Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ
ਪਟਿਆਲਾ, 11 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਾਇਰੈਕਟਰ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਆਈ. ਸੀ. ਏ. ਆਰ-ਅਟਾਰੀ, ਜ਼ੋਨ-1 ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਖੇੜੀ ਗੰਢਿਆਂ ਵਿਖੇ ਖਮੀਰੀਕ੍ਰਿਤ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਇਸ ਕੈਂਪ ਦੇ ਦੌਰਾਨ ਕਿਸਾਨਾਂ ਨੂੰ ਖਮੀਰੀਕ੍ਰਿਤ ਜੈਵਿਕ ਖਾਦ ਦੀ ਮਹੱਤਤਾ ਅਤੇ ਖਾਦ ਵਿਚਲੇ ਖੁਰਾਕੀ ਤੱਤਾਂ ਬਾਰੇ ਜਾਗਰੂਕ ਕੀਤਾ । ਉਹਨਾਂ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਇਸ ਖਾਦ ਦੀ ਵਰਤੋਂ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ । ਪ੍ਰੋਫੈਸਰ (ਭੋਜਨ ਵਿਗਿਆਨ) ਡਾ. ਰਜਨੀ ਗੋਇਲ ਨੇ ਕਿਸਾਨਾਂ ਨੂੰ ਗੁੜ, ਸ਼ੱਕਰ ਅਤੇ ਹੋਰਨਾਂ ਫ਼ਸਲਾਂ ਦੀ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੰਦਿਆਂ ਆਰਗੈਨਿਕ ਭੋਜਨ ਪਦਾਰਥਾਂ ਦੇ ਮਹੱਤਵ ਉੱਪਰ ਚਾਨਣਾ ਪਾਇਆ । ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਆਏ ਹੋਏ ਕਿਸਾਨਾਂ ਨੂੰ ਕੇ. ਵੀ. ਕੇ. ਦੀਆਂ ਗਤੀਵਿਧੀਆਂ ਅਤੇ ਪੌਦਾ ਰੋਗਾਂ ਤੇ ਕੀੜਿਆਂ ਦੀ ਸਰਵਪੱਖੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਫ਼ਸਲਾਂ ਵਿੱਚ ਜੀਵਾਣੂ ਖਾਦਾਂ ਦੀ ਵਰਤੋਂ ਅਤੇ ਇਹਨਾਂ ਖਾਦਾਂ ਦੇ ਮਹੱਤਵ ਬਾਰੇ ਵੀ ਚਰਚਾ ਕੀਤੀ ਗਈ । ਕੇ. ਵੀ. ਕੇ. ਦੇ ਮਾਹਿਰਾਂ ਨੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ 25 ਮਾਰਚ, 2025 ਨੂੰ ਲੱਗ ਰਹੇ ਖੇਤਰੀ ਕਿਸਾਨ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ । ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਦਾ ਇਸ ਪਿੰਡ ਵਿਖੇ ਖੇਤੀਬਾੜੀ ਦਾ ਕੈਂਪ ਲਾਉਣ ਲਈ ਧੰਨਵਾਦ ਕੀਤਾ । ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਵੀ ਕੈਂਪ ਵਿੱਚ ਆਏ ਹੋਏ ਸਾਰੇ ਕਿਸਾਨਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਕਿਸਾਨਾਂ ਨੂੰ ਖੇਤੀ ਸਾਹਿਤ ਵੀ ਮੁਹੱਈਆ ਕਰਵਾਇਆ ਗਿਆ ।

Advertisement
Advertisement
Advertisement
Advertisement
Scroll to Top