Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 4:41 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਤੋਂ ਡਾ. ਦਮਨਜੀਤ ਕੌਰ ਸੰਧੂ 'ਪੈਰਾ ਅਥਲੈਟਿਕਸ ਗਰੈਂਡ ਪ੍ਰਿਕਸ' ਦੌਰਾਨ ਭਾਰਤੀ ਟੀਮ ਨੂੰ ਦੇਣਗੇ ਮਨੋਵਿਗਿਆਨਿਕ ਅਗਵਾਈ

ਪੰਜਾਬੀ ਯੂਨੀਵਰਸਿਟੀ ਤੋਂ ਡਾ. ਦਮਨਜੀਤ ਕੌਰ ਸੰਧੂ 'ਪੈਰਾ ਅਥਲੈਟਿਕਸ ਗਰੈਂਡ ਪ੍ਰਿਕਸ' ਦੌਰਾਨ ਭਾਰਤੀ ਟੀਮ ਨੂੰ ਦੇਣਗੇ ਮਨੋਵਿਗਿਆਨਿਕ ਅਗਵਾਈ

ਪੰਜਾਬੀ ਯੂਨੀਵਰਸਿਟੀ ਤੋਂ ਡਾ. ਦਮਨਜੀਤ ਕੌਰ ਸੰਧੂ ‘ਪੈਰਾ ਅਥਲੈਟਿਕਸ ਗਰੈਂਡ ਪ੍ਰਿਕਸ’ ਦੌਰਾਨ ਭਾਰਤੀ ਟੀਮ ਨੂੰ ਦੇਣਗੇ ਮਨੋਵਿਗਿਆਨਿਕ ਅਗਵਾਈ
ਪਟਿਆਲਾ, 6 ਮਾਰਚ : ਪੰਜਾਬੀ ਯੂਨੀਵਰਸਿਟੀ ਤੋਂ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦਮਨਜੀਤ ਕੌਰ ਸੰਧੂ ਨੂੰ ਨਵੀਂ ਦਿੱਲੀ ਵਿਖੇ ਹੋ ਰਹੀ ‘ਪੈਰਾ ਅਥਲੈਟਿਕਸ ਗਰੈਂਡ ਪ੍ਰਿਕਸ’ ਦੌਰਾਨ ਭਾਰਤੀ ਟੀਮ ਦੀ ਮਨੋਵਿਗਿਆਨਿਕ ਅਗਵਾਈ ਲਈ ਚੁਣਿਆ ਗਿਆ ਹੈ । ਡਾ. ਸੰਧੂ ਵੱਲੋਂ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਪੈਰਾ ਓਲੰਪਿਕ ਕਮੇਟੀ ਆਫ਼ ਇੰਡੀਆ ਦੇ ਜਨਰਲ ਸਕੱਤਰ ਜਯਾਵੰਤ ਜੀ. ਐੱਚ. ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਭੇਜੀ ਗਈ ਈ-ਮੇਲ ਰਾਹੀਂ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਹੋ ਰਹੀ ਇਸ ਗਤੀਵਿਧੀ ਲਈ 9 ਮਾਰਚ ਤੋਂ 13 ਮਾਰਚ 2025 ਤੱਕ ਉਹਨਾਂ ਦੀਆਂ ਸੇਵਾਵਾਂ ਮੁਹਈਆ ਕਰਵਾਉਣ ਲਈ ਲਿਖਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਪੈਰਾ ਓਲੰਪਿਕ ਕਮੇਟੀ ਆਫ਼ ਇੰਡੀਆ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡਾਂ ਮੰਤਰਾਲੇ ਵੱਲੋਂ ਮਾਨਤਾ ਪ੍ਰਾਪਤ ਕੌਮੀ ਪੱਧਰ ਦੀ ਖੇਡ ਫੈਡਰੇਸ਼ਨ ਹੈ ਜੋ ਕਿ ਅੰਤਰਰਾਸ਼ਟਰੀ ਪੈਰਾਲੰਪਿਕ ਕਮੇਟੀ ਨਾਲ ਸੰਬੰਧਿਤ ਹੈ । ਉਨ੍ਹਾਂ ਦੱਸਿਆ ਕਿ ਭਾਰਤ ਪਹਿਲੀ ਵਾਰ ‘ਪੈਰਾ ਅਥਲੈਟਿਕਸ ਗਰੈਂਡ ਪ੍ਰਿਕਸ’ ਆਯੋਜਿਤ ਕਰ ਰਿਹਾ ਹੈ । ਉਨ੍ਹਾਂ ਦੱਸਿਆ ਕਿ ਅਜਿਹੇ ਵੱਡੇ ਈਵੈਂਟਸ ਦੌਰਾਨ ਖਿਡਾਰੀਆਂ ਨੂੰ ਮਾਨਸਿਕ ਸਿਹਤ ਮਾਮਲਿਆਂ ਵਿੱਚ ਅਗਵਾਈ ਸਲਾਹ ਦੀ ਲੋੜ ਹੁੰਦੀ ਹੈ ਇਸ ਲਈ ਭਾਰਤੀ ਟੀਮ ਦੀਆਂ ਮਨੋਵਿਗਿਆਨਕ ਜ਼ਰੂਰਤਾਂ ਲਈ ਉਨ੍ਹਾਂ ਨੂੰ ਤਾਇਨਾਤ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top