Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:24 am

+91 90915 01313 , +91 90916 01313

punjabbanni@gmail.com
punjabbani@yahoo.com

ਐਮ. ਐਲ. ਏ. ਦੇਵ ਮਾਨ ਨੇ ਕੀਤਾ ਟ੍ਰੈਫਿਕ ਪੁਲਿਸ ਨਾਭਾ ਦੇ ਦਫ਼ਤਰ ਦਾ ਉਦਘਾਟਨ

ਐਮ. ਐਲ. ਏ. ਦੇਵ ਮਾਨ ਨੇ ਕੀਤਾ ਟ੍ਰੈਫਿਕ ਪੁਲਿਸ ਨਾਭਾ ਦੇ ਦਫ਼ਤਰ ਦਾ ਉਦਘਾਟਨ

ਐਮ. ਐਲ. ਏ. ਦੇਵ ਮਾਨ ਨੇ ਕੀਤਾ ਟ੍ਰੈਫਿਕ ਪੁਲਿਸ ਨਾਭਾ ਦੇ ਦਫ਼ਤਰ ਦਾ ਉਦਘਾਟਨ
ਨਾਭਾ, 17 ਮਾਰਚ : ਨਾਭਾ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆਂ ਦੇ ਹੱਲ ਲਈ ਗੁਰਦੇਵ ਸਿੰਘ ਦੇਵ ਮਾਨ ਐਮ. ਐਲ. ਏ. ਨਾਭਾ ਵੱਲੋਂ ਜਸਵਿੰਦਰ ਸਿੰਘ ਖੋਖਰ ਐਸ. ਐਚ. ਓ. ਕੋਤਵਾਲੀ ਨਾਭਾ, ਟਰੈਫਿਕ ਇੰਚਾਰਜ ਬਲਜੀਤ ਸਿੰਘ ਅਤੇ ਮੁਲਾਜ਼ਮ ਨਾਲ ਮੀਟਿੰਗ ਕੀਤੀ । ਇਸ ਮੌਕੇ ਵਿਧਾਇਕ ਦੇਵ ਮਾਨ ਵੱਲੋਂ ਪੀ ਡਬਲਿਊ ਡੀ ਰੈਸਟ ਹਾਊਸ ਨੇੜੇ ਟ੍ਰੈਫਿਕ ਪੁਲਿਸ ਨਾਭਾ ਵੱਲੋਂ ਨਵੇਂ ਬਣਾਏ ਦਫਤਰ ਦਾ ਉਦਘਾਟਨ ਵੀ ਕੀਤਾ । ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਟ੍ਰੈਫਿਕ ਪੁਲਸ ਬਹੁਤ ਵਧੀਆ ਉਪਰਾਲਾ ਕੀਤਾ ਗਿਆ । ਇਸ ਦਫਤਰ ਦੇ ਬਣਨ ਨਾਲ ਜੇਕਰ ਕਿਸੇ ਵਿਅਕਤੀ ਨੂੰ ਟ੍ਰੈਫਿਕ ਦੀ ਸਮੱਸਿਆਂ ਆਉਂਦੀ ਹੈ ਤਾਂ ਉਹ ਆਸਾਨੀ ਨਾਲ ਟ੍ਰੈਫਿਕ ਮੁਲਜ਼ਮਾਂ ਨੂੰ ਇਸ ਦਫਤਰ ਵਿੱਚ ਮਿਲ ਕੇ ਸਮੱਸਿਆ ਬਾਰੇ ਦੱਸ ਸਕਦਾ ਹੈ । ਵਿਧਾਇਕ ਦੇਵ ਮਾਨ ਵੱਲੋਂ ਟਰੈਫਿਕ ਮੁਲਾਜਮਾਂ ਨੂੰ ਨਵੇਂ ਦਫ਼ਤਰ ਦੀ ਮੁਬਾਰਕਬਾਦ ਵੀ ਦਿੱਤੀ । ਇਸ ਮੌਕੇ ਉਨਾਂ ਦੇ ਨਾਲ ਚਮਕੌਰ ਸਿੰਘ ਚੋਂਕੀ ਇੰਚਾਰਜ ਛੀਟਾਵਾਲਾ, ਟ੍ਰੈਫਿਕ ਇੰਚਾਰਜ਼ ਬਲਜੀਤ ਸਿੰਘ, ਤੇਜਿੰਦਰ ਸਿੰਘ ਖਹਿਰਾ, ਜਸਵੀਰ ਸਿੰਘ ਵਜੀਦਪੁਰ, ਸੁਖਦੀਪ ਸਿੰਘ ਖਹਿਰਾ, ਭੁਪਿੰਦਰ ਸਿੰਘ ਕੱਲਰ ਮਾਜਰੀ, ਸਤਗੁਰੁ ਸਿੰਘ, ਹਰਭਜਨ ਸਿੰਘ, ਜੰਗ ਸਿੰਘ, ਭਗਵੰਤ ਸਿੰਘ ਅਤੇ ਹੋਰ ਮੁਲਜ਼ਮ ਮੋਜੂਦ ਸਨ ।

Advertisement
Advertisement
Advertisement
Advertisement
Scroll to Top