Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:54 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਨੰਦਾ ਸ਼ਰਮਾ ਕੇਸ

ਸੁਨੰਦਾ ਸ਼ਰਮਾ ਕੇਸ

ਸੁਨੰਦਾ ਸ਼ਰਮਾ ਕੇਸ
ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ
ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਬਿਨਾਂ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ
ਚੰਡੀਗੜ੍ਹ, 10 ਮਾਰਚ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ ਪੁਸ਼ਪਿੰਦਰ ਧਾਲੀਵਾਲ, ਜਿਸਨੂੰ ਪਿੰਕੀ ਧਾਲੀਵਾਲ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਸੁਨੰਦਾ ਸ਼ਰਮਾ ਦੀ ਪ੍ਰਕਾਸ਼ਿਤ ਖਬਰ ਉਪਰੰਤ ਮਹਿਲਾ ਕਮਿਸ਼ਨ ਨੇ ਮਾਮਲੇ ਦਾ ਖੁਦ ਨੋਟਿਸ ਲਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ । ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕਮਿਸ਼ਨ ਵੱਲੋਂ ਐਸ. ਪੀ. ਰੈਂਕ ਦੇ ਅਧਿਕਾਰੀ ਨੂੰ ਸੁਨੰਦਾ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਕਰਨ ਅਤੇ ਇਸ ‘ਤੇ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ । ਇਸ ਨਿਰਦੇਸ਼ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਵੱਲੋਂ ਧਾਲੀਵਾਲ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਸੁਨੰਦਾ ਸ਼ਰਮਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਧਾਲੀਵਾਲ ਨੇ ਉਸਦੇ ਗੀਤਾਂ ਤੋਂ ਹੋਣ ਵਾਲੀ 250 ਰੁਪਏ ਕਰੋੜ ਦੀ ਆਮਦਨ ‘ਤੇ ਰੋਕ ਲਗਾ ਕੇ ਉਸਦਾ ਵਿੱਤੀ ਸ਼ੋਸ਼ਣ ਕੀਤਾ ਸੀ । ਉਹਨਾਂ ਵੱਲੋਂ ਆਮਦਨ ‘ਤੇ ਗਲਤ ਰੋਕ ਲਗਾਉਣ, ਅਪਰਾਧਿਕ ਧਮਕੀ ਅਤੇ ਜਾਅਲਸਾਜ਼ੀ ਦਾ ਦੋਸ਼ ਲਗਾਇਆ ਗਿਆ ਸੀ । ਇਸ ਸ਼ਿਕਾਇਤ ‘ਤੇ ਮਹਿਲਾ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਅਤੇ ਪੁਲਸ ਨੇ ਧਾਲੀਵਾਲ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ । ਚੇਅਰਪਰਸਨ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਔਰਤਾਂ ਦੇ ਅਧਿਕਾਰਾਂ ਤੇ ਸਨਮਾਨ ਦੀ ਰਾਖੀ ਲਈ ਸਾਰੀਆਂ ਜ਼ਰੂਰੀ ਕਾਨੂੰਨੀ ਕਾਰਵਾਈਆਂ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਸਾਰੀਆਂ ਔਰਤਾਂ ਨੂੰ ਬਿਨਾਂ ਕਿਸੇ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top