾਲਤ ਵਿੱਚ ਗਿਆ ਹੈ ਤਾਂ ਉਸ ਦਾ ਕੰਮ ਦਫ਼ਤਰ ਵਿੱਚ ਹਾਜ਼ਰ ਦੂਸਰੇ ਕਰਮਚਾਰੀ ਨੂੰ ਸੌਂਪਿਆਂ ਜਾਵੇ ਤਾਂ ਜੋ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਇਕ ਅਹਿਮ ਵਿਭਾਗ ਹੈ, ਜਿਸ ਵਿੱਚ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਿੱਧੇ ਤੌਰ ‘ਤੇ ਆਰ. ਟੀ. ਏ. ਦਫ਼ਤਰ ਆਉਣਾ ਪੈਂਦਾ ਹੈ, ਇਸ ਲਈ ਡਿਊਟੀ ‘ਤੇ ਤਾਇਨਾਤ ਸਟਾਫ਼ ਲੋਕਾਂ ਨਾਲ ਨਰਮਾਈ ਵਾਲਾ ਵਤੀਰਾ ਅਪਣਾਉਂਦੇ ਹੋਏ, ਲੋਕਾਂ ਦੇ ਕੰਮ ਕਰਨ ਨੂੰ ਪਹਿਲ ਦੇਵੇ ।

Advertisement
Advertisement
Advertisement
Advertisement
Scroll to Top