Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 2:10 am

+91 90915 01313 , +91 90916 01313

punjabbanni@gmail.com
punjabbani@yahoo.com

ਮੁੰਬਈ ਦੀ ਸੈਸ਼ਨ ਅਦਾਲਤ ਨੇ ਰਾਮ ਗੋਪਾਲ ਵਰਮਾ ਦੇ ਚੈੱਕ ਬਾਊਂਸ ਮਾਮਲੇ ਵਿਚ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਮੁੰਬਈ ਦੀ ਸੈਸ਼ਨ ਅਦਾਲਤ ਨੇ ਰਾਮ ਗੋਪਾਲ ਵਰਮਾ ਦੇ ਚੈੱਕ ਬਾਊਂਸ ਮਾਮਲੇ ਵਿਚ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਮੁੰਬਈ ਦੀ ਸੈਸ਼ਨ ਅਦਾਲਤ ਨੇ ਰਾਮ ਗੋਪਾਲ ਵਰਮਾ ਦੇ ਚੈੱਕ ਬਾਊਂਸ ਮਾਮਲੇ ਵਿਚ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
ਮੁੰਬਈ, 6 ਮਾਰਚ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਦੀ ਸੈਸ਼ਨ ਅਦਾਲਤ ਨੇ ਚੈੱਕ ਬਾਊਂਸ ਮਾਮਲੇ ’ਚ ਜੇਲ੍ਹ ਦੀ ਸਜ਼ਾ ਮੁਅੱਤਲ ਕਰਨ ਦੀ ਫਿਲਮਸਾਜ਼ ਰਾਮਗੋਪਾਲ ਵਰਮਾ ਦੀ ਅਪੀਲ ਰੱਦ ਕਰਦਿਆਂ ਉਸ ਖਿ਼ਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ । ਰਾਮ ਗੋਪਾਲ ਵਰਮਾ ਖਿ਼ਲਾਫ਼ 2018 ’ਚ ਕੰਪਨੀ ਨੇ ‘ਚੈੱਕ ਬਾਊਂਸ’ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ । ਇਸ ਤੋਂ ਪਹਿਲਾਂ 21 ਜਨਵਰੀ ਨੂੰ ਅੰਧੇਰੀ ’ਚ ਜੁਡੀਸ਼ਲ ਮੈਜਿਸਟਰੇਟ (ਫਸਟ ਕਲਾਸ) ਵਾਈ. ਪੀ. ਪੁਜਾਰੀ ਨੇ ਵਰਮਾ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਸਜ਼ਾ ਯੋਗ ਅਪਰਾਧ ਲਈ ਦੋਸ਼ੀ ਠਹਿਰਾਇਆ ਸੀ । ਅਦਾਲਤ ਨੇ ਫਿਲਮਸਾਜ਼ ਨੂੰ ਤਿੰਨ ਮਹੀਨੇ ਦੇ ਸਜ਼ਾ ਸੁਣਾਈ ਸੀ ਤੇ ਤਿੰਨ ਮਹੀਨਿਆਂ ਅੰਦਰ ਸ਼ਿਕਾਇਤਕਰਤਾ ਨੂੰ 3,72,219 ਰੁਪਏ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਸੀ। ਵਰਮਾ ਨੇ ਇਸ ਤੋਂ ਬਾਅਦ ਸੈਸ਼ਨ ਅਦਾਲਤ ’ਚ ਅਪੀਲ ਦਾਇਰ ਕਰਕੇ ਸਜ਼ਾ ਮੁਅੱਤਲ ਕਰਨ ਦੀ ਮੰਗ ਕੀਤੀ ਸੀ । ਵਧੀਕ ਸੈਸ਼ਨ ਜੱਜ ਏ. ਏ. ਕੁਲਕਰਨੀ ਨੇ ਵਰਮਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਅਦਾਲਤ ’ਚ ਪੇਸ਼ ਨਾ ਹੋਣ ਕਾਰਨ ਉਸ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ। ਵਾਰੰਟ ਤਾਮੀਲ ਕਰਾਉਣ ਲਈ ਮਾਮਲਾ 28 ਜੁਲਾਈ ਤੱਕ ਮੁਲਤਵੀ ਕੀਤਾ ਗਿਆ ਹੈ। ਜੱਜ ਨੇ ਕਿਹਾ ਕਿ ਮੁਲਜ਼ਮ ਅਦਾਲਤ ’ਚ ਪੇਸ਼ ਹੋਣ ਮਗਰੋਂ ਜ਼ਮਾਨਤ ਲਈ ਅਰਜ਼ੀ ਦੇਣ ਲਈ ਆਜ਼ਾਦ ਹੈ ।

Advertisement
Advertisement
Advertisement
Advertisement
Scroll to Top