Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:04 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਡੀ.ਏ ਨੇ ਅਲੀਪੁਰ ਅਰਾਈਆਂ ਵਿਖੇ ਅਣ-ਅਧਿਕਾਰਤ ਕਲੋਨੀ ਢਾਹੀ

ਪੀ.ਡੀ.ਏ ਨੇ ਅਲੀਪੁਰ ਅਰਾਈਆਂ ਵਿਖੇ ਅਣ-ਅਧਿਕਾਰਤ ਕਲੋਨੀ ਢਾਹੀ

ਪੀ.ਡੀ.ਏ ਨੇ ਅਲੀਪੁਰ ਅਰਾਈਆਂ ਵਿਖੇ ਅਣ-ਅਧਿਕਾਰਤ ਕਲੋਨੀ ਢਾਹੀ
-ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀ ਗਈ ਕਿਸੇ ਵੀ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਹੋਵੇਗੀ ਕਾਰਵਾਈ-ਮਨੀਸ਼ਾ ਰਾਣਾ
ਪਟਿਆਲਾ, 11 ਮਾਰਚ : ਪਟਿਆਲਾ ਡਿਵਲੈਪਮੈਂਟ ਅਥਾਰਿਟੀ, ਪਟਿਆਲਾ ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸ਼ਕ ਜਸ਼ਨਪ੍ਰੀਤ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਡੀ.ਏ. ਦੀ ਟੀਮ ਨੇ ਪਿੰਡ ਅਲੀਪੁਰ ਅਰਾਈਆਂ, ਸਾਹਮਣੇ ਰੰਧਾਵਾ ਹਸਪਤਾਲ ਵਿਖੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਹੈ ।
ਅੱਜ ਸਵੇਰੇ 6 ਤੋਂ 8 ਵਜੇ ਦਰਮਿਆਨ ਕੀਤੀ ਗਈ ਇਸ ਕਾਰਵਾਈ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪੀ. ਡੀ. ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ।
ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਇਹ ਵੀ ਸੰਦੇਸ਼ ਦਿੱਤਾ ਕਿ ਪਟਿਆਲਾ ਵਾਸੀ ਭਵਿੱਖ ਵਿੱਚ ਕਿਸੇ ਵੀ ਕਲੋਨੀ ਵਿੱਚ ਮਕਾਨ/ਪਲਾਟ ਦੀ ਖਰੀਦ ਤੋਂ ਪਹਿਲਾ ਉਸ ਕਲੋਨੀ ਸਬੰਧੀ ਸਰਕਾਰ/ਪੀ.ਡੀ.ਏ. ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀ. ਡੀ. ਏ. ਦਫਤਰ ਜਾਣਕਾਰੀ ਪ੍ਰਾਪਤ ਕਰ ਲੈਣ ਤਾਂ ਜੋ ਉਹਨਾ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।
ਉਨ੍ਹਾਂ ਕਿਹਾ ਕਿ ਇਸ ਕਲੋਨੀ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ. ਆਈ. ਆਰ. ਵੀ ਦਰਜ ਕਰਵਾਈ ਜਾਵੇਗੀ ।

Advertisement
Advertisement
Advertisement
Advertisement
Scroll to Top