Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਐਸ. ਪੀ. ਪਟਿਆਲਾ ਨੇ ਕੀਤਾ 12 ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਸਪੈਂਡ

ਐਸ. ਐਸ. ਪੀ. ਪਟਿਆਲਾ ਨੇ ਕੀਤਾ 12 ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਸਪੈਂਡ

ਐਸ. ਐਸ. ਪੀ. ਪਟਿਆਲਾ ਨੇ ਕੀਤਾ 12 ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਸਪੈਂਡ
ਪੰਜਾਬ ਪੁਲਸ ਤੇ ਲੱਗੇ ਸੀ ਫੌਜ ਦੇ ਕਰਨਲ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਗੰਭੀਰ ਦੋਸ਼
ਪਟਿਆਲਾ : ਜਿ਼ਲਾ ਪਟਿਆਲਾ ਦੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਪੰਜਾਬ ਪੁਲਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਭਾਰਤੀ ਫੌਜ ਵਿਚ ਦਿੱਲੀ ਵਿਖੇ ਕਰਨਲ ਅਹੁਦੇ ਤੇ ਤਾਇਨਾਤ ਪੁਸ਼ਪਿੰਦਰ ਬਾਠ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਕੀਤੇ ਜਾਣ ਦੇ ਦੋਸ਼ ਲੱਗੇ ਸਨ ਦੇ ਮੁਤਲਕ ਹਾਲ ਦੀ ਘੜੀ 12 ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਉਕਤ ਘਟਨਾਕ੍ਰਮ ਦੀ ਸਮੁੱਚੀ ਜਾਂਚ ਜੋ ਕਿ 6 ਮਹੀਨਿਆਂ ਦੇ ਅੰਦਰ ਅੰਦਰ ਕਰਨੀ ਹੁੰਦੀ ਹੈ ਨੂੰ ਸਿਰਫ਼ 45 ਦਿਨਾਂ ਦੇ ਅੰਦਰ ਅੰਦਰ ਹੀ ਕਰਨਾ ਯਕੀਨੀ ਬਣਾਇਆ ਜਾਵੇਗਾ । ਐਸ. ਐਸ. ਪੀ. ਪਟਿਆਲਾ ਨੇ ਕਿਹਾ ਕਿ ਆਰਮੀ ਦੇ ਪਟਿਆਲਾ ਯੂਨਿਟ ਨਾਲ ਪੰਜਾਬ ਪੁਲਸ ਦੇ ਬਹੁਤ ਹੀ ਵਧੀਆ ਸਬੰਧ ਹਨ ਤੇ ਭਾਰਤ ਦੇਸ਼ ਦੀ ਆਰਮੀ ਦੇ ਸਮੁੱਚੇ ਜਵਾਨ ਬੇਸ਼ਕ ਉਹ ਅਧਿਕਾਰੀ ਹੋਣ ਜਾਂ ਕਰਮਚਾਰੀ ਹੋਣ ਸਭ ਸਨਮਾਨਯੋਗ ਹਨ ਪਰ ਜੋ ਉਕਤ ਘਟਨਾ ਵਾਪਰੀ ਹੈ ਦੀ ਜਾਂਚ ਅੱਗੇ ਕੀਤੀ ਜਾਵੇਗੀ ਤੇ ਦੋਹਾਂ ਪੱਖਾਂ ਦੇ ਬਿਆਨਾਂ ਦੇ ਆਧਾਰ ਤੇ ਜਾਂਚ ਮੁਕੰਮਲ ਕਰਕੇ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top