Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:41 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦਾ ਫੈਸਲਾ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲਾ ਨਹੀਂ : ਅਮਰਿੰਦਰ ਸਿੰਘ ਬਜਾਜ

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦਾ ਫੈਸਲਾ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲਾ ਨਹੀਂ : ਅਮਰਿੰਦਰ ਸਿੰਘ ਬਜਾਜ

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦਾ ਫੈਸਲਾ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲਾ ਨਹੀਂ : ਅਮਰਿੰਦਰ ਸਿੰਘ ਬਜਾਜ
ਪਟਿਆਲਾ, 10 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਬੰਧੀ ਜੋ ਫੈਸਲਾ ਲਿਆ ਗਿਆ ਹੈ ਉਹ ਪੰਜਾਬੀਆਂ ਖਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਨਹੀਂ ਕਰਦਾ । ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ ਵੱਲੋਂ ਇੱਕ ਬੈਠਕ ਦੌਰਾਨ ਕਹੀ ਗਈ । ਉਨਾਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਾਂ ਅਤੇ ਰਹਾਂਗੇ ਵੀ। ਪ੍ਰੰਤੂ ਜਿਸ ਤਰ੍ਹਾਂ ਸਿੱਖ ਭਾਵਨਾਵਾਂ ਦੇ ਉਲਟ ਇਹ ਫੈਸਲਾ ਲਿਆ ਗਿਆ ਉਹ ਹਿਰਦੇ ਵਲੁੰਦਰਨ ਵਾਲਾ ਜਰੂਰ ਕਿਹਾ ਜਾਣਾ ਚਾਹੀਦਾ । ਉਨਾ ਇਹ ਵੀ ਸਪਸ਼ਟ ਕੀਤਾ ਕਿ ਅਸੀਂ ਉਸ ਜਮਾਤ ਸ਼੍ਰੋਮਣੀ ਅਕਾਲੀ ਦਲ ਦੀ ਤਰਜਮਾਨੀ ਕਰਦੇ ਹਾਂ ਜਿਨਾਂ ਦੇ ਆਗੂਆਂ ਨੇ ‘ ਮੈਂ ਉਜੜਾ ਮੇਰਾ ਪੰਥ ਜੀਵੇ ‘ ਅਤੇ ‘ਅਕਾਲ ਤਖਤ ਮਹਾਨ ਹੈ ਸਿੱਖ ਪੰਥ ਦੀ ਸ਼ਾਨ ਹੈ ‘ ਵਰਗੇ ਜੁਝਾਰੂ ਨਾਰਿਆਂ ਨਾਲ ਸੂਬੇ ਅਤੇ ਪੰਥ ਨੂੰ ਚੜ੍ਹਦੀ ਕਲਾ ਵੱਲ ਤੋਰਿਆ ਹੈ। ਪਿਛਲੇ ਕੁਝ ਸਮੇਂ ਤੋਂ ਅਤੇ ਖਾਸ ਕਰ ਮੌਜੂਦਾ ਸਮੇਂ ਤਖਤ ਸਾਹਿਬਾਨ ਦੇ ਜਥੇਦਾਰਾਂ ਸਬੰਧੀ ਲਏ ਫੈਸਲੇ ਲੰਬੇ ਸਮੇਂ ਤੋਂ ਧਾਰੀ ਗਈ ਚੁੱਪ ਤੋੜਨ ਲਈ ਮਜਬੂਰ ਕਰਦੇ ਹਨ । ਇਸ ਮੌਕੇ ਇੰਦਰ ਮੋਹਨ ਸਿੰਘ ਬਜਾਜ, ਇੰਦਰਪਾਲ ਸਿੰਘ ਸੇਠੀ, ਗੁਰਵਿੰਦਰ ਸਿੰਘ ਸ਼ਕਤੀਮਾਨ, ਅਮਰਜੀਤ ਸਿੰਘ ਬਠਲਾ, ਗੁਰਚਰਨ ਸਿੰਘ ਖਾਲਸਾ, ਮਨਮੋਹਨ ਸਿੰਘ ਓਬਰਾਏ ਗੁਰਮੀਤ ਸਿੰਘ, ਹਰਦਿਆਲ ਸਿੰਘ ਭੱਟੀ,ਤਰਵਿੰਦਰ ਸਿੰਘ ਜੌਹਰ,ਆਦਿ ਮੌਜੂਦ ਸਨ ।

Advertisement
Advertisement
Advertisement
Advertisement
Scroll to Top