Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:40 am

+91 90915 01313 , +91 90916 01313

punjabbanni@gmail.com
punjabbani@yahoo.com

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦਾ ਡੈਲੀਗੇਟ ਅਜਲਾਸ ਨਾਅਰਿਆਂ ਦੀ ਗੂੰਜ ਨਾਲ ਸਮਾਪਤ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦਾ ਡੈਲੀਗੇਟ ਅਜਲਾਸ ਨਾਅਰਿਆਂ ਦੀ ਗੂੰਜ ਨਾਲ ਸਮਾਪਤ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦਾ ਡੈਲੀਗੇਟ ਅਜਲਾਸ ਨਾਅਰਿਆਂ ਦੀ ਗੂੰਜ ਨਾਲ ਸਮਾਪਤ
ਅਮਰੀਕ ਸਿੰਘ ਗੜਸ਼ੰਕਰ ਪ੍ਰਧਾਨ, ਜਸਵੀਰ ਸਿੰਘ ਸੀਰਾ ਜਰਨਲ ਸਕੱਤਰ, ਜਸਵਿੰਦਰ ਸਿੰਘ ਸੌਜਾ ਸਕੱਤਰ ਚੁਣੇ ਗਏ
ਪਟਿਆਲਾ 16 ਮਾਰਚ (): ਅੱਜ ਇੱਥੇ ਸੁਸ਼ੀਲ ਪੈਲੇਸ ਵਿੱਚ ਜੰਗਲਾਤ ਵਰਕਰਜ ਯੂਨੀਅਨ ਦਾ ਸੁਬਾਈ ਅਜਲਾਸ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੇ ਪ੍ਰਧਾਨ ਸਤੀਸ਼ ਰਾਣਾ, ਮੱਖਣ ਸਿੰਘ ਵਾਹਿਦਪੁਰੀ, ਦਰਸ਼ਨ ਸਿੰਘ ਬੇਲੂਮਾਜਰਾ,ਗੁਰਿੰਦਰਜੀਤ ਸਿੰਘ ਸਹੋਤਾ,ਦੀ ਨਿਗਰਾਨੀ ਹੇਠ ਸਵਰਗੀ ਸਾਥੀ ਤਰਲੋਚਨ ਸਿੰਘ ਰਾਣਾ ਨਗਰ ਤੇ ਸਵਰਗੀ ਸਾਥੀ ਵੇਦ ਪ੍ਰਕਾਸ਼ ਹਾਲ ਵਿਖੇ ਕੀਤਾ ਗਿਆ । ਅਜਲਾਸ ਦੀ ਸ਼ੁਰੂਆਤ ਜਥੇਬੰਦੀ ਦਾ ਝੰਡਾ ਲਹਿਰਾ ਕੇ ਕੀਤੀ ਵਿਛੜ ਚੁੱਕੇ ਆਗੂਆਂ ਤੇ ਵਰਕਰਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਸਵਾਗਤੀ ਭਾਸ਼ਣ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਖਾਨਪੁਰ ਨੇ ਦਿੱਤਾ ਉਦਘਾਟਨੀ ਭਾਸ਼ਣ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਦਿੱਤਾ ।
ਇਹ ਅਜਲਾਸ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਪਹੁੰਚੇ ਡੈਲੀਗੇਟ ਸਾਥੀਆਂ ਨੂੰ ਸੰਬੋਧਨ ਕਰਦਿਆਂ ਪੀ. ਡਬਲਿਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਪੰਜਾਬ ਨਾਨ ਗਜਟਿਡ ਫਾਰੈਸਟ ਦੇ ਸੂਬਾ ਪ੍ਰਧਾਨ ਗੁਰਿੰਦਰਜੀਤ ਸਿੰਘ ਸਹੋਤਾ, ਜੰਗਲਾਤ ਵਰਕਰਜ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸੰਕਰ, ਜਰਨਲ ਸਕੱਤਰ ਜਸਬੀਰ ਸਿੰਘ ਸੀਰਾ, ਰਤਨ ਸਿੰਘ ਹੱਲਾ, ਦਰਸ਼ਨ ਸਿੰਘ ਬੇਲੂਮਾਜਰਾ, ਕਿਸ਼ੋਰ ਸਿੰਘ ਗਾਜ, ਸੁਖਚੈਨ ਸਿੰਘ, ਜਸਵੀਰ ਸਿੰਘ ਖੋਖਰ, ਰਾਜਪਾਲ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਜੋਰਦਾਰ ਸਬਦਾਂ ਵਿੱਚ ਨਿਖੇਧੀ ਕੀਤੀ ਤੇ ਸੰਘਰਸ਼ ਦਾ ਸੱਦਾ ਦਿੱਤਾ ਸਟੇਜ ਸਕੱਤਰ ਦੀ ਕਾਰਵਾਈ ਜਸਵਿੰਦਰ ਸਿੰਘ ਸੌਜਾ ਵੱਲੋਂ ਸੁਚਾਰੂ ਢੰਗ ਨਾਲ ਨਿਭਾਈ ਗਈ ਜਥੇਬੰਦੀ ਵੱਲੋਂ ਪਿਛਲੇ ਤਿੰਨ ਸਾਲਾਂ ਦੀ ਕਾਰਵਾਈ ਦੀ ਰਿਪੋਰਟ ਸਤਨਾਮ ਸਿੰਘ ਸੰਗਰੂਰ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਉਪਰੰਤ ਪੰਜਾਬ ਦੇ ਵੱਖ-ਵੱਖ ਜਿਲਿਆਂ ਤੋਂ ਆਏ ਡੈਲੀਗੇਟਾਂ ਸਾਥੀਆਂ ਵੱਲੋਂ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸਰਬ-ਸੰਮਤੀ ਨਾਲ ਪਾਸ ਕੀਤਾ ਗਿਆ ਅਤੇ ਨਿਗਰਾਨ ਕਮੇਟੀ ਦੀ ਦੇਖਰੇਖ ਹੇਠ ਸਰਵਸੰਮਤੀ ਨਾਲ ਸੂਬਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿੱਚ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ, ਜਰਨਲ ਸਕੱਤਰ ਜਸਵੀਰ ਸਿੰਘ ਸੀਰਾ, ਸਕੱਤਰ ਜਸਵਿੰਦਰ ਸਿੰਘ ਸੌਜਾ ਸਮੇਤ 41 ਮੈਂਬਰੀ ਟੀਮ ਸਰਵਸੰਮਤੀ ਨਾਲ ਚੁਣੀ ਗਈ ਚੁਣੀ ਟੀਮ ਵੱਲੋਂ ਵਿਸ਼ਵਾਸ ਦਿਵਾਇਆ ਕੀ ਆਉਣ ਵਾਲੇ ਸਮੇਂ ਵਿੱਚ ਜੰਗਲਾਤ ਕਾਮਿਆਂ ਨੂੰ ਪੱਕੇ ਕਰਵਾਉਣ ਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top