Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:46 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਮੁਲਾਜ਼ਮਾਂ ਨੇ ਕਰਵਾਇਆ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਕ ਸਮਾਗਮ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਮੁਲਾਜ਼ਮਾਂ ਨੇ ਕਰਵਾਇਆ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਕ ਸਮਾਗਮ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਮੁਲਾਜ਼ਮਾਂ ਨੇ ਕਰਵਾਇਆ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਕ ਸਮਾਗਮ
ਧਾਰਮਕ ਸਮਾਗਮ ਕਰਵਾਉਣ ਵਾਲੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦਾ ਪ੍ਰਬੰਧਕਾਂ ਨੇ ਕੀਤਾ ਸਨਮਾਨ
ਪਟਿਆਲਾ 12 ਮਾਰਚ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਅਤੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੇ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਕ ਸਮਾਗਮ ਕਰਵਾਇਆ। ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੇ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਰਬੱਤ ਦੇ ਭਲੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ, ਜਿਨ੍ਹਾਂ ਦੇ ਭੋਗ ਅੱਜ ਪਾਏ ਗਏ । ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ । ਇਸ ਮੌਕੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਮੁੱਖਵਾਕ ਲਿਆ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਸੰਗਤਾਂ ਨੂੰ ਸੰਬੋਧਨ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ । ਜਥੇਦਾਰ ਗੜ੍ਹੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੇ ਆਪਣੀ ਕਿਰਤ ਵਿਚੋਂ ਅਜਿਹਾ ਉਪਰਾਲਾ ਕੀਤਾ, ਜੋ ਹੋਰਨਾਂ ਲਈ ਵੀ ਪ੍ਰੇਰਨਾਮਈ ਹੈ। ਉਨ੍ਹਾਂ ਕਿਹਾ ਕਿ ਧਰਮ ਦੇ ਪ੍ਰਚਾਰ ਪ੍ਰਸਾਰ ਵਿਚ ਜਿਥੇ ਮੁਲਾਜ਼ਮਾਂ ਆਪਣੇ ਕਾਰਜਾਂ ਵਿਚ ਰੁੱਝੇ ਰਹਿੰਦੇ ਹਨ, ਉਥੇ ਹੀ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਉਣ ਦੇ ਉਦਮ ਨੂੰ ਗੁਰੂ ਘਰ ਦੇ ਨਿਰੰਤਰ ਚੱਲਦੇ ਲੰਗਰਾਂ ਅਤੇ ਕਲਿਆਣਮਈ ਕਾਰਜਾਂ ਵਿਚ ਵੱਡਮੁੱਲੇ ਯੋਗਦਾਨ ਦੇ ਪੱਖ ਤੋਂ ਵੇਖਿਆ ਜਾ ਸਕਦਾ ਹੈ । ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਪੁੱਜੀਆਂ ਸਖਸ਼ੀਅਤਾਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਗਿਆਨੀ ਪਿ੍ਰਤਪਾਲ ਸਿੰਘ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਆਯੋਜਤ ਕਰਨ ਵਾਲੇ ਮੁਲਾਜ਼ਮਾਂ ਨੂੰ ਸਿਰੋਪਾਓ ਭੇਂਟ ਕੀਤਾ । ਇਸ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਭਾਈ ਹਰਵਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਗਗਨਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਮੂਹ ਸਟਾਫ ਦੇ ਮੈਂਬਰ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top