Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 11:36 am

+91 90915 01313 , +91 90916 01313

punjabbanni@gmail.com
punjabbani@yahoo.com

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਸਹਿਯੋਗ ਨਾਲ ਅਵੇਅਰਨੈਸ ਡਰਾਈਵ-ਕਮ-ਸੈਮੀਨਾਰ ਦਾ ਆਯੋਜਨ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਸਹਿਯੋਗ ਨਾਲ ਅਵੇਅਰਨੈਸ ਡਰਾਈਵ-ਕਮ-ਸੈਮੀਨਾਰ ਦਾ ਆਯੋਜਨ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਸਹਿਯੋਗ ਨਾਲ ਅਵੇਅਰਨੈਸ ਡਰਾਈਵ-ਕਮ-ਸੈਮੀਨਾਰ ਦਾ ਆਯੋਜਨ
ਪਟਿਆਲਾ () : ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਦਪਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਵੱਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਸਹਿਯੋਗ ਨਾਲ ਅਵੇਅਰਨੈਸ ਡਰਾਈਵ-ਕਮ-ਸੈਮੀਨਾਰ ਆਯੋਜਿਤ ਕਰਵਾਇਆ ਗਿਆ । ਇਸ ਮੌਕੇ ਮੁੱਖ ਵਕਤਾ ਵਜੋਂ ਸ੍ਰੀਮਤੀ ਦੀਪਤੀ ਗੋਇਲ, ਚੀਫ਼ ਜੂਡੀਸ਼ੀਅਲ ਮੈਜਿਸਟਰੇਟ-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਪ੍ਰੋਵੈਨਸ਼ਨ ਆਫ਼ ਸੈਕਸੂਅਲ ਹਰਾਸ਼ਮੈਂਟ ਐਕਟ 2013 ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ । ਐਡਵੋਕੇਟ ਰਵਿੰਦਰ ਕੌਰ ਜੱਸੜ, ਮੈਂਬਰ, ਡੀ. ਐਲ. ਐਸ. ਏ. ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਵੱਖ-ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਦੇ ਨਾਲ ਹੀ ਡੋਮੈਸਟਿਕ ਵਾਇਲੈਂਸ ਐਕਟ 2005 ਦੀਆਂ ਵੱਖ-ਵੱਖ ਧਾਰਾਵਾਂ ਅਤੇ ਉਨ੍ਹਾਂ ਤੋਂ ਮਿਲਣ ਵਾਲੇ ਲਾਭਾਂ ਦੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ । ਇਸ ਮੌਕੇ ਅਮਨਿੰਦਰ ਸਿੰਘ ਪੈਰਾਲੀਗਲ ਵਲੰਟੀਅਰ ਵੱਲੋਂ ਵਿਦਿਆਰਥੀਆਂ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸਮਾਜ ਦੇ ਵੱਖ-ਵੱਖ ਤਬਕਿਆਂ ਅਤੇ ਮੁੱਢਲੇ ਮਨੁੱਖੀ ਅਧਿਕਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ । ਡੀ. ਐਸ. ਐਲ. ਏ. ਵੱਲੋਂ ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੂੰ 500 ਸੈਨੈਟਰੀ ਨੈਪਕਿਨਸ ਵੰਡੇ ਗਏ । ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਅਤੇ ਮੰਚ ਦਾ ਸੰਚਾਲਨ ਡਾ. ਪ੍ਰੀਤੀ ਭਾਟੀਆ ਅਤੇ ਡਾ. ਏਕਤਾ ਸ਼ਰਮਾ ਵੱਲੋਂ ਕੀਤਾ ਗਿਆ । ਆਏ ਹੋਏ ਮਹਿਮਾਨਾਂ ਦਾ ਧੰਨਵਾਦ ਡਾ. ਮਨਪ੍ਰੀਤ ਕੌਰ ਵੱਲੋਂ ਕੀਤਾ ਗਿਆ । ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top