Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:56 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ : ਚੇਅਰਪਰਸਨ ਰਾਜ ਲਾਲੀ ਗਿੱਲ

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ : ਚੇਅਰਪਰਸਨ ਰਾਜ ਲਾਲੀ ਗਿੱਲ

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ : ਚੇਅਰਪਰਸਨ ਰਾਜ ਲਾਲੀ ਗਿੱਲ
ਚੰਡੀਗੜ੍ਹ, 10 ਮਾਰਚ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ, ‘‘ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ’’ । ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦੇ ਹੋਏ, ਕਮਿਸ਼ਨ ਨੇ ਐਸ.ਪੀ.-ਰੈਂਕ ਅਧਿਕਾਰੀ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ । ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਕਮਿਸ਼ਨ ਨੇ ਪੁਲਿਸ ਤੋਂ ਤੁਰੰਤ ਜਵਾਬ ਮੰਗਿਆ ਸੀ । ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਗਾਇਕਾ ਨੂੰ ਤੰਗ-ਪਰੇਸ਼ਾਨ ਕਰਨ ਜਾਂ ਬੇਲੋੜਾ ਮਾਨਸਿਕ ਦਬਾਅ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਲਿਹਾਜ਼ ਤੋਂ ਔਰਤਾਂ ਨੂੰ ਡਰਾਉਣਾ-ਧਮਕਾਉਣਾ, ਤੰਗ-ਪਰੇਸ਼ਾਨ ਕਰਨ, ਜਾਂ ਉਨ੍ਹਾਂ ਦੇ ਅਧਿਕਾਰਾਂ ਦਾ ਘਾਣ ਕਮਿਸ਼ਨ ਬਰਦਾਸ਼ਤ ਨਹੀਂ ਕਰੇਗਾ । ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨਿਆਂ ਨੂੰ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ । ਕਮਿਸ਼ਨ ਉਨ੍ਹਾਂ ਸਾਰੀਆਂ ਕੁੜੀਆਂ, ਜੋ ਚੁੱਪ-ਚਾਪ ਦੁੱਖ ਝੱਲ ਰਹੀਆਂ ਹਨ, ਨੂੰ ਵੀ ਅਪੀਲ ਕਰਦਾ ਹੈ ਕਿ ਨਿਧੜਕ ਹੋ ਕੇ ਅੱਗੇ ਆਉਣ ਅਤੇ ਆਪਣੇ ਹੱਕਾਂ ਲਈ ਲੜਨ। ਉਨ੍ਹਾਂ ਕਿਹਾ ਕਿ ਕਮਿਸ਼ਨ, ਪੀੜਤਾਂ ਦੀ ਸੁਰੱਖਿਆ, ਮਾਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਪੂਰੇ ਸਮਰਪਣ ਉਨ੍ਹਾਂ ਦੇ ਨਾਲ ਖੜ੍ਹਾ ਹੈ । ਕਮਿਸ਼ਨ ਅਗਲੀ ਕਾਰਵਾਈ ’ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਅਤੇ ਕਾਨੂੰਨ ਅਨੁਸਾਰ ਸਾਰੀਆਂ ਬਣਦੀਆਂ ਕਾਨੂੰਨੀ ਕਾਰਵਾਈਆਂ ਕੀਤੀਆਂ ਜਾਣਗੀਆਂ ।

Advertisement
Advertisement
Advertisement
Advertisement
Scroll to Top