Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡਾ.ਬਲਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡਾ.ਬਲਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡਾ.ਬਲਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ
ਪਟਿਆਲਾ, 10 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੂੰ ਮਿਲ ਕੇ ਉਨ੍ਹਾਂ ਦੀ ਮਾਤਾ (ਸਵ: ਦਲਜੀਤ ਕੌਰ) ਦੇ ਆਕਾਲ ਚਲਾਣੇ ‘ਤੇ ਦੁੱਖ ਸਾਂਝਾ ਕੀਤਾ । ਡਾ. ਬਲਬੀਰ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਹ ਪਰਿਵਾਰ ਲਈ ਵੱਡਾ ਘਾਟਾ ਹੈ, ਕਿਉਕਿ ਬਜ਼ੁਰਗ ਰੁੱਖਾਂ ਦੀ ਠੰਢੀ ਛਾਂ ਵਰਗੇ ਹੁੰਦੇ ਹਨ, ਜੋ ਪੂਰੇ ਪਰਿਵਾਰ ਨੂੰ ਇਕ ਮਾਲਾ ‘ਚ ਪ੍ਰੋਕੇ ਰੱਖਦੇ ਹਨ ਤੇ ਪਰਿਵਾਰ ਦੀ ਹਰ ਦੁੱਖ ਸੁੱਖ ਦੀ ਘੜੀ ਵਿੱਚ ਪਰਿਵਾਰ ਦਾ ਮਾਰਦਰਸ਼ਨ ਕਰਦੇ ਹਨ । ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁਖੀ ਪਰਿਵਾਰ ਅਤੇ ਸਕੇ ਸੰਬੰਧੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ । ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ, ਡਾ. ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਸ਼ਹਿਰਵਾਸੀ, ਰਿਸ਼ਤੇਦਾਰ, ਧਾਰਮਿਕ, ਸਮਾਜਿਕ, ਰਾਜਸੀ ਅਤੇ ਹੋਰ ਆਗੂ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top