Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 11:55 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਫੜਿਆ ਚੰਡੀਗੜ੍ਹ ਵਿੱਚ ਏ. ਐਸ. ਆਈ. ਨੂੰ 4500 ਰੁਪਏ ਲੈਂਦਿਆਂ

ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਫੜਿਆ ਚੰਡੀਗੜ੍ਹ ਵਿੱਚ ਏ. ਐਸ. ਆਈ. ਨੂੰ 4500 ਰੁਪਏ ਲੈਂਦਿਆਂ

ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਫੜਿਆ ਚੰਡੀਗੜ੍ਹ ਵਿੱਚ ਏ. ਐਸ. ਆਈ. ਨੂੰ 4500 ਰੁਪਏ ਲੈਂਦਿਆਂ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ ( ਸੀ. ਬੀ. ਆਈ.੍ਵ) ਨੇ ਚੰਡੀਗੜ੍ਹ ਪੁਲਸ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਆਈ. ਐਸ. ਬੀ. ਟੀ.-43 ਵਿਖੇ ਤਾਇਨਾਤ ਏ. ਐਸ. ਆਈ. ਸ਼ੇਰ ਸਿੰਘ ਨੂੰ 4500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਦੱਸਣਯੋਗ ਹੈ ਕਿ ਇਹ ਇੱਕ ਮਹੀਨੇ ਵਿੱਚ ਚੰਡੀਗੜ੍ਹ ਪੁਲਸ `ਤੇ ਸੀ. ਬੀ. ਆਈ. ਦਾ ਦੂਜਾ ਜਾਲ ਸੀ । ਆਈ. ਐਸ. ਬੀ. ਟੀ.-43 ਵਿੱਚ ਤਾਇਨਾਤ ਏ. ਐਸ. ਆਈ. ਸ਼ੇਰ ਸਿੰਘ ਨੇ ਸ਼ਿਕਾਇਤਕਰਤਾ ਤੋਂ 1.5 ਲੱਖ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਰਿਸ਼ਵਤ ਮੰਗੀ ਸੀ । ਸ਼ਿਕਾਇਤਕਰਤਾ ਨੇ ਸੀ. ਬੀ. ਆਈ. ਸੈਕਟਰ-30 ਵਿੱਚ ਸਿ਼ਕਾਇਤ ਦਰਜ ਕਰਵਾਈ । ਸੀ. ਬੀ. ਆਈ. ਨੇ ਸ਼ੇਰ ਸਿੰਘ ਵੱਲੋਂ ਰਿਸ਼ਵਤ ਮੰਗਣ ਦਾ ਮਾਮਲਾ ਦਰਜ ਕੀਤਾ ਅਤੇ ਇੱਕ ਵਿਚੋਲੇ ਰਾਹੀਂ ਸੋਮਵਾਰ ਸ਼ਾਮ 4:30 ਵਜੇ ਦੇ ਕਰੀਬ ਪੁਲਸ ਚੌਕੀ `ਤੇ ਹੀ ਜਾਲ ਵਿਛਾਇਆ ਤੇ ਜਦੋਂ ਸ਼ੇਰ ਸਿੰਘ ਦੇ ਰੰਗੇ ਹੱਂਥੀ ਫੜਿਆ ਗਿਆ ਤਾਂ ਉਸਦੇ ਰੰਗ ਨਾਲ ਰੰਗੇ ਹੋਏ ਸਨ। ਸੂਤਰਾਂ ਅਨੁਸਾਰ ਸੀ. ਬੀ. ਆਈ. ਕਈ ਦਿਨਾਂ ਤੋਂ ਕੁਝ ਪੁਲਿਸ ਅਧਿਕਾਰੀਆਂ `ਤੇ ਨਜ਼ਰ ਰੱਖ ਰਹੀ ਸੀ । ਏਜੰਸੀ ਕੋਲ ਪੁਖਤਾ ਸਬੂਤ ਸਨ, ਜਿਸ ਵਿੱਚ ਰਿਸ਼ਵਤ ਮੰਗ ਦੀ ਰਿਕਾਰਡਿੰਗ ਵੀ ਸ਼ਾਮਲ ਸੀ। ਇਹ ਮਾਮਲਾ ਇੱਕ ਅਪਰਾਧਿਕ ਮਾਮਲੇ ਨਾਲ ਸਬੰਧਤ ਹੈ ਅਤੇ ਸੀ. ਬੀ. ਆਈ. ਅਜੇ ਵੀ ਇਸਦੀ ਜਾਂਚ ਕਰ ਰਹੀ ਹੈ। ਡੀ. ਜੀ. ਪੀ. ਸੁਰੇਂਦਰ ਸਿੰਘ ਯਾਦਵ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਸਖ਼ਤ ਚੇਤਾਵਨੀ ਜਾਰੀ ਕਰ ਚੁੱਕੇ ਹਨ। ਅਹੁਦਾ ਸੰਭਾਲਣ ਤੋਂ ਬਾਅਦ, ਉਹ ਕਾਂਸਟੇਬਲਾਂ ਤੋਂ ਲੈ ਕੇ ਸੀਨੀਅਰ ਅਧਿਕਾਰੀਆਂ ਤੱਕ ਸਾਰਿਆਂ ਨਾਲ ਮਿਲੇ ਅਤੇ ਸਪੱਸ਼ਟ ਕੀਤਾ ਕਿ ਪੁਲਸ ਦਾ ਕੰਮ ਲੋਕਾਂ ਦੀ ਸੇਵਾ ਕਰਨਾ ਹੈ, ਅਪਰਾਧੀਆਂ ਨਾਲ ਮਿਲੀਭੁਗਤ ਕਰਨਾ ਨਹੀਂ। ਉਨ੍ਹਾਂ ਕਿਹਾ ਸੀ ਕਿ ਰਿਸ਼ਵਤ ਲੈਂਦੇ ਫੜੇ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਸ ਤੋਂ ਪਹਿਲਾਂ, ਕ੍ਰਾਈਮ ਬ੍ਰਾਂਚ ਦੇ ਕਾਂਸਟੇਬਲ ਯੁੱਧਬੀਰ, ਡੀ. ਐਸ. ਪੀ. ਐਸ. ਪੀ. ਐਸ. ਸੰਧੀ ਅਤੇ ਤਿੰਨ ਪੁਲਿਸ ਮੁਲਾਜ਼ਮਾਂ ਓਮ ਪ੍ਰਕਾਸ਼, ਜਸਪਾਲ ਅਤੇ ਮਹਿਲਾ ਕਾਂਸਟੇਬਲ ਜਸਵਿੰਦਰ ਵਿਰੁੱਧ ਡੀ. ਜੀ. ਪੀ. ਨੂੰ ਬਦਨਾਮ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ ।ਸੀ. ਬੀ. ਆਈ. ਨੇ ਦੋਸ਼ੀ ਏ. ਐਸ. ਆਈ. ਸ਼ੇਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top