Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:05 am

+91 90915 01313 , +91 90916 01313

punjabbanni@gmail.com
punjabbani@yahoo.com

ਜਮਹੂਰੀ ਕਿਸਾਨ ਸਭਾ ਵੱਲੋਂ ਜਲ ਸਰੋਤ ਮੰਤਰੀ ਬਾਰਿੰਦਰ ਗੋਇਲ ਨੂੰ ਦਿੱਤਾ ਮੰਗ ਪੱਤਰ

ਜਮਹੂਰੀ ਕਿਸਾਨ ਸਭਾ ਵੱਲੋਂ ਜਲ ਸਰੋਤ ਮੰਤਰੀ ਬਾਰਿੰਦਰ ਗੋਇਲ ਨੂੰ ਦਿੱਤਾ ਮੰਗ ਪੱਤਰ

ਜਮਹੂਰੀ ਕਿਸਾਨ ਸਭਾ ਵੱਲੋਂ ਜਲ ਸਰੋਤ ਮੰਤਰੀ ਬਾਰਿੰਦਰ ਗੋਇਲ ਨੂੰ ਦਿੱਤਾ ਮੰਗ ਪੱਤਰ
ਪਟਿਆਲਾ : ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲਾ ਪਟਿਆਲਾ ਦੀ ਟੀਮ ਵੱਲੋਂ ਅੱਜ ਧੰਨਾ ਸਿੰਘ ਦੋਣ ਕਲਾਂ, ਦਰਸ਼ਨ ਬੇਲੂ ਮਾਜਰਾ, ਗੁਰਮੇਲ ਸਿੰਘ ਜਾਹਲਾ ਤੇ ਹਰੀ ਸਿੰਘ ਦੌਣ ਕਲਾਂ ਦੀ ਅਗਵਾਈ ਹੇਠ ਪਟਿਆਲੇ ਵਿਖੇ ਪਹੁੰਚੇ ਜਲ ਸਰੋਤ ਮੰਤਰੀ ਮਾਨਯੋਗ ਬਰਿੰਦਰ ਕੁਮਾਰ ਗੋਇਲ ਜੀ ਨੂੰ ਸਿੰਚਾਈ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਕਿਸਾਨ ਆਗੂਆਂ ਨੇ ਮੰਤਰੀ ਤੋਂ ਮੰਗ ਕੀਤੀ ਕਿ ਜਿੱਥੇ ਪੰਜ ਪਾਣੀਆਂ ਦੀ ਧਰਤੀ ਪੰਜਾਬ ਅੱਜ ਧਰਤੀ ਹੇਠਲੇ ਪਾਣੀ ਦੇ ਗਹਿਰੇ ਸੰਕਟ ਵਿੱਚੋਂ ਗੁਜਰ ਰਿਹਾ ਹੈ । ਉਹਨਾਂ ਮੰਗ ਕੀਤੀ ਕਿ ਨਹਿਰਾਂ ਨੂੰ ਵਾਰ ਵਾਰ ਬੰਦ ਕਰਨ ਕਰਕੇ ਜਿੱਥੇ ਫਸਲਾਂ ਦਾ ਨੁਕਸਾਨ ਹੁੰਦਾ ਹੈ ਪਰ ਇਸ ਤੋ ਵੀ ਦੁੱਖਦਾਈ ਗੱਲ ਹੈ ਕਿ ਕਈ ਜਿਲਿਆਂ ਚ ਪੀਣ ਵਾਲੇ ਪਾਣੀ ਦੀ ਕਿੱਲਤ ਨਾਲ ਵੀ ਜੂਝਣਾ ਪੈਂਦਾ ਹੈ । ਆਗੂਆਂ ਨੇ ਕਿਹਾ ਕਿ ਜ਼ਿਲਾ ਪਟਿਆਲਾ ਜਿਸ ਦੇ ਵਿੱਚ ਸਭ ਤੋਂ ਵੱਧ ਨਹਿਰਾਂ ਵਗਦੀਆਂ ਹਨ ਪਰ ਇੱਥੋਂ ਦੇ ਕਿਸਾਨਾਂ ਨੂੰ ਲੋੜ ਅਨੁਸਾਰ ਨਹਿਰੀ ਪਾਣੀ ਨਹੀਂ ਮਿਲਦਾ, ਕਿਸਾਨ ਆਗੂਆਂ ਨੇ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈਂਦਾ ਹੈ ਕਿ ਵੱਡੀ ਗਿਣਤੀ ਵਿੱਚ ਜਿਲੇ ਪਟਿਆਲੇ ਦੀਆਂ ਟੇਲਾਂ ਲਗਭਗ ਸੁੱਕੀਆਂ ਰਹਿੰਦੀਆਂ ਹਨ ਅਤੇ ਲੋੜਵੰਦ ਖੇਤਾਂ ਤੱਕ ਪਾਣੀ ਨਹੀਂ ਪੁੱਜਦਾ ਆਗੂਆਂ ਨੇ ਮੰਗ ਕੀਤੀ ਕਿ ਜਿੱਥੇ ਉਹਨਾਂ ਨਹਿਰਾਂ ਦੀ ਮੁਰੰਮਤ ਕਰਾ ਕੇ ਹਰ ਖੇਤ ਤੱਕ ਪਾਣੀ ਪੁੱਜਦਾ ਕੀਤਾ ਜਾਵੇ ਉੱਥੇ ਬੰਦ ਪਏ ਰਜਵਾਹੇ, ਨਹਿਰਾਂ ਅਤੇ ਖਾਲਾਂ ਦੀ ਮੁਰੰਮਤ ਕਰਾ ਕੇ ਹਰੇਕ ਟੇਲ ਤੱਕ ਪਾਣੀ ਪੁੱਜਦਾ ਕੀਤਾ ਜਾਵੇ ਵਫਦ ਨੇ ਮੰਤਰੀ ਤੋਂ ਮੰਗ ਕੀਤੀ ਕਿ ਪੰਜਾਬ ਦੇ ਹਰ ਖੇਤ ਤਕ ਨਹਿਰੀ ਪਾਣੀ ਅਤੇ ਹਰ ਘਰ ਨਹਿਰੀ ਪਾਣੀ ਪੁੱਜਦਾ ਯਕੀਨੀ ਬਣਾਇਆ ਜਾ ਸਕੇ । ਆਗੂਆਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨਹਿਰਾਂ ਮੁਲਾਜ਼ਮਾਂ ਤੋਂ ਬਿਨਾਂ ਚੱਲ ਰਹੀਆਂ ਨੇ ਨਹਿਰਾਂ ਦੀ ਦੇਖਭਾਲ ਲਈ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ, ਜਲ ਸਰੋਤ ਮੰਤਰੀ ਜੀ ਨੇ ਵਫਦ ਨੂੰ ਭਰੋਸਾ ਦਵਾਇਆ ਕਿ ਸਾਡੀ ਸਰਕਾਰ ਨਹਿਰਾਂ ਤੇ ਰੱਖ ਰੱਖਾਵ ਲਈ ਉਪਰਾਲੇ ਕਰ ਰਹੀ ਹੈ ਅਤੇ ਹੋਰ ਧਿਆਨ ਦੇ ਕੇ ਹਰੇਕ ਖੇਤਰ ਤਕ ਪਾਣੀ ਪੁੱਜਦਾ ਯਕੀਨੀ ਬਣਾਉਣ ਲਈ, ਵਿਭਾਗੀ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ । ਅੱਜ ਦੇ ਵਫਦ ਵਿੱਚ ਹੋਰਨਾਂ ਤੋਂ ਇਲਾਵਾ ਰਾਜ ਕਿਸ਼ਨ, ਸਤਪਾਲ ਸਿੰਘ ਨੂਰ ਖੇੜੀਆਂ ਬਲਬੀਰ ਸਿੰਘ, ਅਮੀਰ ਸਿੰਘ ਤੇ ਲਖਵਿੰਦਰ ਸਿੰਘ ਆਦਿ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top