Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:04 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
-ਖ਼ਰੀਦ ਏਜੰਸੀਆਂ ਤੁਰੰਤ ਕਣਕ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰਨ : ਡਾ. ਪ੍ਰੀਤੀ ਯਾਦਵ
-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 9 ਲੱਖ 60 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਆਉਣ ਦੀ ਸੰਭਾਵਨਾ
-ਕਣਕ ਦੇ ਖ਼ਰੀਦ ਪ੍ਰਬੰਧਾਂ ‘ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ : ਡੀ. ਸੀ.
ਪਟਿਆਲਾ, 11 ਮਾਰਚ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਸਰਕਾਰੀ ਖ਼ਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ । ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਬਾਬਤ ਅਧਿਕਾਰੀਆਂ ਪਾਸੋਂ ਜਾਣਕਾਰੀ ਲਈ ਅਤੇ ਸਾਰੇ ਪ੍ਰਬੰਧਾਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ । ਮੀਟਿੰਗ ‘ਚ ਏ. ਡੀ. ਸੀ. (ਜ) ਇਸ਼ਾ ਸਿੰਗਲ, ਏ. ਡੀ. ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਏਡੀਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਤੇ ਐਸ. ਡੀ. ਐਮ. ਨਾਭਾ ਡਾ. ਇਸਮਿਤ ਵਿਜੈ ਸਿੰਘ ਮੌਜੂਦ ਸਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ 9 ਲੱਖ 60 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਮੰਡੀਆਂ ‘ਚ ਆਉਣ ਦੀ ਸੰਭਾਵਨਾ ਹੈ, ਇਸ ਲਈ ਸਮੂਹ ਖਰੀਦ ਏਜੰਸੀਆਂ ਸਟੋਰੇਜ ਸਮੇਤ ਕਰੇਟ ਆਦਿ ਦੇ ਪ੍ਰਬੰਧ ਤੁਰੰਤ ਪੂਰੇ ਕਰਨ ਅਤੇ ਜਿਹੜੇ ਟੈਂਡਰ ਲਗਾਏ ਜਾਣੇ ਹਨ, ਉਨ੍ਹਾਂ ਦਾ ਕੰਮ ਵੀ ਹੁਣੇ ਤੋਂ ਹੀ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਆਪਣੀ ਕਣਕ ਦੀ ਫ਼ਸਲ ਲੈਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਤੰਗੀ ਨਹੀਂ ਆਉਣ ਦਿੱਤੀ ਜਾਵੇਗੀ, ਇਸ ਲਈ ਮੰਡੀਆਂ ‘ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਤੇ ਪਿਸ਼ਾਬ ਘਰ, ਲਾਇਟਾਂ ਆਦਿ ਦੇ ਸੁਚੱਜੇ ਪ੍ਰਬੰਧ ਹੋਣਗੇ।
ਡਾ. ਪ੍ਰੀਤੀ ਯਾਦਵ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ, ਜ਼ਿਲ੍ਹਾ ਮੰਡੀ ਅਫ਼ਸਰ, ਮਾਰਕੀਟ ਕਮੇਟੀਆਂ ਦੇ ਸਕੱਤਰਾਂ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਪ੍ਰਬੰਧਾਂ ‘ਚ ਕਿਸੇ ਵੀ ਕਿਸਮ ਦੀ ਕੋਈ ਢਿੱਲ ਮੱਠ ਨਹੀਂ ਹੋਣੀ ਚਾਹੀਦੀ ਅਤੇ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਇਸ ਤੋਂ ਬਿਨ੍ਹਾਂ ਤੋਲ ਤੋਲਾਈ ਲਈ ਕੰਡੇ ਤੇ ਨਮੀ ਜਾਂਚਣ ਵਾਲੇ ਮੀਟਰ ਵੀ ਠੀਕ ਹਾਲਤ ‘ਚ ਹੋਣੇ ਚਾਹੀਦੇ ਹਨ ਅਤੇ ਤਰਪਾਲਾਂ ਤੇ ਕਰੇਟਾਂ ਦਾ ਵੀ ਪ੍ਰਬੰਧ ਸਹੀ ਹੋਵੇ । ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਮਾਰਕਫੈਡ ਤੋਂ ਸੰਜੀਵ ਸ਼ਰਮਾ, ਵੇਅਰ ਹਾਊਸ ਤੋਂ ਨਿਰਮਲ ਸਿੰਘ, ਪਨਸਪ ਤੋਂ ਵਨੀਤ ਗੋਇਲ ਤੇ ਐਫਸੀਆਈ ਤੋਂ ਅਸੀਸ ਬੈਠਕ ਵਿੱਚ ਮੌਜੂਦ ਸਨ ।

Advertisement
Advertisement
Advertisement
Advertisement
Scroll to Top