Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:58 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ 'ਤੇ ਖਰਚ ਕਰੇਗੀ ਤਕਰੀਬਨ 11.46 ਕਰੋੜ ਰੁਪਏ: ਡਾ.ਇੰਦਰਬੀਰ ਸਿੰਘ ਨਿੱਜਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ 'ਤੇ ਖਰਚ ਕਰੇਗੀ ਤਕਰੀਬਨ 11.46 ਕਰੋੜ ਰੁਪਏ: ਡਾ.ਇੰਦਰਬੀਰ ਸਿੰਘ ਨਿੱਜਰ

– ਕਿਹਾ, ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼

ਚੰਡੀਗੜ੍ਹ,19 ਫਰਵਰੀ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਜਿਸ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੀ-20 ਦੇ ਸਬੰਧ ਵਿੱਚ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 11.46 ਕਰੋੜ ਰੁਪਏ ਖ਼ਰਚਣ ਦਾ ਫੈਸਲਾ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਡਾ ਨਿੱਜਰ ਨੇ ਕਿਹਾ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਖੇ ਸਟਰੀਟ ਲਾਈਟਾਂ ਲਗਾਉਣ ਅਤੇ ਬਦਲਣ ਲਈ ਤਕਰੀਬਨ 4.97 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਵਿੱਚ 5 ਸਾਲਾਂ ਦੇ ਸਮੇਂ ਲਈ ਸਟਰੀਟ ਲਾਈਟਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਸ਼ਾਮਲ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਤਕਰੀਬਨ 6.49 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਸ਼ਹਿਰ ਵਿਖੇ ਢੱਪਈ ਰੋਡ ਨੂੰ ਰੇਲਵੇ ਕਰਾਸਿੰਗ ਤੋਂ ਗੰਦੇ ਨਾਲੇ ਤੱਕ ਅਤੇ ਕੋਟ ਖਾਲਸਾ ਤੋਂ ਬਹੁੜੀ ਸਾਹਿਬ ਸੜਕ ਦੇ ਪਾਸੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਸੜਕ ਨੂੰ ਚੌੜਾ ਕਰਨ ਦਾ ਕੰਮ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ, ਵਾਰਡ ਨੰਬਰ 28,69,74 ਅਤੇ 83 ਦੀਆਂ ਵੱਖ-ਵੱਖ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ, ਪਾਰਕਾਂ ਦੇ ਸੁੰਦਰੀਕਰਨ ਤੋਂ ਇਲਾਵਾ ਹੋਰ ਵੀ ਵਿਕਾਸ ਦੇ ਕੰਮ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ।  ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ।

Advertisement
Advertisement
Advertisement
Advertisement
Scroll to Top