ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ
ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਹੈੱਡਮਾਸਟਰਜ਼ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ
ਚੰਡੀਗੜ੍ਹ, ,27 ਜੁਲਾਈ : ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ਼ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਦੀ ਅਗਵਾਈ ਵਿੱਚ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ‘ ਮੁੱਖ ਮੰਤਰੀ ਪੰਜਾਬ ਰਾਹਤ ਫੰਡ’ ਵਿੱਚ ਭੇਟ ਕੀਤਾ।
ਇਸ ਉਪਰਾਲੇ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੇ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਭਦੌੜ ਤੋਂ ਐੱਮ. ਐੱਲ. ਏ. ਸ. ਲਾਭ ਸਿੰਘ ਉੱਗੋਕੇ, ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਭੁੱਲਰ, ਗੁਰਦਾਸ ਸਿੰਘ ਸੇਖੋਂ, ਅਮਰਜੀਤ ਸਿੰਘ, ਜਗਜੀਤ ਸਿੰਘ, ਹੈੱਡਮਾਸਟਰ ਮਨਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹੈੱਡਮਾਸਟਰ ਹਰਮੇਸ਼ ਕਟਾਰੀਆ ਬਠਿੰਡਾ, ਸਟੇਟ ਕਮੇਟੀ ਮੈਂਬਰ ਹੈੱਡਮਾਸਟਰ ਨਵਦੀਪ ਸਿੰਘ ਬਟਾਲਾ ਹਾਜ਼ਰ ਸਨ।