Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:01 am

+91 90915 01313 , +91 90916 01313

punjabbanni@gmail.com
punjabbani@yahoo.com

ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼

ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼

ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ
ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ : ਮੁੰਡੀਆ
ਚੰਡੀਗੜ੍ਹ/ਮੁਹਾਲੀ, 6 ਮਾਰਚ : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਦੇਸਮੂਹ ਅਧਿਕਾਰੀਆਂ ਨੂੰ ਰਾਜ ਦੇ ਵੱਖ-ਵੱਖ ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟਾਂ ਬਣਾਉਣ ਦੀ ਹਦਾਇਤ ਕੀਤੀ । ਅੱਜ ਇੱਥੇ ਪੁੱਡਾ ਭਵਨ, ਮੁਹਾਲੀ ਵਿਖੇ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਅਤੇ ਨਗਰ ਅਤੇ ਗ੍ਰਾਮ ਯੋਜਨਾਬੰਦੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਡੇ ਸ਼ਹਿਰਾਂ ਦੇ ਨਾਲ-ਨਾਲ ਛੋਟੇ ਸ਼ਹਿਰਾਂ ਵਿੱਚ ਵੀ ਨਵੀਂਆਂ ਅਰਬਨ ਅਸਟੇਟਾਂ ਬਣਾਈਆਂ ਜਾਣ ਅਤੇ ਇਸਲਈ ਲੋੜ ਅਨੁਸਾਰ ਜ਼ਮੀਨ ਐਕੁਆਇਰ ਕੀਤੀ ਜਾਵੇ, ਇਸ ਨਾਲ ਜਿੱਥੇ ਲੋਕਾਂ ਨੂੰ ਸਸਤੇ ਮੁੱਲ ਉਤੇ ਰਿਹਾਇਸ਼ ਉਪਲੱਬਧ ਹੋ ਸਕੇਗੀ, ਇਸ ਦੇ ਨਾਲ ਹੀ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਪ੍ਰਾਪਰਟੀ ਖਰੀਦਣ ਲਈ ਮਜਬੂਰ ਨਹੀਂ ਹੋਣਗੇ ।

ਸ. ਮੁੰਡੀਆਂ ਨੇ ਕਿਹਾ ਕਿ ਸਰਕਾਰ ਦਾ ਟੀਚਾ ਲੋਕਾਂ ਨੂੰ ਸਮੇਂ ਸਿਰ ਅਤੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣਾ ਹੈ । ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਅਧਿਕਾਰੀ ਵੱਲੋਂ ਕੰਮ ਪ੍ਰਤੀ ਕੀਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਛੋਟੇ ਤੋਂ ਲੈ ਕੇ ਵੱਡੇ ਪੱਧਰ ਦੇ ਅਧਿਕਾਰੀਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ । ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਪ੍ਰਾਪਰਟੀਆਂ ਦੀ ਸਮੀਖਿਆ ਕਰਦੇ ਹੋਏ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਅਗਲੇ ਹਫਤੇ ਤੋਂ ਪ੍ਰਾਪਰਟੀਆਂ ਦੀ ਈ-ਨੀਲਾਮੀ ਕਰਨ ਦੇ ਹੁਕਮ ਦਿੱਤੇ ਤਾਂ ਜੋ ਲੋਕ ਆਪਣੇ ਘਰ ਬਣਾਉਣ ਜਾਂ ਵਪਾਰ ਸ਼ੁਰੂ ਕਰਨ ਲਈ ਪ੍ਰਾਪਰਟੀ ਖਰੀਦ ਸਕਣ । ਉਨ੍ਹਾਂ ਕਿਹਾ ਕਿ ਇਹ ਵੀ ਸੁਨਿਸ਼ਚਿਤ ਕੀਤਾ ਜਾਵੇਕਿ ਨਿਲਾਮੀ ਪੂਰੇ ਨਿਰਪੱਖ ਢੰਗ ਨਾਲ ਹੋਵੇ। ਉਨ੍ਹਾਂ ਡਿਫਾਲਟ ਪ੍ਰਾਜੈਕਟਾਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇਨਿਰਦੇਸ਼ ਦਿੱਤੇ ।

ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਸੂਬੇ ਅੰਦਰ ਕੀਤੇ ਜਾ ਰਹੇ ਸ਼ਹਿਰੀ ਵਿਕਾਸ ਤਹਿਤ ਵਿਭਾਗ ਵੱਲੋਂ ਨੋਟੀਫਾਈ ਕੀਤੇ ਮਾਸਟਰ ਪਲਾਨਾਂ ਅਤੇ ਲੋਕਲ ਪਲਾਨਿੰਗ ਏਰੀਆ ਆਦਿ ਦਾ ਜਾਇਜ਼ਾ ਲਿਆ । ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਕਾਸ ਗਰਗ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਦੀ ਆਮ ਜਨਤਾ ਦੀ ਖੱਜਲ ਖੁਆਰੀ ਬੰਦ ਕਰਨ ਦੀ ਨੀਤੀ ਤੇ ਅਮਲ ਕਰਨ ਅਤੇ ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਵਿਭਾਗ ਵੱਲੋਂ ਆਮ ਜਨਤਾ ਨੂੰ ਮੌਜੂਦਾ ਸਮੇਂ ਦਿੱਤੀਆਂ ਜਾ ਰਹੀਆਂ ਆਨ ਲਾਈਨ ਸੇਵਾਵਾਂ ਤੋਂ ਇਲਾਵਾ ਜੋ ਸੇਵਾਵਾਂ ਅਜੇ ਆਫ਼ ਲਾਈਨ ਦਿੱਤੀਆਂ ਜਾ ਰਹੀਆਂ ਹਨ ਨੂੰ ਵੀ ਆਨ ਲਾਈਨ ਕਰਨ ਲਈਕਦਮ ਚੁੱਕਣ ।

ਮੀਟਿੰਗ ਵਿੱਚ ਵਿਭਾਗ ਦੇ ਵਿਸ਼ੇਸ਼ ਸਕੱਤਰ ਅਪਨੀਤ ਰਿਆਤ, ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਨੀਰੂ ਕਤਿਆਲ ਗੁਪਤਾ, ਮੁੱਖ ਪ੍ਰਸ਼ਾਸਕ ਗਮਾਡਾ ਵਿਸ਼ੇਸ਼ ਸਾਰੰਗਲ, ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ, ਪੀ. ਡੀ. ਏ-ਕਮ-ਬੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਜੇ.ਡੀ.ਏ -ਕਮ -ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਿਕਾਸ ਅਥਾਰਟੀਆਂ ਦੇ ਹੋਰ ਅਧਿਕਾਰੀ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top