Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:04 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਨਾਲ ਕੀਤੀ ਬਦਸਲੂਕੀ ਦੀ ਮਾਫੀ ਮੰਗੇ ਸਰਕਾਰ : ਐਸ. ਕੇ. ਐਮ. ਨਾਭਾ

ਕਿਸਾਨਾਂ ਨਾਲ ਕੀਤੀ ਬਦਸਲੂਕੀ ਦੀ ਮਾਫੀ ਮੰਗੇ ਸਰਕਾਰ : ਐਸ. ਕੇ. ਐਮ. ਨਾਭਾ

ਕਿਸਾਨਾਂ ਨਾਲ ਕੀਤੀ ਬਦਸਲੂਕੀ ਦੀ ਮਾਫੀ ਮੰਗੇ ਸਰਕਾਰ : ਐਸ. ਕੇ. ਐਮ. ਨਾਭਾ
ਨਾਭਾ : 3 ਮਾਰਚ ਨੂੰ ਚੰਡੀਗੜ੍ਹ ਪੰਜਾਬ ਭਵਨ ਵਿੱਚ ਐਸ ਕੇ ਐਮ ਦੇ ਆਗੂਆਂ ਨਾਲ ਹੋਈ ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ ਦੇ ਵਿੱਚ ਜੋ ਸਲੂਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਸ ਕੇ ਐਮ ਦੇ ਆਗੂਆਂ ਨਾਲ ਕੀਤਾ ਅਤੇ 5 ਮਾਰਚ ਦੇ ਚੰਡੀਗੜ੍ਹ ਵਿੱਚ ਲੱਗਣ ਵਾਲੇ ਧਰਨੇ ਨੂੰ ਤਾਰਪੀਡੋ ਕਰਨ ਲਈ ਜੋ ਜ਼ਬਰ ਢਾਹਿਆ, ਪੰਜਾਬ ਦੇ ਲਗਭਗ ਸਾਰੇ ਵੱਡੇ ਛੋਟੇ ਆਗੂਆਂ ਨੂੰ ਫੜ ਕੇ ਜੇਲਾਂ ਵਿੱਚ ਤੁੰਨਿਆ ਅਤੇ ਮੀਡੀਆ ਸਾਹਮਣੇ ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਵੱਲੋਂ ਜੋ ਝੂਠ ਬੋਲਿਆ ਗਿਆ । ਉਸ ਦੇ ਖਿਲਾਫ ਪੂਰੇ ਪੰਜਾਬ ਦੇ ਕਿਸਾਨਾਂ ਅੰਦਰ ਬੇਹੱਦ ਰੋਸ਼ ਹੈ, ਇਸ ਲਈ ਅੱਜ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਹੋ ਰਹੇ ਹਨ । ਨਾਭੇ ਦੇ ਵਿੱਚ ਵਿਧਾਇਕ ਗੁਰਦੇਵ ਸਿੰਘ (ਦੇਵ ਮਾਨ) ਦੇ ਦਫ਼ਤਰ ਅੱਗੇ ਇਲਾਕੇ ਦੇ ਕਿਸਾਨਾਂ ਵੱਲੋਂ ਵੱਡਾ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਕਿਸਾਨਾਂ ਨੇ ਪੁੱਛਿਆ ਕਿ ਸਾਨੂੰ ਦੱਸੋ ਮੁੱਖ ਮੰਤਰੀ ਨੂੰ ਦੇਣ ਵਾਲੇ ਮੰਗ ਪੱਤਰ ਵਿੱਚ ਲਿਖੀਆਂ 18 ਮੰਗਾਂ ਵਿੱਚੋਂ ਕਿਹੜੀ ਮੰਗ ਹੈ ਜੋ ਪੰਜਾਬ ਸਰਕਾਰ ਨਾਲ ਸੰਬੰਧਿਤ ਨਹੀਂ ਹੈ । ਫਿਰ ਕਿਉਂ ਸਾਰੀ ਸਰਕਾਰ ਅਤੇ ਸਰਕਾਰੀ ਤੰਤਰ ਕੂੜ ਪ੍ਰਚਾਰ ਕਰਨ ਤੇ ਲੱਗਿਆ ਹੋਇਆ ਹੈ ਕਿ ਕਿਸਾਨਾਂ ਦੀਆਂ ਮੰਗਾਂ ਤਾਂ ਕੇਂਦਰ ਸਰਕਾਰ ਨਾਲ ਸੰਬੰਧਿਤ ਹਨ। ਕਿਸਾਨ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਦਾ ਰਵਈਆ ਨਾ ਬਦਲਿਆ ਤਾਂ ਲੋਕਾਂ ਨੇ ਤੁਹਾਨੂੰ ਪਿੰਡਾਂ ਵਿੱਚ ਨਹੀਂ ਵੜਨ ਦੇਣਾ । ਉਹਨਾਂ ਕਿਹਾ ਕਿ ਪਹਿਲਾਂ ਤਾਂ ਬੀ. ਜੇ. ਪੀ. ਦੀ ਸਰਕਾਰ ਨੇ ਸਾਡੇ ਭਰਾਵਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਤੇ ਹੁਣ ਆਪ ਸਰਕਾਰ ਚੰਡੀਗੜ੍ਹ ਜਾਣ ਤੋਂ ਰੋਕ ਰਹੀ ਹੈ। ਕੀ ਕਿਸਾਨ ਇਸ ਦੇਸ਼ ਦੇ ਵਾਸੀ ਨਹੀਂ । ਉਹਨਾਂ ਨੂੰ ਆਪਣੀ ਚੁਣੀ ਹੋਈ ਸਰਕਾਰ ਕੋਲ ਆਪਣੀ ਗੱਲ ਰੱਖਣ ਦਾ ਵੀ ਅਧਿਕਾਰ ਨਹੀਂ । ਅੱਜ ਇਸ ਧਰਨੇ ਵਿੱਚ ਮਤਾ ਪਾਸ ਕੀਤਾ ਗਿਆ ਕਿ ਆਪ ਸਰਕਾਰ ਕਿਸਾਨਾਂ ਨਾਲ ਕੀਤੀ ਬਦਸਲੂਕੀ ਦੀ ਮਾਫੀ ਮੰਗੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅੱਜ ਦੇ ਇਸ ਧਰਨੇ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਮੁੱਖ ਤੌਰ ‘ਤੇ ਬੀ ਕੇ ਯੂ ਰਾਜੇਵਾਲ ਤੋਂ ਹਰਦੀਪ ਸਿੰਘ ਘਨੁੜਕੀ, ਅੱਛਰ ਸਿੰਘ ਭੋਜੋਮਾਜਰੀ, ਬੀ. ਕੇ. ਯੂ. (ਏਕਤਾ) ਉਗਰਾਹਾਂ ਤੋਂ ਰਜਿੰਦਰ ਸਿੰਘ ਕਕਰਾਲਾ, ਜਸਵਿੰਦਰ ਸਿੰਘ ਸਾਲੂਵਾਲ, ਬੀ. ਕੇ. ਯੂ. ਡਕੌਦਾ ਤੋਂ ਨਿਰਮਲ ਸਿੰਘ ਨਰਵਾਣਾ, ਜਗਮੇਲ ਸਿੰਘ ਸੁੱਧੇਵਾਲ, ਬੀ ਕੇ ਯੂ ਕ੍ਰਾਂਤੀਕਾਰੀ ਤੋਂ ਪ੍ਰਿਤਪਾਲ ਸਿੰਘ ਢੀਂਗੀ , ਖੇਤੀਬਾੜੀ ਅਤੇ ਪੇਂਡੂ ਵਿਕਾਸ ਫਰੰਟ ਤੋਂ ਜਗਪਾਲ ਸਿੰਘ ਊਧਾ, ਗੁਰਬਖਸ਼ੀਸ ਸਿੰਘ ਕੌਲ, ਕੁੱਲ ਹਿੰਦ ਕਿਸਾਨ ਸਭਾ ਤੋਂ ਗੁਰਮੀਤ ਸਿੰਘ ਛੱਜੂ ਭੱਟ, ਬੀ ਕੇ ਯੂ ਲੱਖੋਵਾਲ ਤੋਂ ਜਰਨੈਲ ਸਿੰਘ ਦੋਦਾ ਅਤੇ ਬੀ ਕੇ ਯੂ ਕਾਦੀਆਂ ਤੋਂ ਅਵਜਿੰਦਰ ਸਿੰਘ ਆਦਿਕ ਆਗੂ ਸ਼ਾਮਲ ਹੋਏ ।

Advertisement
Advertisement
Advertisement
Advertisement
Scroll to Top