Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:15 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਵਿਭਾਗੀ ਪੱਧਰ ਉੱਤੇ ਵਿਕਾਸ ਕਾਰਜਾਂ ਵਿੱਚ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਨਰਿੰਦਰ ਕੌਰ ਭਰਾਜ
ਅਧਿਕਾਰੀਆਂ ਨੂੰ ਬਰਸਾਤੀ ਸੀਜ਼ਨ ਤੋਂ ਪਹਿਲਾਂ ਸੀਵਰੇਜ ਅਤੇ ਨਾਲਿਆਂ ਦੀ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼
ਕਾਰਜਕਾਰੀ ਏਜੰਸੀਆਂ ਨਿਰਮਾਣ ਕਾਰਜਾਂ ਦੌਰਾਨ ਸਮੱਗਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ : ਨਰਿੰਦਰ ਕੌਰ ਭਰਾਜ
ਸੰਗਰੂਰ, 10 ਮਾਰਚ : ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ, ਸੂਬੇ ਵਿੱਚ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਅਤੇ ਬਿਹਤਰੀਨ ਸੁਵਿਧਾਵਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਭਾਗੀ ਅਧਿਕਾਰੀਆਂ ਦੇ ਪੱਧਰ ਉੱਤੇ ਹਲਕਾ ਸੰਗਰੂਰ ਦੇ ਵਿਕਾਸ ਕਾਰਜਾਂ ਵਿੱਚ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਨਿਰਮਾਣ ਕਾਰਜਾਂ ਦੌਰਾਨ ਮਿਆਰੀ ਕਿਸਮ ਦੀ ਗੁਣਵੱਤਾ ਅਧਾਰਤ ਸਮੱਗਰੀ ਹੀ ਵਰਤੋਂ ਵਿੱਚ ਲਿਆਂਦੀ ਜਾਵੇ ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੰਜਾਬ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸਿੱਖਿਆ ਵਿਭਾਗ, ਪੀ. ਐਸ. ਪੀ. ਸੀ. ਐਲ., ਜਲ ਸਰੋਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸੀਵਰੇਜ ਬੋਰਡ, ਭੂਮੀ ਰੱਖਿਆ ਤੇ ਭੌਂ ਵਿਕਾਸ, ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਤੋਂ ਵੱਖ ਵੱਖ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਿਰਧਾਰਿਤ ਸਮਾਂ ਸੀਮਾ ਵਿੱਚ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਐਕਸੀਅਨ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਸੀਜ਼ਨ ਤੋਂ ਪਹਿਲਾਂ ਪਹਿਲਾਂ ਸੰਗਰੂਰ ਵਿੱਚ ਸੀਵਰੇਜ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਇਹ ਮਸਲਾ ਕਈ ਵਾਰ ਗੰਭੀਰ ਰੂਪ ਧਾਰਨ ਕਰ ਜਾਂਦਾ ਹੈ ਅਤੇ ਇਸ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਕਿਸੇ ਵੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਲਗਾਤਾਰ ਨਰੀਖਣ ਕਰਨ। ਉਹਨਾਂ ਨੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਚੱਲ ਰਹੇ ਕਾਰਜਾਂ ਵਿੱਚ ਹੋਰ ਤੇਜੀ ਲਿਆਉਣ ਦੀ ਹਦਾਇਤ ਵੀ ਕੀਤੀ । ਮੀਟਿੰਗ ਦੌਰਾਨ ਏਡੀਸੀ ਅਮਿਤ ਬੈਂਬੀ, ਏ. ਡੀ. ਸੀ. (ਵਿਕਾਸ) ਸੁਖਚੈਨ ਸਿੰਘ ਪਾਪੜਾ, ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਸਮੇਤ ਹੋਰ ਵਿਭਾਗਾਂ ਦੇ ਮੁਖੀ ਅਤੇ ਕਾਰਜਕਾਰੀ ਏਜੰਸੀਆਂ ਦੇ ਐਕਸੀਅਨ ਮੌਜੂਦ ਸਨ ।

Advertisement
Advertisement
Advertisement
Advertisement
Scroll to Top