Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:56 pm

+91 90915 01313 , +91 90916 01313

punjabbanni@gmail.com
punjabbani@yahoo.com

ਔਰਤਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਵਿੱਤੀ ਤੌਰ ਤੇ ਖੁਸ਼ਹਾਲ ਕਰਨ ਲਈ ਦੋ ਰੋਜ਼ਾ ਸਮਾਗਮਾਂ ਦਾ ਆਗਾਜ਼

ਔਰਤਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਵਿੱਤੀ ਤੌਰ ਤੇ ਖੁਸ਼ਹਾਲ ਕਰਨ ਲਈ ਦੋ ਰੋਜ਼ਾ ਸਮਾਗਮਾਂ ਦਾ ਆਗਾਜ਼

ਔਰਤਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਵਿੱਤੀ ਤੌਰ ਤੇ ਖੁਸ਼ਹਾਲ ਕਰਨ ਲਈ ਦੋ ਰੋਜ਼ਾ ਸਮਾਗਮਾਂ ਦਾ ਆਗਾਜ਼
ਬਨਾਸਰ ਬਾਗ ਵਿਖੇ ਵੱਖ-ਵੱਖ ਉਤਪਾਦਾਂ ਦੀ ਵਿਕਰੀ ਉੱਤੇ ਅਧਾਰਤ ਪ੍ਰਦਰਸ਼ਨੀ ਦਾ ਆਯੋਜਨ
ਸੰਗਰੂਰ, 10 ਮਾਰਚ : ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿੱਚ ਰਹਿੰਦੀਆਂ ਔਰਤਾਂ ਨੂੰ ਵਿੱਤੀ ਤੌਰ ਤੇ ਖੁਸ਼ਹਾਲ ਕਰਨ ਲਈ ਜਿਲਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਮਿਸ਼ਨ ਨੂੰ ਹੋਰ ਹੁੰਗਾਰਾ ਦਿੰਦੇ ਹੋਏ ਅੱਜ ਸ਼ਹਿਰ ਦੇ ਬਨਾਸਰ ਬਾਗ਼ ਵਿੱਚ ਦੋ ਰੋਜਾ ਪ੍ਰਦਰਸ਼ਨੀ ਆਰੰਭ ਹੋਈ ਜਿਸ ਦਾ ਉਦਘਟਨ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸਨ ਡਾ. ਕਮਲਦੀਪ ਸ਼ਰਮਾ ਵੱਲੋਂ ਕੀਤਾ ਗਿਆ । ਇਸ ਮੌਕੇ ਉਹਨਾਂ ਨਾਲ ਸ਼੍ਰੀਮਤੀ ਕੁਦਰਤ ਚਾਹਲ ਅਤੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਵੀ ਮੌਜੂਦ ਸਨ । ਬਾਗ਼ ਦੇ ਹਰਿਆਵਲ ਭਰਪੂਰ ਚੌਗਿਰਦੇ ਵਿਚ ਲਗਾਏ ਗਏ ਵੱਖ ਵੱਖ ਵਸਤਾਂ ਦੇ ਸਟਾਲਾਂ ਦਾ ਜਾਇਜ਼ਾ ਲੈਂਦਿਆਂ ਡਾ. ਕਮਲਦੀਪ ਸ਼ਰਮਾ ਨੇ ਕਿਹਾ ਕਿ ਇਸ ਉਪਰਾਲੇ ਨਾਲ ਪੇਂਡੂ ਖੇਤਰਾਂ ਵਿੱਚ ਕੰਮ ਕਰਦੇ ਉੱਦਮੀ ਲੋਕਾਂ ਨੂੰ ਆਰਥਿਕ ਮਜ਼ਬੂਤੀ ਮਿਲਦੀ ਹੈ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ । ਉਨ੍ਹਾਂ ਕਿਹਾ ਕਿ ਘਰੇਲੂ ਉਤਪਾਦਾਂ ਦੀ ਵਿਕਰੀ ਕਰਨ ਲਈ ਮਿਆਰੀ ਮੰਚ ਉਪਲਬਧ ਕਰਵਾਉਣ ਦਾ ਮਕਸਦ ਇਨ੍ਹਾਂ ਹੋਣਹਾਰ, ਤਜਰਬੇਕਾਰ ਅਤੇ ਮਿਹਨਤੀ ਔਰਤਾਂ ਨੂੰ ਵਿੱਤੀ ਤੌਰ ਉੱਤੇ ਮਜਬੂਤ ਬਣਾਉਣਾ ਹੈ ਤਾਂ ਜੋ ਇਹ ਵੀ ਆਪਣੇ ਪਰਿਵਾਰਾਂ ਦੀਆਂ ਬੁਨਿਆਦੀ ਜਰੂਰਤਾਂ ਨੂੰ ਪੂਰਾ ਕਰਨ ਵਿੱਚ ਵੱਧ ਚੜ ਕੇ ਯੋਗਦਾਨ ਪਾ ਸਕਣ। ਉਹਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਵੱਧ ਚੜ ਕੇ ਇਸ ਪ੍ਰਦਰਸ਼ਨੀ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਕਿ ਇੱਥੇ ਪਹੁੰਚੇ ਸਮੂਹਾਂ ਵੱਲੋਂ ਤਿਆਰ ਉਤਪਾਦਾਂ ਦੇ ਮਿਆਰ ਅਤੇ ਗੁਣਵੱਤਾ ਬਾਰੇ ਲੋਕ ਵੀ ਜਾਣੂ ਹੋ ਸਕਣ। ਉਹਨਾਂ ਦੱਸਿਆ ਕਿ ਇਹ ਸਮਾਗਮ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਹਨ ।

Advertisement
Advertisement
Advertisement
Advertisement
Scroll to Top