Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:59 am

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਡੀ. ਏ. ਦੀ ਨਿਵੇਕਲੀ ਪਹਿਲ ਕਦਮੀ

ਪੀ. ਡੀ. ਏ. ਦੀ ਨਿਵੇਕਲੀ ਪਹਿਲ ਕਦਮੀ

ਪੀ. ਡੀ. ਏ. ਦੀ ਨਿਵੇਕਲੀ ਪਹਿਲਕਦਮੀ
-ਪੀ. ਡੀ. ਏ. ਪਟਿਆਲਾ ਦੇ ਦਫ਼ਤਰ ਵਿਖੇ ਕੰਮ ਕਰਦੇ ਸਟਾਫ ਦੀ ਸਹੂਲਤ ਬੱਚਿਆਂ ਲਈ ਕਰੈੱਚ ਦਾ ਮਨੀਸ਼ਾ ਰਾਣਾ ਵੱਲੋਂ ਉਦਘਾਟਨ
-ਕਿਹਾ, ਪੀ. ਡੀ. ਏ. ਵਿਖੇ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਵਸਨੀਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਤੇ ਲੋਕਾਂ ਦੇ ਉਡੀਕ ਖੇਤਰ ਨੂੰ ਵੀ ਕੀਤਾ ਗਿਆ ਅੱਪਗਰੇਡ
-ਲੋਕਾਂ ਦਾ ਕੀਮਤੀ ਸਮਾਂ ਬਚਾਉਣ ਲਈ ਪੀ. ਡੀ. ਏ. ਦੀਆਂ ਜਿਆਦਾਤਰ ਸੇਵਾਵਾਂ ਨੂੰ ਆਨ-ਲਾਈਨ ਕੀਤਾ ਗਿਆ-ਮਨੀਸ਼ਾ ਰਾਣਾ
ਪਟਿਆਲਾ, 19 ਮਾਰਚ : ਪੀ. ਡੀ. ਏ. ਨੇ ਨਿਵੇਕਲੀ ਪਹਿਲ ਕਰਦੇ ਹੋਏ ਪੀ. ਡੀ. ਏ. ਪਟਿਆਲਾ ਦੇ ਦਫ਼ਤਰ ਵਿਖੇ ਕੰਮ ਕਰਦੇ ਸਟਾਫ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਦਫ਼ਤਰ ਦੇ ਗਰਾਊਂਡ ਫਲੋਰ ਵਿਖੇ ਸਟਾਫ ਦੇ ਬੱਚਿਆਂ ਲਈ ਕਰੈੱਚ ਤਿਆਰ ਕੀਤਾ ਗਿਆ ਹੈ । ਇਸ ਕਰੈੱਚ ਦਾ ਉਦਘਾਟਨ ਕਰਦਿਆਂ ਪੀ. ਡੀ. ਏ. ਦੇ ਮੁੱਖ ਮਨੀਸ਼ਾ ਰਾਣਾ ਨੇ ਦੱਸਿਆ ਕਿ ਇੱਥੇ ਸਟਾਫ ਦੇ ਛੋਟੇ ਬੱਚਿਆਂ ਦੀ ਦੇਖਭਾਲ ਕੀਤੀ ਜਾਵੇਗੀ, ਜਿਸ ਨਾਲ ਸਟਾਫ ਦੀ ਆਪਣੇ ਬੱਚਿਆਂ ਪ੍ਰਤੀ ਚਿੰਤਾ ਘਟੇਗੀ ਅਤੇ ਦਫਤਰੀ ਕੰਮ ਕਾਜ ਵਿੱਚ ਰੁਚੀ ਬਣੀ ਰਹੇਗੀ ।

ਇਸ ਤੋਂ ਇਲਾਵਾ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਵਸਨੀਕਾਂ ਦੀ ਸਹੂਲਤ ਲਈ ਪੀ. ਡੀ. ਏ. ਨੇ ਸਿੰਗਲ ਵਿੰਡੋ ਸਿਸਟਮ ਅਤੇ ਲੋਕਾਂ ਦੇ ਉਡੀਕ ਖੇਤਰ ਨੂੰ ਵੀ ਅੱਪਗਰੇਡ ਕੀਤਾ ਹੈ ।ਮਨੀਸ਼਼ਾ ਰਾਣਾ ਨੇ ਦੱਸਿਆ ਕਿ ਇੱਥੇ ਲੋਕਾਂ ਦੇ ਬੈਠਣ ਲਈ ਏ. ਸੀ. ਵੇਟਿੰਗ ਹਾਲ ਸਮੇਤ ਇੱਥੇ ਟੀ. ਵੀ. ਸੈੱਟ, ਪੜ੍ਹਨ ਲਈ ਅਖਬਾਰ, ਪੀਣ ਲਈ ਚਾਹ/ਪਾਣੀ ਦਾ ਪ੍ਰਬੰਧ ਕਰਵਾਇਆ ਗਿਆ ਹੈ ਤਾਂ ਜੋ ਦਫਤਰੀ ਕੰਮ-ਕਾਜ ਲਈ ਆਉਣ ਵਾਲੀ ਪਬਲਿਕ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਹੋਵੇ ।

ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪੀ. ਡੀ. ਏ. ਵੱਲੋਂ ਪੀ. ਡੀ. ਏ./ਪੁੱਡਾ ਅਧੀਨ ਆਉਂਦੇ ਏਰੀਏ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਅਧਾਰ ਉਤੇ ਕਰਨ ਦੀ ਕਾਰਵਾਈ ਕੀਤੀ ਜਾਂਦੀ ਹੈ। ਲੋਕਾਂ ਦੀ ਸਹੂਲਤ ਲਈ ਪੀ. ਡੀ. ਏ. ਵਿਖੇ ਜਿਆਦਾਤਰ ਸੇਵਾਵਾਂ ਨੂੰ ਆਨ-ਲਾਈਨ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਦਾ ਕੀਮਤੀ ਸਮਾਂ ਬਚ ਸਕੇ । ਇਸ ਮੌਕੇ ਪੀ. ਡੀ. ਏ. ਦੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਗਿੱਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਜਦੋਂ ਕਿ ਸਥਾਨਕ ਵਸਨੀਕਾਂ ਅਤੇ ਪੀ. ਡੀ. ਏ. ਵਿਖੇ ਕੰਮ ਕਰਵਾਉਣ ਆਏ ਲੋਕਾਂ ਨੇ ਪੀ. ਡੀ. ਏ. ਦੀ ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕੀਤੀ ।

Advertisement
Advertisement
Advertisement
Advertisement
Scroll to Top