Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:31 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਸਲਾਘਾਯੋਗ : ਵਿਧਾਇਕ ਨਰਿੰਦਰ ਕੌਰ ਭਰਾਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਸਲਾਘਾਯੋਗ : ਵਿਧਾਇਕ ਨਰਿੰਦਰ ਕੌਰ ਭਰਾਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਸਲਾਘਾਯੋਗ : ਵਿਧਾਇਕ ਨਰਿੰਦਰ ਕੌਰ ਭਰਾਜ
ਨਸ਼ਾ ਤਸਕਰਾਂ ਬਾਰੇ ਨਾਗਰਿਕਾਂ ਵੱਲੋਂ ਦਿੱਤੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ : ਵਿਧਾਇਕ ਨਰਿੰਦਰ ਕੌਰ ਭਰਾਜ
ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੀਲ ਪੱਥਰ ਕਾਇਮ ਕੀਤਾ ਜਾਵੇਗਾ : ਭਰਾਜ
ਸੰਗਰੂਰ, 13 ਮਾਰਚ : ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ਲਾਘਾ ਕੀਤੀ ਹੈ । ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ 100 ਫੀਸਦੀ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਇਸ ਮੁਹਿੰਮ ਦੇ ਹੁਣ ਤੱਕ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਜਿਸ ਢੰਗ ਨਾਲ ਪੰਜਾਬ ਦੇ ਸਾਰੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਆਪਕ ਪੱਧਰ ਤੇ ਇਸ ਮੁਹਿੰਮ ਨੂੰ ਸਫਲਤਾ ਦਾ ਜਾਮਾ ਪਹਿਨਾਇਆ ਜਾ ਰਿਹਾ ਹੈ ਉਸ ਤੋਂ ਇਹ ਪੂਰੀ ਆਸ ਬੱਝ ਰਹੀ ਹੈ ਕਿ ਨਿਰਧਾਰਤ ਸਮੇਂ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੀਲ ਪੱਥਰ ਕਾਇਮ ਕੀਤਾ ਜਾਵੇਗਾ ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਕਿਸੇ ਨਾਗਰਿਕ ਕੋਲ ਕਿਸੇ ਨਸ਼ਾ ਤਸਕਰ ਬਾਰੇ ਪੁਖਤਾ ਜਾਣਕਾਰੀ ਹੈ ਤਾਂ ਉਹ ਉਨ੍ਹਾਂ ਜਾਂ ਫਿਰ ਪੁਲਿਸ ਨੂੰ ਇਸ ਬਾਰੇ ਸੂਚਨਾ ਦੇ ਸਕਦਾ ਹੈ ਅਤੇ ਇਸ ਸਬੰਧੀ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਮੁਹਿੰਮ ਸਮਾਜ ਦੀ ਭਲਾਈ ਲਈ ਚਲਾਈ ਗਈ ਹੈ ਅਤੇ ਸਾਰੇ ਲੋਕਾਂ ਨੂੰ ਵਧ ਚੜ ਕੇ ਇਸ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ ।

ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਨਸ਼ਾ ਪੀੜਿਤ ਵਿਅਕਤੀਆਂ ਦਾ ਬਿਹਤਰੀਨ ਇਲਾਜ ਕਰਨ ਲਈ ਢੁਕਵੇ ਪ੍ਰਬੰਧ ਕੀਤੇ ਗਏ ਹਨ ਅਤੇ ਜੇਕਰ ਕਿਸੇ ਵੀ ਵਿਅਕਤੀ ਦਾ ਕੋਈ ਪਰਿਵਾਰਕ ਮੈਂਬਰ, ਦੋਸਤ ਜਾਂ ਇਲਾਕੇ ਵਿੱਚ ਰਹਿੰਦਾ ਕੋਈ ਵਿਅਕਤੀ, ਭੈੜੀ ਸੰਗਤ ਕਾਰਨ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸਦਾ ਉਚਿਤ ਇਲਾਜ ਕਰਵਾਉਣ ਲਈ ਇਹਨਾਂ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ । ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣ ਲਈ ਸਵੈ ਦ੍ਰਿੜ ਹੈ ਪਰ ਨਸ਼ਾ ਮੁਕਤੀ ਕੇਂਦਰਾਂ ਵਿੱਚ ਜਾਣ ਤੋਂ ਅਸਮਰੱਥ ਹੈ ਤਾਂ ਉਹ ਆਪਣੇ ਕਿਸੇ ਰਿਸ਼ਤੇਦਾਰ ਰਾਹੀਂ ਉਹਨਾਂ ਨਾਲ ਸੰਪਰਕ ਕਰ ਸਕਦਾ ਹੈ ਅਤੇ ਉਸ ਨਸ਼ਾ ਪੀੜਿਤ ਵਿਅਕਤੀ ਦਾ ਉਚਿਤ ਇਲਾਜ ਕਰਵਾਉਣ ਦਾ ਪ੍ਰਬੰਧ ਕਰਨਾ ਉਹ ਯਕੀਨੀ ਬਣਾਉਣਗੇ ।

Advertisement
Advertisement
Advertisement
Advertisement
Scroll to Top