Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:07 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਮੰਦਿਰ ਦੇ ਬਾਹਰ ਦੋ ਬਾਈਕ ਸਵਾਰਾਂ ਨੇ ਵਿਸਫੋਟਕ ਸੁੱਟ ਕੀਤਾ ਧਮਾਕਾ

ਅੰਮ੍ਰਿਤਸਰ ਮੰਦਿਰ ਦੇ ਬਾਹਰ ਦੋ ਬਾਈਕ ਸਵਾਰਾਂ ਨੇ ਵਿਸਫੋਟਕ ਸੁੱਟ ਕੀਤਾ ਧਮਾਕਾ

ਅੰਮ੍ਰਿਤਸਰ ਮੰਦਿਰ ਦੇ ਬਾਹਰ ਦੋ ਬਾਈਕ ਸਵਾਰਾਂ ਨੇ ਵਿਸਫੋਟਕ ਸੁੱਟ ਕੀਤਾ ਧਮਾਕਾ
ਅੰਮ੍ਰਿਤਸਰ : ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ `ਚ ਸਥਿਤ ਠਾਕੁਰਦੁਆਰਾ ਮੰਦਰ `ਚ ਹਮਲਾਵਰ ਮੋਟਰਸਾਈਕਲ `ਤੇ ਸਵਾਰ ਦੋ ਨੌਜਵਾਨਾਂ ਨੇ ਬੰਬ ਵਰਗੀ ਚੀਜ਼ ਸੁੱਟ ਕੇ ਮੰਦਰ `ਤੇ ਹਮਲਾ ਕੀਤਾ ਜੋ ਸੀ. ਸੀ. ਟੀ. ਵੀ. ਵੀਡੀਓ ਵਿੱਚ ਵੀ ਸਪੱਸ਼ਟ ਦਿਖਾਈ ਦੇ ਰਿਹਾ ਹੈ। ਪੁਲਸ ਨੇ ਸੀ. ਸੀ. ਟੀ. ਵੀ. ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ `ਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨ ਮੋਟਰਸਾਈਕਲ `ਤੇ ਆਏ ਸਨ ਅਤੇ ਉਨ੍ਹਾਂ ਦੇ ਹੱਥਾਂ `ਚ ਝੰਡੇ ਸਨ। ਉਹ ਕੁਝ ਦੇਰ ਮੰਦਰ ਦੇ ਬਾਹਰ ਖੜ੍ਹੇ ਰਹੇ ਅਤੇ ਫਿਰ ਮੰਦਰ ਵੱਲ ਕੋਈ ਬੰਬਨੁਮਾ ਚੀਜ਼ ਸੁੱਟ ਦਿੱਤੀ ।ਜਿਵੇਂ ਹੀ ਉਹ ਉਥੋਂ ਭੱਜੇ ਤਾਂ ਮੰਦਰ `ਚ ਜ਼ਬਰਦਸਤ ਧਮਾਕਾ ਹੋਇਆ। ਘਟਨਾ ਰਾਤ ਕਰੀਬ 12:35 ਵਜੇ ਵਾਪਰੀ। ਹਮਲੇ ਤੋਂ ਬਾਅਦ ਪੂਰੇ ਇਲਾਕੇ `ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉਸ ਸਮੇਂ ਮੰਦਰ ਦਾ ਪੁਜਾਰੀ ਵੀ ਅੰਦਰ ਸੌਂ ਰਿਹਾ ਸੀ ਪਰ ਖੁਸ਼ਕਿਸਮਤੀ ਨਾਲ ਉਹ ਵਾਲ-ਵਾਲ ਬਚ ਗਿਆ।ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ `ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲਾਵਰ ਕੌਣ ਸਨ ਅਤੇ ਹਮਲੇ ਪਿੱਛੇ ਉਨ੍ਹਾਂ ਦਾ ਕੀ ਮਕਸਦ ਸੀ। ਇਹ ਘਟਨਾ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਦੀ ਹੈ, ਜਿੱਥੇ ਇਸ ਹਮਲੇ ਕਾਰਨ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ ।

Advertisement
Advertisement
Advertisement
Advertisement
Scroll to Top