Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:53 pm

+91 90915 01313 , +91 90916 01313

punjabbanni@gmail.com
punjabbani@yahoo.com

ਹਾਰਪਿਕ ਵਰਲਡ ਟਾਇਲਟ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਹਾਰਪਿਕ ਵਰਲਡ ਟਾਇਲਟ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਹਾਰਪਿਕ ਵਰਲਡ ਟਾਇਲਟ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ
ਪਟਿਆਲਾ, 10 ਮਾਰਚ : ਰੈਕਿਟ ਅਤੇ ਅਮਰ ਜੋਤੀ ਯੁਵਕ ਸੰਘਾ ਦੇ ਸਹਿਯੋਗ ਨਾਲ ਹਾਰਪਿਕ ਵਰਲਡ ਟੋਇਲੇਟ ਕਾਲਜ ਪਟਿਆਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਡਾ. ਸੁਖਪਾਲ ਕੌਰ ਜੀ (ਐਸੋਸੀਏਟ ਪ੍ਰੋਫੈਸਰ ਜਗਤ ਗੁਰ ਨਾਨਕ ਓਪਨ ਸਟੇਟ ਯੂਨੀਵਰਸਿਟੀ ਪਟਿਆਲਾ) ਅਤੇ ਕਮਿਊਨਿਟੀ ਹੈਲਥ ਸੈਂਟਰ ਮਾਡਲ ਟਾਊਨ ਪਟਿਆਲਾ ਤੋਂ ਡਾ. ਕਿਰਨਜੀਤ ਕੌਰ (ਐਮ. ਬੀ. ਬੀ. ਐਸ.) ਜੀ ਵੀ ਮੌਜੂਦ ਸਨ । ਅੱਜ ਇਸ ਪ੍ਰੋਗਰਾਮ ਵਿੱਚ 50 ਤੋਂ ਵੱਧ ਔਰਤਾਂ ਨੇ ਹਿੱਸਾ ਲਿਆ । ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਖੁਸ਼ਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਵੀ ਮੌਜੂਦ ਸਨ । ਉਨ੍ਹਾਂ ਦੇ ਨਾਲ ਹਾਰਪਿਕ ਵਰਲਡ ਟਾਇਲਟ ਕਾਲਜ ਪਟਿਆਲਾ ਦੀਆਂ ਸਾਬਕਾ ਵਿਦਿਆਰਥਣਾਂ ਸਫ਼ਾਈ ਸੇਵਕਾਂ ਵੀ ਮੌਜੂਦ ਸਨ। ਮਾਤਾ ਕੁਸ਼ੱਲਿਆ ਹਸਪਤਾਲ ਅਤੇ ਨਗਰ ਨਿਗਮ ਪਟਿਆਲਾ ਤੋਂ ਮਹਿਲਾ ਸਫ਼ਾਈ ਕਰਮਚਾਰੀ ਵੀ ਆਏ ਸਨ। ਡਾ. ਸੁਖਪਾਲ ਕੌਰ ਜੀ ਨੇ ਮਹਿਲਾ ਦਿਵਸ ਤੇ ਔਰਤਾਂ ਦੀ ਮੌਜੂਦਾ ਦਸ਼ਾ ਅਤੇ ਦਿਸ਼ਾ ਤੇ ਬਹੁਤ ਵਿਸਥਾਰ ਨਾਲ ਗੱਲਬਾਤ ਕੀਤੀ । ਡਾ. ਕਿਰਨਜੀਤ ਕੌਰ ਦੁਆਰਾ ਇੱਕ ਜਾਗਰੂਕਤਾ ਭਾਸ਼ਣ ਦਿੱਤਾ ਗਿਆ ਜਿਸ ਵਿੱਚ ਔਰਤਾਂ ਨੂੰ ਦਿਨ ਪ੍ਰਤੀ ਦਿਨ ਸਰੀਰਕ ਸਮੱਸਿਆਵਾਂ ਅਤੇ ਸਿਹਤ ਨੂੰ ਤੰਦਰੁਸਤ ਕਿਵੇਂ ਰੱਖਣਾ ਹੈ ਬਾਰੇ ਖੁੱਲ੍ਹੀ ਚਰਚਾ ਕੀਤੀ ਗਈ। ਖੁਸ਼ਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ। ਮਹਿਲਾ ਦਿਵਸ ‘ਤੇ ਇੱਕ ਮੈਡੀਕਲ ਚੈੱਕ-ਅੱਪ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਡਾ. ਕਿਰਨਜੀਤ ਕੌਰ ਦੁਆਰਾ ਸਾਰੇ ਭਾਗੀਦਾਰਾਂ ਦਾ ਚੈੱਕ-ਅੱਪ ਕੀਤਾ ਗਿਆ । ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ ਔਰਤਾਂ ਅਤੇ ਸਾਰੇ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਮਹਿਲਾ ਦਿਵਸ ਇੱਕ ਯਾਦਗਾਰੀ ਪ੍ਰੋਗਰਾਮ ਬਣ ਨਿਬੜਿਆ ।

Advertisement
Advertisement
Advertisement
Advertisement
Scroll to Top