Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:31 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਰਕਾਰੀ ਗਊਸ਼ਾਲਾ ਝਨੇੜੀ ਵਿਖੇ 65.90 ਲੱਖ ਦੀ ਲਾਗਤ ਨਾਲ ਬਣੇ ਨਵੇਂ ਸ਼ੈਡਾਂ ਦਾ ਉਦਘਾਟਨ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਰਕਾਰੀ ਗਊਸ਼ਾਲਾ ਝਨੇੜੀ ਵਿਖੇ 65.90 ਲੱਖ ਦੀ ਲਾਗਤ ਨਾਲ ਬਣੇ ਨਵੇਂ ਸ਼ੈਡਾਂ ਦਾ ਉਦਘਾਟਨ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਰਕਾਰੀ ਗਊਸ਼ਾਲਾ ਝਨੇੜੀ ਵਿਖੇ 65.90 ਲੱਖ ਦੀ ਲਾਗਤ ਨਾਲ ਬਣੇ ਨਵੇਂ ਸ਼ੈਡਾਂ ਦਾ ਉਦਘਾਟਨ
ਭਵਾਨੀਗੜ੍ਹ/ ਸੰਗਰੂਰ, 17 ਮਾਰਚ : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਸਰਕਾਰੀ ਗਊਸ਼ਾਲਾ ਝਨੇੜੀ ਵਿਖੇ ਨਵੇਂ ਬਣਾਏ ਗਏ ਸ਼ੈਡਾਂ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂ ਧਨ ਨੂੰ ਸੰਭਾਲਣ ਲਈ ਇਸ ਸਰਕਾਰੀ ਗਊਸ਼ਾਲਾ ਵਿੱਚ ਬੇਹਤਰੀਨ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਇਸ ਗਊਸ਼ਾਲਾ ਵਿੱਚ ਲਿਆਂਦੇ ਜਾਣ ਵਾਲੇ ਬੇਸਹਾਰਾ ਪਸ਼ੂ ਧਨ ਨੂੰ ਸੁਰੱਖਿਅਤ ਅਤੇ ਛਾਂਦਾਰ ਮਾਹੌਲ ਦੇਣ ਲਈ ਇਹਨਾਂ ਸ਼ੈਡਾਂ ਦਾ ਨਿਰਮਾਣ ਕਰਵਾਇਆ ਗਿਆ ਹੈ ਜਿਸ ਉੱਤੇ ਲਗਭਗ 65.90 ਲੱਖ ਰੁਪਏ ਦੀ ਲਾਗਤ ਆਈ ਹੈ ।

ਇਸ ਦੌਰਾਨ ਉਹਨਾਂ ਨੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਅਤੇ ਆਉਂਦੇ ਸਮੇਂ ਵਿੱਚ ਹੋਰ ਵੀ ਸੁਵਿਧਾਵਾਂ ਉਪਲਬਧ ਕਰਵਾਉਣ ਦਾ ਭਰੋਸਾ ਦਿੱਤਾ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮੇਂ ਸਮੇਂ ਤੇ ਇਸ ਗਊਸ਼ਾਲਾ ਦਾ ਦੌਰਾ ਕਰਦੇ ਰਹਿਣ ਅਤੇ ਇੱਥੇ ਪਸ਼ੂ ਧਨ ਲਈ ਲੋੜੀਂਦੀਆਂ ਸਹੂਲਤਾਂ ਲਈ ਯਤਨਸ਼ੀਲ ਰਹਿਣ ਕਿਉਂ ਜੋ ਆਉਣ ਵਾਲੇ ਦਿਨਾਂ ਵਿੱਚ ਵਧੇਰੇ ਗਰਮੀ ਪੈਣ ਦੀ ਸੰਭਾਵਨਾ ਹੈ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਜਗਸੀਰ ਸਿੰਘ ਝਨੇੜੀ, ਨਾਇਬ ਤਹਿਸੀਲਦਾਰ ਹਰਪ੍ਰੀਤ ਸਿੰਘ ਗਿੱਲ ਅਤੇ ਗਊਸ਼ਾਲਾ ਦੇ ਪ੍ਰਬੰਧਕ ਗੁਰਧਿਆਨ ਸਿੰਘ, ਰੌਸ਼ਨ ਲਾਲ, ਰਾਜ ਨਫਰੀਆਂ , ਹਰਮੇਲ ਬਟਰੀਆਣਾ ਸਮੇਤ ਹੋਰ ਸ਼ਖਸ਼ੀਅਤਾਂ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top