Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:15 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ‘ਚ 6 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ‘ਚ 6 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ‘ਚ 6 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਚੀਮਾ ਵਿਖੇ 75 ਲੱਖ ਦੀ ਲਾਗਤ ਨਾਲ ਮੋਘਿਆਂ ਦੇ ਕੰਮ ਅਤੇ 60 ਲੱਖ ਦੀ ਲਾਗਤ ਨਾਲ ਗਲੀਆਂ ਬਣਾਉਣ ਦੇ ਕੰਮ ਦੀ ਵੀ ਕਰਵਾਈ ਸ਼ੁਰੂਆਤ
ਹਲਕੇ ‘ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੂਰੇ ਪਾਰਦਰਸ਼ੀ ਢੰਗ ਨਾਲ ਪ੍ਰੋਜੈਕਟ ਨੇਪਰੇ ਚਾੜ੍ਹਨੇ ਬਣਾਏ ਜਾਣਗੇ ਯਕੀਨੀ : ਕੈਬਨਿਟ ਮੰਤਰੀ ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 10 ਮਾਰਚ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਤਕਰੀਬਨ ਛੇ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਖੇੜੀ ਵਿਖੇ 2.15 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ-ਪਾਤੜਾਂ ਰੋਡ ਤੋਂ ਈਲਵਾਲ ਤੱਕ ਲਿੰਕ ਸੜਕ ਅਤੇ ਪਿੰਡ ਨਮੋਲ ਵਿਖੇ1.5 ਕਰੋੜ ਰੁਪਏ ਦੀ ਲਾਗਤ ਨਾਲ ਡੇਰਾ ਬਾਬਾ ਦੁਧੇਸ਼ਵਰ ਧਾਮ ਨੂੰ ਜਾਂਦੀ ਸੜਕ ਚੌੜੀ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ, ਇਸਦੇ ਨਾਲ ਹੀ ਸ਼੍ਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਮੋਘਿਆਂ ਦੇ ਕੰਮ ਅਤੇ 60 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ । ਇਸੇ ਤਰ੍ਹਾਂ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਚੌਵਾਸ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਦੇ ਸ਼ੈੱਡ ਅਤੇ ਸੜਕ ਬਣਾਉਣ ਦੇ ਕੰਮ ਦੀ ਵੀ ਨੀਂਹ ਰੱਖੀ ਗਈ, ਇਸਦੇ ਨਾਲ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਈਲਵਾਲ, ਕੰਮੋਮਾਜਰਾ ਕਲਾਂ, ਕਨੋਈ, ਖੇੜੀ, ਬਹਾਦਰਪੁਰ, ਭੰਮਾ ਬੱਦੀ, ਕਿਲਾ ਭਰੀਆਂ, ਮੰਡੇਰ ਖੁਰਦ, ਦਿਆਲਗੜ੍ਹ, ਸਾਹੋਕੇ ਤੇ ਘਾਸੀਵਾਲਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਨੂੰ 40 ਲੱਖ 50 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਦੇ ਵਿਧਾਇਕ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਾਂਗ ਸੁਨਾਮ ਹਲਕੇ ‘ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਇੱਕ-ਇੱਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ । ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਸੰਜੀਦਗੀ ਨਾਲ ਨੱਥ ਪਾਈ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਪੈਸੇ ਜਾਂ ਲੋਕਾਂ ਤੋਂ ਪੈਸੇ ਉਗਰਾਹੁਣ ਦੀ ਕਿਸੇ ਵੀ ਕੀਮਤ ‘ਤੇ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵੱਡੀ ਪੱਧਰ ‘ਤੇ ਤਬਾਦਲੇ ਵੱਡੀ ਮਿਸਾਲ ਹੈ ।

ਸ਼੍ਰੀ ਅਰੋੜਾ ਨੇ ਦੱਸਿਆ ਕਿ ਸਰਕਾਰੀ ਮਹਿਕਮਿਆਂ ਵਿੱਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜਕ ਸੁਧਾਰਾਂ ਲਈ ਵੀ ਲੋੜੀਂਦੇ ਯਤਨ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਨਾ ਸਿਰਫ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਸਗੋਂ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਤੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦਾ ਤਹੱਈਆ ਵੀ ਕੀਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਤਨਦੇਹੀ ਨਾਲ ਯਤਨ ਕੀਤੇ ਜਾਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਮਨਜੀਤ ਕੌਰ, ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ, ਗੁਰਿੰਦਰਪਾਲ ਸਿੰਘ ਖੇੜੀ, ਮਨਦੀਪ ਸਿੰਘ, ਦੀਪ ਸਰਪੰਚ, ਬਲਜਿੰਦਰ ਸਿੰਘ ਈਲਵਾਲ, ਸਰਪੰਚ ਜਸਦੀਪ ਸਿੰਘ ਬਹਾਦਰਪੁਰ, ਹਰਜੀਤ ਸਿੰਘ, ਸੁਖਦਰਸ਼ਨ ਸਿੰਘ, ਗੁਰਚਰਨ ਸਿੰਘ ਸਰਪੰਚ ਚੌਵਾਸ, ਰਾਜ ਸ਼ਰਮਾ, ਜਰਨੈਲ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top