Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:27 am

+91 90915 01313 , +91 90916 01313

punjabbanni@gmail.com
punjabbani@yahoo.com

ਲੋੜਵੰਦਾਂ ਦੀ ਮਦਦ ਕਰਨਾ ਇਕ ਬਹੁਤ ਵਧੀਆ ਉਪਰਾਲਾ : ਬਰਿੰਦਰ ਗੋਇਲ

ਲੋੜਵੰਦਾਂ ਦੀ ਮਦਦ ਕਰਨਾ ਇਕ ਬਹੁਤ ਵਧੀਆ ਉਪਰਾਲਾ : ਬਰਿੰਦਰ ਗੋਇਲ

ਲੋੜਵੰਦਾਂ ਦੀ ਮਦਦ ਕਰਨਾ ਇਕ ਬਹੁਤ ਵਧੀਆ ਉਪਰਾਲਾ : ਬਰਿੰਦਰ ਗੋਇਲ
ਪਟਿਆਲਾ 17 ਮਾਰਚ : ਪਟਿਆਲਾ ਭੱਠਾ ਮਾਲਕ ਐਸੋਸੀਏਸ਼ਨ ਅਤੇ ਅਗਰਵਾਲ ਸਮਾਜ ਸਭਾ ਦੇ ਸਹਿਯੋਗ ਨਾਲ ਐਸ. ਡੀ. ਕੇ. ਐਸ. ਭਵਨ ਪਟਿਆਲਾ ਵਿਖੇ ਲਗਾਏ ਮੁਫ਼ਤ ਮੈਗਾ ਮੈਡੀਕਲ ਕੈਂਪ ਮੌਕੇ ਪੰਜਾਬ ਦੇ ਜਲ ਸਰੋਤ , ਖਨਣ ਤੇ ਜੀਓਲੋਜੀ ਅਤੇ ਜਲ ਤੇ ਭੂਮੀ ਰੱਖਿਆ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਹਨਾਂ ਕਿਹਾ ਕਿ ਇਸ ਮੈਡੀਕਲ ਕੈਂਪ ਵਿੱਚ ਹਰ ਤਰ੍ਹਾਂ ਦੇ ਡਾਕਟਰ ਮੌਜੂਦ ਹਨ । ਜਿੰਨੇ ਮਰੀਜ ਇਸ ਕੈਂਪ ਵਿੱਚ ਆੳਣਗੇ ਉਹਨਾਂ ਨੂੰ ਫਰੀ ਦਵਾਈ ਦਿੱਤੀ ਜਾਵੇਗੀ ਅਤੇ ਮਰੀਜ ਦੀ ਹਰ ਲੋੜ ਪੂਰੀ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਇਕ ਬਹੁਤ ਵਧੀਆ ਉਪਰਾਲਾ ਹੈ । ਉਹਨਾਂ ਇਸ ਮੌਕੇ ਭੱਠਾ ਐਸੋਸੀਏਸ਼ਨ ਅਤੇ ਅਗਰਵਾਲ ਸਮਾਜ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਐਮ. ਐਲ. ਏ. ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਰ ਗੋਗੀਆ ਅਤੇ ਮੇਘ ਚੰਦ ਸ਼ੇਰਮਾਜਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਟਿਆਲਾ ਵਾਸੀਆਂ ਨੇ ਇਹਨਾਂ ਦੀ ਚੋਣ ਕਰਕੇ ਬਹੁਤ ਹੀ ਵਧੀਆ ਫੈਸਲਾ ਕੀਤਾ ਹੈ । ਉਹਨਾਂ ਕਿਹਾ ਕਿ ਸਾਨੂੰ ਨਿਮਰਤਾ ਦੇ ਪੁੰਜ ਅਜੀਤਪਾਲ ਸਿੰਘ ਕੋਹਲੀ ‘ਤੇ ਮਾਣ ਹੈ ਕਿ ਉਹ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਕਰਦੇ ਹਨ । ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਯੂੱਧ ਨਸ਼ਿਆਂ ਵਿਰੁੱਧ ਪੁੱਛੇ ਗਏ ਇਕ ਸਵਾਲ ਦਾ ਜਵਾਬ ਦੇਂਦਿਆਂ ਕਿਹਾ ਕਿ ਪੰਜਾਬ ਸਰਕਾਰ ਜਿਸ ਤਰੀਕੇ ਨਾਲ ਨਸ਼ਿਆਂ ਵਿਰੁੱਧ ਕੰਮ ਕਰ ਰਹੀ ਹੈ ਬਹੁਤ ਹੀ ਸ਼ਲਾਘਾਯੋਗ ਹੈ । ਉਹਨਾਂ ਕਿਹਾ ਕਿ ਜਲਦ ਹੀ ਪੂਰੇ ਪੰਜਾਬ ਵਿੱਚੋਂ ਨਸ਼ਾ ਜੜੋਂ ਖਤਮ ਕਰ ਦਿੱਤਾ ਜਾਵੇਗਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੇ ਤਰੀਕੇ ਨਾਲ ਗੈਰ-ਕਾਨੂੰਨੀ ਮਾਈਨਿੰਗ ‘ਤੇ ਨੱਥ ਪਾਈ ਹੈ , ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਕਰਦਾ ਫੜਿਆ ਗਿਆ ਤਾਂ ਉਸਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ ।

ਇਸ ਦੌਰਾਨ ਅਗਰਵਾਲ ਸਮਾਜ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੂੰ ਇਕ ਮੰਗ ਪੱਤਰ ਦਿੱਤਾ । ਉਹਨਾ ਕਿਹਾ ਕਿ ਇਸ ਐਨ. ਜੀ. ਓ. ਦਾ ਸਮਾਜ ਵਿੱਚ ਬਹੁਤ ਵੱਡਾ ਯੋਗਦਾਨ ਹੈ । ਉਹਨਾਂ ਅਗਰਵਾਲ ਸਮਾਜ ਦੀ ਇਸ ਤਨਦੇਹੀ ਨਾਲ ਸਮਾਜ ਸੇਵਾ ਕਰਨ ‘ਤੇ ਉਹਨਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਅਗਰਵਾਲ ਸਮਾਜ ਸਭਾ ਦੇ ਪ੍ਰਧਾਨ ਪਵਨ ਗੋਇਲ ਨੇ ਕਿਹਾ ਕਿ ਇਸ ਸਭਾ ਦਾ ਮੁੱਖ ਟੀਚਾ ਸਮਾਜ ਸੇਵਾ ਕਰਨਾ ਹੈ ਅਤੇ ਲੋੜਵੰਦਾਂ ਸੇਵਾ ਕਰਨਾ ਹੈ । ਉਹਨਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਲੱਗਭੱਗ 425 ਮਰੀਜ ਆਏ ਸਨ ਜਿਹਨਾਂ ਵਿਚੋਂ 22 ਅੱਖਾਂ ਦੇ ਮਰੀਜਾਂ ਦਾ ਓਪਰੇਸ਼ਨ ਰਜਿੰਦਰਾਂ ਹਸਪਤਾਲ ਵਿਖੇ ਫਰੀ ਕੀਤਾ ਜਾਵੇਗਾ ।

ਇਸ ਮੌਕੇ ਜਰਨਲ ਸਕੱਤਰ ਸੁਰਿੰਦਰ ਕਾਂਸਲ, ਕੇ.ਕੇ. ਬਾਂਸਲ, ਵਿਨੋਦ ਗਰਗ, ਹਰਨੇਕ ਸਿੰਘ, ਚਮਨ ਲਾਲ ਗਰਗ, ਐਸ.ਕੇ. ਗੋਇਲ,ਅਰੁਨ ਗਰਗ, ਅਮਰਜੀਤ ਗੋਇਲ, ਯਸ਼ਪਾਲ ਸਿੰਗਲਾ, ਰਮੇਸ਼ ਮੋਹੀ, ਲਖਵੀਰ ਸਿੰਘ, ਤਰਸੇਮ ਭੋਲਾ, ਸੁਮਿਤ ਬਾਂਸਲ,ਰਾਜ ਕੁਮਾਰ, ਜੀਵਨ ਗੁਪਤਾ, ਧਰਮਪਾਲ ਗਰਗ, ਪਵਨ ਕੁਮਾਰ, ਸੰਤੋਸ਼ ਮਿੱਤਲ, ਸੰਜੀਵ ਕੁਮਾਰ, ਮੁਨੀਸ਼ ਸਿੰਗਲਾ, ਹੇਮੰਤ ਜੈਨ, ਸ਼ਵਿੰਦਰ ਧਨੰਜੇ ਤੋਂ ਇਲਾਵਾ ਭੱਠਾ ਮਾਲਕ ਐਸੋਸੀਏਸ਼ਨ ਅਤੇ ਅਗਰਵਾਲ ਸਮਾਜ ਸਭਾ ਦੇ ਮੈਂਬਰ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top