Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:28 pm

+91 90915 01313 , +91 90916 01313

punjabbanni@gmail.com
punjabbani@yahoo.com

ਕੁਸ਼ਟ ਰੋਗ ਇਲਾਜ਼ਯੋਗ ਹੈ : ਸਿਵਲ ਸਰਜਨ

ਕੁਸ਼ਟ ਰੋਗ ਇਲਾਜ਼ਯੋਗ ਹੈ : ਸਿਵਲ ਸਰਜਨ

ਕੁਸ਼ਟ ਰੋਗ ਇਲਾਜ਼ਯੋਗ ਹੈ : ਸਿਵਲ ਸਰਜਨ
ਪਟਿਆਲਾ : ਐਂਟੀ ਲੋਪਰੋਸੀ ਅਵੈਰਨੇਸ ਕੰਪੇਨ ਤਹਿਤ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਜਾਦੂਗਰ ਜਗਦੇਵ ਅਲਾਰਮ ਦਾ ਮੈਜਿਕ ਸ਼ੋਅ ਕਰਵਾਇਆ ਗਿਆ ਜਿਸ ਵਿਚ ਬੋਲਦਿਆਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਕੁਸ਼ਟ ਰੋਗ ਇਕ ਚਮੜੀ ਦਾ ਰੋਗ ਹੈ । ਜਿਹੜਾ ਕਿ ਵਿਸ਼ੇਸ਼ ਜੀਵਾਣੂਮਾਈਕਰੋਬੈਕਟੀਰੀਅਮ ਲੈਪਰਾ ਬੈਸੀਲਾਈ ਦੁਆਰਾ ਹੁੰਦਾ ਹੈ। ਇਸ ਬਿਮਾਰੀ ਦਾ ਸਹੀ ਸਮੇਂ ਤੇ ਸਹੀ ਇਲਾਜ ਕਰਵਾਉਣ ਨਾਲ ਸਰੀਰਿਕ ਤੌਰ ਤੇਹੋਣ ਵਾਲੀ ਅਪੰਗਤਾ ਤੋ ਬਚਿਆ ਜਾ ਸਕਦਾ ਹੈ।ਮਰੀਜ਼ ਨੂੰ ਬਿਮਾਰੀ ਦੇ ਹਿਸਾਬ ਨਾਲ 6 ਮਹੀਨੇ ਤੋਂ ਲੈ ਕੇ 1 ਸਾਲ ਤੱਕ ਇਲਾਜ ਚਾਲੂ ਰੱਖਣਾਪੈਂਦਾ ਹੈ । ਉਨ੍ਹਾਂ ਦੱਸਿਆ ਕਿ ਭਾਵੇ ਕੁਸ਼ਟ ਰੋਗੀਆ ਦੀ ਗਿੱਣਤੀ ਪਹਿਲਾਂ ਨਾਲੋ ਕਾਫੀ ਘਟ ਗਈ ਹੈ ਪ੍ਰੰਤੂ ਅਜੇ ਵੀ ਭਾਰਤ ਵਿਚ ਹੋਰ ਦੇਸ਼ਾਂ ਨਾਲੋਕੁਸ਼ਟ ਰੋਗ ਦੇ ਮਰੀਜਾਂ ਦੀ ਗਿੱਣਤੀ ਕਾਫੀ ਜਿਆਦਾ ਹੈ, ਜੇਕਰ ਕਿਸੇ ਵੀ ਵਿਅਕਤੀ ਦੀ ਚਮੜੀ ਉੱਤੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ ਹੋਣ ,ਚਮੜੀ ਦੇ ਕਿਸੇ ਹਿੱਸੇ ਤੇ ਠੰਡੇ-ਤੱਤੇ ਦਾ ਪਤਾ ਨਾ ਲੱਗੇ, ਨਸਾਂ ਮੋਟੀਆਂ ਅਤੇ ਸਖਤ ਹੋ ਜਾਣ ਤਾਂ ਨੇੜੇ ਦੀ ਸਿਹਤ ਸੰਸਥਾ ਦੇ ਡਾਕਟਰ ਨੂੰ ਦਿਖਾਉਣਾਚਾਹੀਦਾ ਹੈ । ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ, ਸਿਹਤ ਕੇਦਰਾਂ ਅਤੇ ਸਰਕਾਰੀ ਡਿਸਪੈਂਸਰੀਆਂ ਵਿੱਚਮਲਟੀ ਡਰੱਗ ਥਰੈਪੀ (ਐਮ. ਡੀ. ਟੀ.) ਰਾਹੀ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ । ਇਸ ਮੌਕੇ ਸੁਪਰਵਾਈਜ਼ਰ ਕੁਲਦੀਪ ਕੌਰ ਵੱਲੋਂ ਵੱਧਤੋਂ ਵੱਧ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਕਿਹਾ ਗਿਆ ।ਇਸ ਮੌਕੇ ਪ੍ਰਿੰਸੀਪਲ ਗੁਰਮੀਤ ਕੌਰ,ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰਅਤੇ ਜਸਜੀਤ ਕੌਰ,ਬੀ.ਸੀ.ਸੀ ਕੋਆਰਡੀਨੇਟਰ ਜਸਬੀਰ ਕੌਰ ,ਬੀ.ਈ.ਈ ਸ਼ਾਯਾਨ ਜ਼ਫਰਅਪਰੇਟਰ ਗੀਤਾਰਾਨੀ,ਨਰਸਿੰਗ ਸਟਾਫ ਅਤੇ ਵਿਦਿਆਰਥਨਾਂ, ਬਿੱਟੂ ਕੁਮਾਰ, ਡਰਜੀਤ ਕੌਰ ਆਦਿ ਹਾਜਰ ਸਨ ।

Advertisement
Advertisement
Advertisement
Advertisement
Scroll to Top