Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:33 am

+91 90915 01313 , +91 90916 01313

punjabbanni@gmail.com
punjabbani@yahoo.com

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ
ਚੰਡੀਗੜ੍ਹ, 10 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ 367.59 ਕਰੋੜ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਚਾਲੂ ਵਿੱਤੀ ਸਾਲ ਦੌਰਾਨ 377.00 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਸੀ। ਇਸ ਰਾਸ਼ੀ ਵਿੱਚੋਂ 367.59 ਕਰੋੜ ਰੁਪਏ ਦੀ ਰਾਸ਼ੀ ਬੇਸਹਾਰਾ ਬੱਚਿਆਂ `ਤੇ ਖ਼ਰਚ ਕੀਤੀ ਜਾ ਚੁੱਕੀ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਬੇਸਹਾਰਾ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਵਿੱਤੀ ਸਹਾਇਤਾ ਦੇਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਇਹ ਇੱਕ ਵੱਡਾ ਉਪਰਾਲਾ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਲਾਭ ਮਿਲ ਸਕੇ ।

Advertisement
Advertisement
Advertisement
Advertisement
Scroll to Top