Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ

ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ

ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ
ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਲਿਆ ਫੈਸਲਾ
ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ
ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ
ਚੰਡੀਗੜ੍ਹ, 10 ਮਾਰਚ : 15 ਮਾਰਚ ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ, ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੱਸਿਆ ਕੀ ਸੂਬੇ ਦੇ ਸਮੂਹ ਜਿਲਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜਿਲ੍ਹਿਆਂ/ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫਸਰਾਂ ਅਤੇ ਇੰਚਾਰਜ ਟਰੈਫਿਕਾਂ ਰਾਂਹੀ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤਾ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ਵੀਹਕਲ, ਟ੍ਰੈਕਟਰ ਟਰਾਲੀਆਂ ਉੱਤੇ ਲੱਗੇ ਵੱਡੇ ਸਪੀਕਰ, ਮੋਟਰਸਾਇਕਲਾਂ ਉੱਤੇ ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ਆਦਿ ਨੂੰ ਹੋਲੇ-ਮੁਹੱਲੇ ਦੌਰਾਨ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਆਉਣ ਤੋ ਰੋਕਿਆ ਜਾਵੇ । ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ‘ਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਤੇ ਹੀ ਵਾਹਨਾਂ ਤੋਂ ਅਵਾਜ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਉਤਾਰ ਕੇ ਅੱਗੇ ਭੇਜਿਆ ਜਾਵੇ । ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲੇ-ਮੁਹੱਲੇ ਮੇਲੇ ਦੌਰਾਨ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਮੇਲੇ ਦੌਰਾਨ ਕਿਸੇ ਵੀ ਸਪੀਕਰ ਵਾਲੇ ਡਬਲ ਡੈਕਰ ਟਰੱਕ/ਵਹੀਕਲ ਰੂਪਨਗਰ ਜ਼ਿਲ੍ਹੇ ਅੰਦਰ ਦਾਖਲ ਨਹੀ ਹੋਣ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ-ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ, ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ, ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ।

Advertisement
Advertisement
Advertisement
Advertisement
Scroll to Top