ਹੜ੍ਹ ਪ੍ਰਭਾਵਤ ਖੇਤਰ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਤੋਂ ਰਾਹਤ ਸਮੱਗਰੀ ਰਵਾਨਾ
ਹੜ੍ਹ ਪ੍ਰਭਾਵਤ ਖੇਤਰ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਤੋਂ ਰਾਹਤ ਸਮੱਗਰੀ ਰਵਾਨਾ
ਮਾਨਵਤਾ ਦੀ ਸੇਵਾ ’ਚ ਜੁਟੀ ਸਰਬੱਤ ਦਾ ਭਲਾ ਟੀਮ, ਉਪਰਾਲਾ ਸ਼ਲਾਘਾਯੋਗ : ਜਥੇਤਾਰ ਕਰਤਾਰਪੁਰ
ਪਟਿਆਲਾ 26 ਜੁਲਾਈ –
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਬੱਤ ਦਾ ਭਲਾ ਦਿੱਲੀ ਦੀ ਟੀਮ ਵੱਲੋਂ ਸਾਂਝੇ ਉਪਰਾਲੇ ਨਾਲ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਰਾਹਤ ਸਮੱਗਰੀ ਵਾਲੀਆਂ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਰਾਹਤ ਸਮੱਗਰੀ ਵਾਲੀਆਂ ਗੱਡੀਆਂ ਨੂੰ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕ ਨੇ ਰਵਾਨਾ ਕੀਤਾ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਗੁਰਬਾਣੀ ਫਲਸਫੇ ਅਨੁਸਾਰ ਮਾਨਵਤਾ ਦੇ ਭਲੇ ਲਈ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਜਿਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹੁੰਚ ਕਰ ਰਹੀ ਹੈ, ਉਥੇ ਹੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤਾਂ ਨੂੰ ਕੀਤੀ ਅਪੀਲ ਦੇ ਚੱਲਦਿਆਂ ਸੰਗਤਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਅਹਿਮ ਸਹਿਯੋਗ ਕਰ ਰਹੀਆਂ ਅਤੇ ਯੋਗਦਾਨ ਪਾ ਰਹੀਆਂ ਹਨ। ਜਥੇਦਾਰ ਕਰਤਾਰਪੁਰ ਨੇ ਦਿੱਲੀ ਤੋਂ ਪੁੱਜੀ ਸਰਬੱਤ ਦਾ ਭਲਾ ਟੀਮ ਦੇ ਮੈਂਬਰਾਂ ਦਾ ਧੰਨਵਾਦ ਕੀਤਾ, ਜੋ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਪਟਿਆਲਾ ਦੇ ਨੇੜਲੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਪਹੁੰਚ ਕਰਕੇ ਮਾਨਵਤਾ ਦਾ ਭਲਾ ਕਰਨ ਅਤੇ ਲੋੜਵੰਦਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮਾਨਵਤਾ ਦੀ ਸੇਵਾ ’ਚ ਜੁਟੀ ਸਰਬੱਤ ਦਾ ਭਲਾ ਦਿੱਲੀ ਟੀਮ ਦੇ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਰਬੱਤ ਦਾ ਭਲਾ ਟੀਮ ਦੇ ਪ੍ਰਧਾਨ ਕਬੀਰ ਸਿੰਘ, ਮਨਮੋਹਨ ਸਿੰਘ, ਅਮਨਦੀਪ ਸਿੰਘ, ਪਰਮਿੰਦਰ ਸਿੰਘ, ਅਸ਼ੋਕ ਕਾਲੜਾ,ਦੀਪ ਪ੍ਰਕਾਸ਼, ਸੁਰਜੀਤ ਟੰਡਨ, ਹਰਦੀਪ ਸਿੰਘ ਆਦਿ ਤੋਂ ਇਲਾਵਾ ਗੁਰਦੁਆਰਾ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।