Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:27 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਤੇ ਮੇਅਰ ਕੁੰਦਨ ਗੋਗੀਆ ਨੇ ਸੁਣੀਆਂ ਵਾਰਡ ਨੰ 35 ਦੇ ਵਸਨੀਕਾਂ ਦੀਆਂ ਸਮੱਸਿਆਵਾਂ

ਵਿਧਾਇਕ ਕੋਹਲੀ ਤੇ ਮੇਅਰ ਕੁੰਦਨ ਗੋਗੀਆ ਨੇ ਸੁਣੀਆਂ ਵਾਰਡ ਨੰ 35 ਦੇ ਵਸਨੀਕਾਂ ਦੀਆਂ ਸਮੱਸਿਆਵਾਂ

ਵਿਧਾਇਕ ਕੋਹਲੀ ਤੇ ਮੇਅਰ ਕੁੰਦਨ ਗੋਗੀਆ ਨੇ ਸੁਣੀਆਂ ਵਾਰਡ ਨੰ 35 ਦੇ ਵਸਨੀਕਾਂ ਦੀਆਂ ਸਮੱਸਿਆਵਾਂ
ਪਟਿਆਲਾ, 19 ਮਾਰਚ () : ਨਗਰ ਨਿਗਮ ਪਟਿਆਲਾ ਦੀ ਹਦੂਦ ਅਧੀਨ ਆਉਂਦੇ ਵਾਰਡ ਨੰ 35 ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਮੇਅਰ ਕੁੰਦਨ ਗੋਗੀਆ ਨੇ ਵਾਰਡ ਵਾਸੀਆਂ ਨਾਲ ਮੀਟਿੰਗ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਦੱਸਿਆ ਕਿ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵਲੋਂ ਸ਼ਹਿਰ ਦੇ ਹਰੇਕ ਵਾਰਡ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਤੇ ਤੇਜੀ ਨਾਲ ਵਿਕਾਸ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤਾ ਆਪਣਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ ।

ਰਮੇਸ਼ ਸਿੰਗਲਾ ਨੇ ਵਾਰਡ ਨੰ 35 ਵਿਚ ਪਹੁੰਚੇ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੂੰ ਵਾਰਡ ਦਾ ਦੌਰਾ ਕਰਵਾਇਆ ਤੇ ਹਰ ਗਲੀ ਮੁਹੱਲੇ ਵਿਚ ਜਾ ਕੇ ਵਾਰਡ ਵਿਚ ਪੇਸ਼ ਆਉਂਦੀਆਂ ਔਕੜਾਂ ਸਬੰਧੀ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਕੇ ਮੀਟਿੰਗ ਵੀ ਕਰਵਾਈ ਤਾਂ ਜੋ ਸਮੱਸਿਆ ਬਾਰੇ ਸਹੀ ਜਾਣਕਾਰੀ ਮਿਲ ਸਕੇ ਤੇ ਸਮੱਸਿਆ ਦੂਰ ਹੋ ਸਕੇ।ਇਸ ਮੌਕੇ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵਲੋਂ ਵਾਰਡ ਵਾਸੀਆਂ ਨੂੰ ਗਰਮੀਆਂ ਦੇ ਸ਼ੁਰੂ ਹੋਏ ਮੌਸਮ ਵਿਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਦਾ ਭਰੋਸਾ ਦੁਆਇਆ ।

ਉਨ੍ਹਾਂ ਕਿਹਾ ਕਿ ਗਰਮੀਆਂ ਦੇ ਮੌਸਮ ਵਿਚ ਪੀਣ ਵਾਲੇ ਪਾਣੀ ਕਿੱਲਤ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਲਈ ਅਬਲੋਵਾਲ ਵਿਖੇ ਲਗਾਏ ਜਾ ਰਹੇ ਪਾਣੀ ਦੇ ਪ੍ਰਾਜੈਕਟ ਨੂੰ ਬਹੁਤ ਹੀ ਘੱਟ ਸਮੇਂ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ, ਜਿਸ ਨਾਲ ਫਿਰ ਪਟਿਾਲਵੀਆਂ ਨੂੰ ਪਾਣੀ ਦੀ ਸਪਲਾਈ 24 ਘੰਟੇ ਮਿਲ ਸਕੇਗੀ ਤੇ ਜੋ ਬੰਦ ਸੀਵਰੇਜ ਅਤੇ ਵਾਟਰ ਰੇਨ ਟ੍ਰੀਟਮੈਂਟ ਤਹਿਤ ਬਲਾਕ ਦੀ ਸਮੱਸਿਆ ਪੇਸ਼ ਆਉ਼ਦੀ ਹੈ ਨੂੰ ਵੀ ਬਰਸਾਤਾਂ ਤੋਂ ਪਹਿਲਾਂ ਦੂਰ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top