Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 4:01 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਨੇ ਸਨਮਾਨਿਤ ਕੀਤੀਆਂ ਤਿੰਨ ਮਹਿਲਾ ਤੀਰ-ਅੰਦਾਜ਼

ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਨੇ ਸਨਮਾਨਿਤ ਕੀਤੀਆਂ ਤਿੰਨ ਮਹਿਲਾ ਤੀਰ-ਅੰਦਾਜ਼

ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਨੇ ਸਨਮਾਨਿਤ ਕੀਤੀਆਂ ਤਿੰਨ ਮਹਿਲਾ ਤੀਰ-ਅੰਦਾਜ਼
ਪਟਿਆਲਾ 7 ਮਾਰਚ : ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਏ. ਪੀ. ਟੀ. ਆਈ. (ਪੰਜਾਬ ਸਟੇਟ ਬ੍ਰਾਂਚ ਵਿਮੈਨ ਫੋਰਮ) ਦੇ ਸਹਿਯੋਗ ਨਾਲ਼ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦਿਆਂ ਮਹਿਲਾ ਤੀਰਅੰਦਾਜ਼ਾਂ ਦਾ ਸਨਮਾਨ ਕੀਤਾ ਗਿਆ । ਇਸ ਸਮਾਗਮ ਦੌਰਾਨ ਪ੍ਰਸਿੱਧ ਪੈਰਾ-ਤੀਰਅੰਦਾਜ਼ ਸ਼ੀਤਲ ਦੇਵੀ, ਪੂਜਾ ਜਟਿਆਨ ਅਤੇ ਤਨੀਸ਼ਾ ਵਰਮਾ ਨੂੰ ਤੀਰਅੰਦਾਜ਼ੀ ਦੇ ਖੇਤਰ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ ਕੋਚ, ਸ਼੍ਰੀ. ਸੁਰਿੰਦਰ ਕੁਮਾਰ ਅਤੇ ਸ੍ਰੀ. ਗੌਰਵ ਨੂੰ ਵੀ ਇਨ੍ਹਾਂ ਐਥਲੀਟ ਖਿਡਾਰੀਆਂ ਨੂੰ ਸਿਖਲਾਈ ਅਤੇ ਸਲਾਹ ਦੇਣ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ । ਯੂਨੀਵਰਸਿਟੀ ਤੋਂ ਖੇਡ ਵਿਭਾਗ ਦੇ ਡਾਇਰੈਕਟਰ ਡਾ. ਅਜੀਤਾ ਵੱਲੋਂ ਇਸ ਮੌਕੇ ਬੋਲਦਿਆਂ ਇਨ੍ਹਾਂ ਖਿਡਾਰੀ ਲੜਕੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ ਗਈ ਅਤੇ ਵਿਭਾਗ ਦੇ ਇਸ ਕਾਰਜ ਦੀ ਪ੍ਰਸ਼ੰਸ਼ਾ ਕੀਤੀ ਗਈ । ਵਿਭਾਗ ਮੁਖੀ ਡਾ. ਗੁਲਸ਼ਨ ਬਾਂਸਲ ਨੇ ਦੱਸਿਆ ਕਿ ਵਿਭਾਗ 5 ਤੋਂ 9 ਮਾਰਚ, 2025 ਦੌਰਾਨ ਆਪਣੀ ਸਾਲਾਨਾ ਖੇਡ ਮੀਟਿੰਗ ਦਾ ਆਯੋਜਨ ਕਰ ਰਿਹਾ ਹੈ। ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਕਈ ਖੇਡਾਂ ਅਤੇ ਮੁਕਾਬਲਿਆਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਜਿਸ ਨਾਲ ਇਹ ਸਮਾਗਮ ਸ਼ਾਨਦਾਰ ਸਫਲ ਰਿਹਾ। ਉਨ੍ਹਾਂ ਕਿਹਾ ਕਿ ਤੀਰਅੰਦਾਜ਼ਾਂ ਅਤੇ ਹੋਰ ਮਹਿਮਾਨਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਕੇ ਵਿਦਿਆਰਥੀਆਂ ਵਿੱਚ ਇੱਕ ਨਵਾਂ ਉਤਸ਼ਾਹ ਭਰ ਦਿੱਤਾ । ਉਨ੍ਹਾਂ ਸਪੋਰਟਸ ਮੀਟ-2025 ਦੇ ਕੋਆਰਡੀਨੇਟਰਾਂ ਡਾ. ਪਵਨ ਕ੍ਰਿਸ਼ਨ, ਡਾ. ਯੋਗਿਤਾ ਬਾਂਸਲ, ਡਾ. ਓਮ ਸਿਲਕਾਰੀ ਅਤੇ ਡਾ. ਭਾਰਤੀ ਸਪਰਾ ਨੂੰ ਇਸ ਸਮਾਗਮ ਦੇ ਸਫਲਤਾਪੂਰਵਕ ਆਯੋਜਨ ਲਈ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top