Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 4:45 am

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦੀਆਂ ਜ਼ਮੀਨੀ ਹਕੀਕਤਾਂ ਨਿਰਾਸ਼ਾਜਨਕ : ਪ੍ਰੋ ਬਡੂੰਗਰ

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦੀਆਂ ਜ਼ਮੀਨੀ ਹਕੀਕਤਾਂ ਨਿਰਾਸ਼ਾਜਨਕ : ਪ੍ਰੋ ਬਡੂੰਗਰ

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦੀਆਂ ਜ਼ਮੀਨੀ ਹਕੀਕਤਾਂ ਨਿਰਾਸ਼ਾਜਨਕ : ਪ੍ਰੋ ਬਡੂੰਗਰ
ਲਿਵ ਇਨ੍ ਰਿਲੇਸ਼ਨਸ਼ਿਪ ਵਰਗੀ ਘਾਤਕ ਬਿਮਾਰੀ ਦੇਸ਼ ਦੇ ਮੱਥੇ ’ਤੇ ਕਲੰਕ ਸਖ਼ਤ ਕਾਨੂੰਨ ਦੀ ਲੋੜ
ਪਟਿਆਲਾ, 6 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 8 ਦਸੰਬਰ ਨੂੰ ਮਨਾਏ ਜਾਣ ਵਾਲੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿਚ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਦਿਨ ਨੂੰ ਦੇਸ਼ ਵਿਚ ਵੱਡੇ ਪੱਧਰ ’ਤੇ ਮਨਾਇਆ ਜਾਂਦਾ ਹੈ, ਪ੍ਰੰਤੂ ਅਸਲ ਵਿਚ ਔਰਤਾਂ ਨੂੰ ਸਮਰਪਿਤ ਇਹ ਵਿਸ਼ੇਸ਼ ਦਿਨ ਅਡੰਬਰ ਹੀ ਕੀਤਾ ਜਾਂਦਾ ਹੈ, ਜਦਕਿ ਇਸ ਦੀਆਂ ਅਸਲ ਹਕੀਕਤਾਂ ਜ਼ਮੀਨੀ ਪੱਧਰ ’ਤੇ ਬੇਅਸਰ ਵੀ ਵਿਖਾਈ ਦਿੰਦੀਆਂ ਹਨ । ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀਆਂ ਔਰਤਾਂ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਅਤੇ ਮੰਤਰੀ ਵਰਗੇ ਅਹੁਦਿਆਂ ਤੱਕ ਪਹੁੰਚ ਗਈਆਂ ਹਨ ਅਤੇ ਇਸੇ ਤਰ੍ਹਾਂ ਸੈਨਾ ਦੀਆਂ ਤਿੰਨੇ ਸਮੁੰਦਰੀ, ਹਵਾਈ ਅਤੇ ਥਲ ਸੈਲਾ ਵਿਚ ਉੱਚ ਅਹੁਦੇ ਦੇ ਮੁਕਾਮ ਹਾਸਲ ਕੀਤਾ, ਪ੍ਰੰਤੂ ਅਜੇ ਵੀ ਮਹਿਲਾਵਾਂ ਦੀ ਉੱਚ ਅਹੁਦਿਆਂ ’ਤੇ ਪਹੁੰਚਣ ਦੀ ਅਸਲ ਸਥਿਤੀ ਨੂੰ ਵੇਖਿਆ ਜਾਵੇ ਤਾਂ ਇਹ ਗਿਣਤੀ ਆਟੇ ਵਿਚ ਲੂਣ ਦੇ ਬਰਾਬਰ ਹੈ। ਸਾਬਕਾ ਪ੍ਰਧਾਨ ਨੇ ਕਿਹਾ ਕਿ ਅਸਲ ਔਰਤਾਂ ਦੀ ਦੁਰਦਸ਼ਾ ਤੇ ਅਸਲ ਸਥਿਤੀ ਕਾਫ਼ੀ ਚਿੰਤਾਜਨਕ ਹੈ, ਜਿਨ੍ਹਾਂ ਨੂੰ ਆਪਣੇ ਹੱਕਾਂ ਲਈ ਜੂਝਣਾ ਪੈ ਰਿਹਾ ਇੱਥੋਂ ਤੱਕ ਜਿਨਸੀ ਸ਼ੋਸ਼ਣ ਵਰਗੀਆਂ ਘਟਨਾਵਾਂ ਸਾਰਿਆਂ ਨੂੰ ਸ਼ਰਮਸਾਰ ਵੀ ਕਰਦੀਆਂ ਹਨ । ਉਨ੍ਹਾਂ ਕਿਹਾ ਕਿ ਸਮਾਜ ਵਿਚ ਭਰੂਣ ਹੱਤਿਆ ਪੂਰੀ ਤਰਾਂ ਖ਼ਤਮ ਨਹੀਂ ਹੋ ਸਕਦੀ ਅਤੇ ਅਜੋਕੇ ਮਾਹੌਲ ਅੰਦਰ ਔਰਤਾਂ ਅੱਜ ਵੀ ਦਹੇਜ ਦੀ ਬਲੀ ਚੜ ਰਹੀਆਂ ਹਨ । ਪ੍ਰੋ. ਬਡੂੰਗਰ ਨੇ ਚਿੰਤਾ ਵਿਅਕਤ ਕੀਤੀ ਹੈ ਕਿ ਸਮਾਜ ਅੰਦਰ ਔਰਤਾਂ ਦੇ ਸ਼ੋਸ਼ਣ ਵਿਚ ਲਿਵ ਇਨ ਰਿਲੇਸ਼ਨਸ਼ਿਪ ਵਰਗੀ ਘਾਤਕ ਬਿਮਾਰੀ ਘਰ ਗਈ ਹੈ, ਜਿਸ ਸਾਡੇ ਦੇਸ਼ ਦੇ ਮੱਥੇ ’ਤੇ ਕਲੰਕ ਹੈ । ਉਨ੍ਹਾਂ ਕਿਹਾ ਕਿ ਇਸ ਮਾੜੇ ਵਰਤਾਰੇ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਕਾਨੂੰਨ ਬਣਾਉਣੇ ਪੈਣਗੇ ਅਤੇ ਦੇਸ਼ ਵਿਆਪੀ ਸਮਾਜ ਸੁਧਾਰ ਲਹਿਰ ਖੜੀ ਕਰਨੀ ਹੋਵੇਗੀ । ਉਨ੍ਹਾਂ ਕਿਹਾ ਕਿ ਜਿੱਥੇ ਅੱਠ ਮਾਰਚ ਨੂੰ ਸਾਰੇ ਅੰਤਰ ਰਾਸ਼ਟਰੀ ਪੱਧਰ ’ਤੇ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੋਵੇਗਾ, ਉੱਥੇ ਹੀ ਮਾਪਿਆਂ ਦਾ ਵੀ ਅਹਿਮ ਕਰਤੱਵ ਹੈ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਤਾਲੀਮ ਤੇ ਸਿੱਖਿਆ ਦੇਣ ਤਾਂ ਜੋ ਸਮਾਜ ਵਿਚ ਮਹਿਲਾਵਾਂ ਦਾ ਸਨਮਾਨ ਤੇ ਸਤਿਕਾਰ ਬਹਾਲ ਹੋ ਸਕੇ ।

Advertisement
Advertisement
Advertisement
Advertisement
Scroll to Top