Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:42 am

+91 90915 01313 , +91 90916 01313

punjabbanni@gmail.com
punjabbani@yahoo.com

ਮੌਜੂਦਾ ਸਰਕਾਰ ਦੀ ਸ਼ਹਿ 'ਤੇ ਅਧਿਕਾਰੀਆਂ ਨੇ ਆਮ ਲੋਕਾਂ ਨਾਲ ਧੱਕਾ ਕਰਨ ਦੀਆਂ ਹੱਦਾਂ ਟਪੀਆਂ : ਹਰਦਿਆਲ ਕੰਬੋਜ

ਮੌਜੂਦਾ ਸਰਕਾਰ ਦੀ ਸ਼ਹਿ 'ਤੇ ਅਧਿਕਾਰੀਆਂ ਨੇ ਆਮ ਲੋਕਾਂ ਨਾਲ ਧੱਕਾ ਕਰਨ ਦੀਆਂ ਹੱਦਾਂ ਟਪੀਆਂ : ਹਰਦਿਆਲ ਕੰਬੋਜ

ਮੌਜੂਦਾ ਸਰਕਾਰ ਦੀ ਸ਼ਹਿ ‘ਤੇ ਅਧਿਕਾਰੀਆਂ ਨੇ ਆਮ ਲੋਕਾਂ ਨਾਲ ਧੱਕਾ ਕਰਨ ਦੀਆਂ ਹੱਦਾਂ ਟਪੀਆਂ : ਹਰਦਿਆਲ ਕੰਬੋਜ
– ਕਾਂਗਰਸੀ ਕੌਂਸਲਰ ਦੇ ਪਤੀ ਦੇ ਖਿਲਾਫ ਪਰਚਾ ਤੁਰੰਤ ਰੱਦ ਹੋਵੇ
ਪਟਿਆਲਾ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਆਖਿਆ ਹੈ ਕਿ ਮੌਜੂਦਾ ਸਰਕਾਰ ਦੀ ਸ਼ਹਿ ‘ਤੇ ਅਧਿਕਾਰੀਆਂ ਨੇ ਆਮ ਲੋਕਾਂ ਨਾਲ ਧੱਕਾ ਕਰਨ ਦੀਆਂ ਹੱਦਾਂ ਟਪਾ ਦਿੱਤੀਆਂ ਹਨ, ਜਿਸਨੂੰ ਹੁਣ ਬਰਦਾਸ਼ਤ ਨਹੀ ਕੀਤਾ ਜਾਵੇਗਾ । ਕੰਬੋਜ ਨੇ ਆਖਿਆ ਕਿ ਕਾਂਗਰਸੀ ਕੌਂਸਲਰ ਦੇ ਪਤੀ ਦੇ ਖਿਲਾਫ ਸ਼ਿਕਾਇਤ ਦਰਜ ਕਰਨਾ ਮੌਜੂਦਾ ਵਿਧਾਇਕ ਦੀ ਧੱਕੇਸ਼ਾਹੀ ਦਾ ਸਬੂਤ ਹੈ । ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੈ ਤੇ ਆਪਣੀ ਨਲਾਇਕੀ ਨੂੰ ਛੁਪਾਉਣ ਲਈ ਇਹ ਲੋਕਾਂ ਨੂੰ ਡਰਾ ਧਮਕਾ ਕੇ ਉਹਨਾਂ ਉੱਤੇ ਪਰਚੇ ਕਰਾ ਰਹੀ ਹੈ ਤਾਂ ਕਿ ਇਹਨਾਂ ਦੀ ਕੋਈ ਪੋਲ ਨਾ ਖੁੱਲ ਜਾਵੇ । ਉਹਨਾਂ ਦਸਿਆ ਕਿ ਰਾਜਪੁਰਾ ਤੇ ਹੀ ਕਿਸੀ ਧਾਰਮਿਕ ਸਥਾਨ ਤੇ ਪੁਲਿਸ ਮੁਲਾਜ਼ਮਾਂ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਕੁਝ ਲੋਕ ਗੱਲਬਾਤ ਕਰ ਰਹੇ ਸਨ ਉੱਥੇ ਹੀ ਪਵਨ ਕੁਮਾਰ ਪਿੰਕਾ ਕਾਂਗਰਸੀ ਆਗੂ ਅਤੇ ਪਾਤਸ਼ਦ ਦ ਪਿਬ ਜਿਸ ਨੇ ਕਿ ਲੋਕ ਪੱਖੀ ਗੱਲ ਕੀਤੀ ਤਾਂ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਵੱਲੋਂ ਦਿੱਤੀ ਸ਼ਿਕਾਇਤ ਤੇ ਪੁਲਿਸ ਵੱਲੋਂ ਪਰਚਾ ਦਰਜ ਕਰ ਦਿੱਤਾ ਗਿਆ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ । ਕੰਬੋਜ ਨੇ ਆਖਿਆ ਕਿ ਕਾਂਗਰਸੀ ਪਾਰਟੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ । ਉਹਨਾਂ ਨੇ ਕਿਹਾ ਕਿ ਇਹ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਸਾਡੇ ਨਾਲ ਜਿੰਨਾ ਧੱਕਾ ਕਰਨਾ ਕਰ ਲਵੇ ਸਾਡੀ ਸਰਕਾਰ ਆਉਣ ਤੇ ਇਹੀ ਪੁਲਿਸ ਮੁਲਾਜ਼ਮਾਂ ਵੱਲੋਂ ਇਹਨਾਂ ਤੇ ਕਾਰਵਾਈ ਕਰਵਾਈ ਜਾਵੇਗੀ । ਇਸ ਮੌਕੇ ਤੇ ਨਰਿੰਦਰ ਸ਼ਾਸਤਰੀ ਪ੍ਰਧਾਨ ਨਗਰ ਕੌਂਸਲ ਰਾਜਪੁਰਾ ,ਜਗਤਾਰ ਸਿੰਘ ਪ੍ਰਧਾਨ ਨਗਰ ਕੌਂਸਲ ਬਨੜ, ਪਾਰਸ਼ਦ ਜਗਨੰਦਨ ਗੁਪਤਾ, ਪਾਰਸਦ ,ਅਮਨਦੀਪ ਸਿੰਘ ਨਾਗੀ, ਪਾਰਸ਼ਦ ਮਨੀਸ਼ ਕੁਮਾਰ, ਅਨਿਲ ਟੱਨਿ, ਅਸ਼ੋਕ ਕੁਮਾਰ, ਬੱਬਰ ਅਤੇ ਹੋਰ ਕਾਂਗਰਸੀ ਆਗੂ ਸ਼ਾਮਿਲ ਰਹੇ ।

Advertisement
Advertisement
Advertisement
Advertisement
Scroll to Top