Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:25 am

+91 90915 01313 , +91 90916 01313

punjabbanni@gmail.com
punjabbani@yahoo.com

ਹੜ੍ਹ ਪੀੜਤ ਪਸ਼ੂਆਂ ਲਈ ਘੜਾਮ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ

ਹੜ੍ਹ ਪੀੜਤ ਪਸ਼ੂਆਂ ਲਈ ਘੜਾਮ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ

ਹੜ੍ਹ ਪੀੜਤ ਪਸ਼ੂਆਂ ਲਈ ਘੜਾਮ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ
ਦੇਵੀਗੜ੍ਹ, 26 ਜੁਲਾਈ:
ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਸ਼ੂ ਪਾਲਣ ਵਿਭਾਗ ਦੇ ਨਿਰਦੇਸ਼ਕ ਡਾ.ਰਾਮਪਾਲ ਮਿੱਤਲ ਨੇ ਅਤੇ ਡਿਪਟੀ ਡਾਇਰੈਕਟਰ, ਪਟਿਆਲਾ ਡਾ. ਗੁਰਚਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਐਸ.ਵੀ.ਓ, ਦੁੱਧਨਸਾਧਾਂ, ਡਾ.ਰਾਜ ਕੁਮਾਰ ਗੁਪਤਾ ਦੀ ਰਹਿਨੁਮਾਈ ਹੇਠ ਅੱਜ ਮਿਤੀ 26/07/2023 ਨੂੰ ਪਿੰਡ ਘੜਾਮ ਵਿਖੇ ਵਿਸ਼ੇਸ਼ ਤੌਰ ਤੇ ਹੜ੍ਹ ਪੀੜਤ ਪਸ਼ੂਆਂ ਲਈ ਪਸ਼ੂ ਭਲਾਈ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਹਲਕਾ ਸਨੌਰ ਦੇ ਵਿਧਾਇਕ ਸ: ਹਰਮੀਤ ਸਿੰਘ ਪਠਾਣਮਾਜਰਾ ਦੀ ਸੁਪਤਨੀ ਸਿਮਰਨਜੀਤ ਕੌਰ ਪਠਾਣਮਾਜਰਾ ਨੇ ਵਿਸ਼ੇਸ਼ ਤੌਰ ਤੇ ਪੁੱਜੇ।
ਡਾ. ਰਾਜਕੁਮਾਰ ਗੁਪਤਾ ਨੇ ਦੱਸਿਆ ਕਿ ਹਲਕੇ ਦੇ ਪਸ਼ੂ ਪਾਲਕਾਂ ਅਤੇ ਵਸਨੀਕਾਂ ਨੂੰ ਹੜ੍ਹ ਦੌਰਾਨ ਹਰ ਸੰਭਵ ਸਹਾਇਤਾ ਦੇਣ ਦੀ ਪੁਰਜ਼ੋਰ ਕੋਸ਼ਿਸ਼ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਕੀਤੀ ਜਾ ਰਹੀ ਹੈ। ਉਹ ਇਸ ਮੁਸ਼ਕਿਲ ਦੀ ਘੜੀ ਵਿਚ ਆਪਣੇ ਹਲਕਾ ਨਿਵਾਸੀਆਂ ਨਾਲ ਖੜੇ ਹਨ । ਇਸ ਮੌਕੇ ਪਸ਼ੂ ਪਾਲਣ ਵਿਭਾਗ ਵੱਲੋਂ ਪਹੁੰਚੀ ਡਾਕਟਰਾਂ ਦੀ ਟੀਮ ਜਿਸ ਵਿੱਚ ਡਾ.ਅਮਨਦੀਪ ਰਾਜਨ, ਡਾ. ਸੋਨਿਕਾ ਸ਼ਰਮਾ, ਡਾ.ਆਕਾਸ਼ਦੀਪ ਸੀਨਮਾਰ ਅਤੇ ਡਾ.ਰਾਜ ਕੁਮਾਰ ਗੁਪਤਾ, ਐਸ.ਵੀ.ਓ, ਦੁਧਨ ਸਾਧਾਂ ਤੇ ਵੈਟਰਨਰੀ ਇੰਸਪੈਕਟਰ, ਰਾਹੁਲ ਅਤੇ ਵਿਭਾਗ ਦੇ ਦਰਜਾ ਚਾਰ ਕਰਮਚਾਰੀ ਵੀ ਮੌਜੂਦ ਸਨ।
ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਹੜ੍ਹਾਂ ਮਗਰੋਂ ਪਸ਼ੂਆਂ ਦੀ ਦੇਖਭਾਲ, ਬਿਮਾਰੀਆਂ ਤੋ ਬਚਾਅ, ਟੀਕਾਕਰਨ, ਰੱਖ-ਰਖਾਅ, ਡੀਵਰਮਿੰਗ ਅਤੇ ਖਾਧ ਖ਼ੁਰਾਕ ਆਦਿ ਬਾਰੇ ਜਾਣਕਾਰੀ ਦਿੱਤੀ । ਟੀਮ ਵੱਲੋਂ ਬਿਮਾਰ ਪਸ਼ੂਆਂ ਦਾ ਇਲਾਜ ਕੀਤਾ ਗਿਆ। ਗਲਘੋਟੂ ਬਿਮਾਰੀ ਤੋਂ ਰੋਕਥਾਮ ਲਈ ਟੀਕਾਕਰਨ ਕੀਤਾ ਗਿਆ ਅਤੇ ਸਰਕਾਰੀ ਦਵਾਈਆਂ ਮੁਹੱਈਆ ਕਰਵਾਉਂਦੇ ਹੋਏ ਪਸ਼ੂਆਂ ਨੂੰ ਸਾਫ਼ ਪਾਣੀ ਵਿੱਚ ਲਾਲ ਦਵਾਈ ਪਾ ਕੇ ਪਿਲਾਉਣ, ਸਫ਼ਾਈ ਰੱਖਣ, ਮੱਖੀ ਮੱਛਰ ਤੇ ਚਿੱਚੜਾਂ ਤੋ ਬਚਾਅ ਕਰਨ ਬਾਰੇ ਖ਼ਾਸ ਤੌਰ ਤੇ ਹਦਾਇਤ ਕੀਤੀ ਗਈ।
ਇਸ ਮੌਕੇ ਡਾ.ਰਾਜ ਕੁਮਾਰ ਗੁਪਤਾ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top